Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਕੁਤਬੇ ਦੇ ਲੋਕਾਂ ਦਾ ਵੱਡਾ ਫੈਸਲਾ…ਅਤਿ ਵੱਡਾ ਘੱਲੂਘਾਰਾ ਦੇ ਸਮਾਗਮਾਂ ਦੀ ਸਟੇਜ ‘ਤੇ ਸਿਆਸੀ ਲੋਕਾਂ ਦੀ ਬੋਲਤੀ ਬੰਦ

Nirmal Pandori by Nirmal Pandori
01/31/2025
in ਪੰਜਾਬ
Reading Time: 1 min read
A A
0
ਪਿੰਡ ਕੁਤਬੇ ਦੇ ਲੋਕਾਂ ਦਾ ਵੱਡਾ ਫੈਸਲਾ…ਅਤਿ ਵੱਡਾ ਘੱਲੂਘਾਰਾ ਦੇ ਸਮਾਗਮਾਂ ਦੀ ਸਟੇਜ ‘ਤੇ ਸਿਆਸੀ ਲੋਕਾਂ ਦੀ ਬੋਲਤੀ ਬੰਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਲੀਡਰਾਂ ਦੇ ਝੂਠੇ ਲਾਰਿਆਂ ਤੋਂ ਅੱਕ ਗਏ ਲੋਕ,ਯਾਦਗਾਰ ਬਣਾਉਣ ਸਬੰਧੀ ਕਿਸੇ ਨੇ ਨਹੀਂ ਕੀਤਾ ਕੋਈ ਉਪਰਾਲਾ

ਬਰਨਾਲਾ,31 ਜਨਵਰੀ (ਨਿਰਮਲ ਸਿੰਘ ਪੰਡੋਰੀ)-

-ਜੇਕਰ ਸਿਆਸੀ ਪਾਰਟੀਆਂ ਦੀ ਅੰਦਰੂਨੀ ਰਾਜਨੀਤੀ ਦੀ ਗੱਲ ਕੀਤੀ ਜਾਵੇ ਤਾਂ ਬਹੁਤੀਆਂ ਸਿਆਸੀ ਪਾਰਟੀਆਂ ਦੇ ਵਰਕਰ ਅਜੇ ਵੀ ਭਗਤਾਂ ਵਾਲੀ ਸੋਚ ਵਿੱਚ ਹੀ ਵਿਚਰ ਰਹੇ ਹਨ ਪ੍ਰੰਤੂ ਆਮ ਲੋਕ ਸਿਆਸੀ ਪਾਰਟੀਆਂ ਦੇ ਲੀਡਰਾਂ ਦੇ ਲਾਰਿਆਂ ਤੋਂ ਅੱਕ ਕੇ ਸਖ਼ਤ ਫੈਸਲੇ ਲੈ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁਤਬਾ ਦੇ ਵਾਸੀਆਂ ਨੇ ਦਿੱਤੀ ਹੈ। ਦੱਸ ਦੇਈਏ ਕਿ ਪਿੰਡ ਕੁਤਬਾ ਵਿਖੇ ਲੱਗਭੱਗ 35000 ਸਿੰਘ ਸਿੰਘਣੀਆਂ ਦੀ ਸ਼ਹੀਦੀ ਦੀ ਯਾਦ ਵਿੱਚ ਅਤਿ ਵੱਡਾ ਘੱਲੂਘਾਰਾ ਮਨਾਇਆ ਜਾਂਦਾ ਹੈ। ਇਕ ਵੱਡਾ ਸਮਾਗਮ ਪਿੰਡ ਕੁਤਬਾ ਵਿਖੇ 7,8,9 ਫਰਵਰੀ ਨੂੰ ਹਰ ਸਾਲ ਮਨਾਇਆ ਜਾਂਦਾ ਹੈ। ‌ ਇਸ ਦੌਰਾਨ 8 ਤੇ 9 ਫਰਵਰੀ ਨੂੰ ਵੱਡੀ ਧਾਰਮਿਕ ਸਟੇਜ ਲਗਾਈ ਜਾਂਦੀ ਹੈ ਜਿੱਥੇ ਪਿਛਲੇ ਸਮੇਂ ਦੌਰਾਨ ਲੱਗਭੱਗ ਸਾਰੀਆਂ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਆ ਕੇ ਸ਼ਹੀਦਾਂ ਨੂੰ ਸ਼ਰਧਾ ਭੇਂਟ ਕਰਦੇ ਰਹੇ ਹਨ। ਪ੍ਰਬੰਧਕ ਕਮੇਟੀ ਵੱਲੋਂ ਸਿਰਫ਼ ਸੱਤਾਧਾਰੀ ਪਾਰਟੀ ਹੀ ਨਹੀਂ ਬਲਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੀ ਬੁਲਾ ਕੇ ਮਾਨ ਸਨਮਾਨ ਦਿੱਤਾ ਜਾਂਦਾ ਸੀ ਪਰੰਤੂ ਇਸ ਵਾਰ ਪ੍ਰਬੰਧਕ ਕਮੇਟੀ ਦੇ ਨਾਲ ਨਾਲ ਬਹੁਤੀ ਗਿਣਤੀ ਵਿੱਚ ਪਿੰਡ ਵਾਸੀ ਇਸ ਗੱਲੋਂ ਦੁਖੀ ਹੋ ਗਏ ਕਿ ਲੱਗਭੱਗ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰ ਸਨਮਾਨ ਲੈ ਕੇ ਤੁਰਦੇ ਬਣਦੇ ਹਨ ਅਤੇ ਲਾਰੇ ਲਗਾ ਕੇ ਚਲੇ ਜਾਂਦੇ ਹਨ। ਜਦਕਿ ਪ੍ਰਬੰਧਕ ਕਮੇਟੀ ਵੱਲੋਂ ਅਤਿ ਵੱਡਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ “ਅਜੂਬਾ” ਬਣਾਉਣ ਦੀ ਮੰਗ ਸਬੰਧੀ ਅਕਾਲੀ ਦਲ ਦੀ ਸਰਕਾਰ ਤੋਂ ਲੈ ਕੇ ਕਾਂਗਰਸ ਅਤੇ ਹੁਣ ਮੌਜੂਦਾ ਆਪ ਪਾਰਟੀ ਦੀ ਸਰਕਾਰ ਨੇ ਵੀ ਕੋਈ ਧਿਆਨ ਨਹੀਂ ਦਿੱਤਾ। ਭਾਵੇਂ ਕਿ ਅਕਾਲੀ ਭਾਜਪਾ ਸਰਕਾਰ ਤੋਂ ਬਾਅਦ ਕੈਪਟਨ ਸਰਕਾਰ ਮੌਕੇ, ਫਿਰ ਉਸ ਤੋਂ ਬਾਅਦ ਮੌਜੂਦਾ ਆਪ ਪਾਰਟੀ ਦੀ ਸਰਕਾਰ ਦੇ ਆਗੂਆਂ ਨੇ ਵੀ ਘੱਲੂਘਾਰਾ ਸਮਾਗਮਾਂ ‘ਤੇ ਪੁੱਜ ਕੇ ਪਿੰਡ ਦੀ ਪੰਚਾਇਤ ਦੀ ਮੰਗ ਦੇ ਅਨੁਸਾਰ ਪਿੰਡ ਦੇ ਵਿਕਾਸ ਕੰਮਾਂ ਲਈ ਗਰਾਂਟਾਂ ਤਾਂ ਦਿੱਤੀਆਂ ਪ੍ਰੰਤੂ ਪਿੰਡ ਦੇ ਲੋਕਾਂ ਦੀ ਮੁੱਖ ਮੰਗ, ਕਿ ਅਤਿ ਵੱਡਾ ਘੱਲੂਘਾਰਾ ਦੇ 35 ਹਜ਼ਾਰ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ ਵਿੱਚ ਕੋਈ ਵਧੀਆ ਯਾਦਗਾਰ ਬਣਾ ਕੇ ਦਿੱਤੀ ਜਾਵੇ, ਇਹ ਮੰਗ ਹਰ ਵਾਰ ਪਿੰਡ ਦੇ ਲੋਕਾਂ ਵੱਲੋਂ ਸਟੇਜ ‘ਤੇ ਵੱਡੇ ਲੀਡਰਾਂ ਦੇ ਸਾਹਮਣੇ ਉਠਾਈ ਜਾਂਦੀ ਹੈ ਪਰੰਤੂ ਕਿਸੇ ਵੀ ਪਾਰਟੀ ਨੇ ਅਜੇ ਤੱਕ ਇਸ ਵੱਲ ਕੋਈ ਕਦਮ ਨਹੀਂ ਪੁੱਟਿਆ ਸਿੱਟੇ ਵਜੋਂ ਇਸ ਵਾਰ ਪ੍ਰਬੰਧਕ ਕਮੇਟੀ ਨੇ ਇਹ ਵੱਡਾ ਫੈਸਲਾ ਕੀਤਾ ਕਿ ਘੱਲੂਘਾਰਾ ਸਮਾਗਮਾਂ ‘ਤੇ ਕਿਸੇ ਵੀ ਸਿਆਸੀ ਪਾਰਟੀ ਦੇ ਕਿਸੇ ਵੀ ਸਥਾਨਕ ਅਤੇ ਵੱਡੇ ਲੀਡਰ ਨੂੰ ਨਹੀਂ ਬੁਲਾਇਆ ਜਾਵੇਗਾ ਸਗੋਂ ਸਾਰੇ ਦਿਨ ਵੱਡੀ ਧਾਰਮਿਕ ਸਟੇਜ ਦਾ ਆਯੋਜਨ ਕੀਤਾ ਜਾਵੇਗਾ ਜਿੱਥੋਂ ਪੰਥ ਦੇ ਮੰਨੇ ਪ੍ਰਮੰਨੇ ਢਾਡੀ ਅਤੇ ਕਵੀਸਰੀ ਜੱਥੇ ਲੋਕਾਂ ਨੂੰ ਗੁਰਮਤਿ ਇਤਿਹਾਸ ਨਾਲ ਜੋੜਨਗੇ। ਪਿੰਡ ਕੁਤਬਾ ਦੇ ਅਤਿ ਵੱਡਾ ਘੱਲੂਘਾਰਾ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਲਿਆਂ ਦੇ ਇਸ ਫੈਸਲੇ ਦੀ ਚਰਚਾ ਹੋਣੀ ਸੁਭਾਵਿਕ ਹੀ ਹੈ ਕਿਉਂਕਿ ਇਹ ਇੱਕ ਬਹੁਤ ਹੀ ਵੱਡਾ ਸਮਾਗਮ ਹੈ ਇੱਥੇ ਸੱਤਾਧਾਰੀ ਪਾਰਟੀ ਦੇ ਮੁੱਖ ਮੰਤਰੀ ਤੱਕ ਵੀ ਆ ਕੇ ਨਤਮਸਤਕ ਹੁੰਦੇ ਰਹੇ ਹਨ। ਚਰਚਾ ਦੌਰਾਨ ਬਹੁਤੇ ਲੋਕਾਂ ਵੱਲੋਂ ਪ੍ਰਬੰਧਕ ਕਮੇਟੀ ਦੇ ਇਸ ਫੈਸਲੇ ਨੂੰ ਚੰਗਾ ਵੀ ਕਿਹਾ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਵੱਲੋਂ ਸਮਾਗਮਾਂ ਸਬੰਧੀ ਛਪਵਾਏ ਗਏ ਵੱਡੇ ਪੋਸਟਰ ਦੇ ਉੱਪਰ ਬਕਾਇਦਾ ਇਹ ਨੋਟ ਵੀ ਦਿੱਤਾ ਗਿਆ ਹੈ ਕਿ ਧਾਰਮਿਕ ਸਟੇਜ ਉੱਪਰ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਕੋਈ ਸਮਾਂ ਨਹੀਂ ਦਿੱਤਾ ਜਾਵੇਗਾ। ਪ੍ਰਬੰਧਕ ਕਮੇਟੀ ਦੇ ਇਸ ਫੈਸਲੇ ਦੀ ਪੁਸ਼ਟੀ ਕਮੇਟੀ ਦੇ ਮੁੱਖ ਆਗੂ ਅਵਤਾਰ ਸਿੰਘ ਨੇ ਵੀ ਕੀਤੀ। ਇਹ ਆਪਣੇ ਆਪ ਵਿੱਚ ਬਹੁਤ ਵੱਡਾ ਅਤੇ ਧਿਆਨ ਦੇਣ ਯੋਗ ਫੈਸਲਾ ਹੈ ਕਿ ਸਿਆਸੀ ਪਾਰਟੀਆਂ ਦੇ ਲੀਡਰਾਂ ਦੇ ਪ੍ਰਤੀ ਲੋਕਾਂ ਦੇ ਮਨਾਂ ਵਿੱਚੋਂ ਸਤਿਕਾਰ ਕਿਉਂ ਖਤਮ ਹੁੰਦਾ ਜਾ ਰਿਹਾ ਹੈ। ਅਜਿਹਾ ਸ਼ਾਇਦ ਇਸ ਕਰਕੇ ਵੀ ਹੈ ਕਿ ਲੋਕਾਂ ਦੇ ਮਨਾਂ ਵਿੱਚ ਇਹ ਸੋਚ ਭਾਰੂ ਹੁੰਦੀ ਜਾ ਰਹੀ ਹੈ ਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਲੀਡਰ ਇੱਕੋ ਜਿਹੇ ਹੀ ਹਨ, ਹਰ 5 ਸਾਲ ਬਾਅਦ ਸਿਰਫ਼ ਪੱਗਾਂ ਅਤੇ ਝੰਡਿਆਂ ਦੇ ਰੰਗ ਹੀ ਬਦਲਦੇ ਹਨ ਜਦ ਕਿ ਇਹਨਾਂ ਦੀ ਸੋਚ ਨਹੀਂ ਬਦਲਦੀ। ਪਿੰਡ ਵਾਲਿਆਂ ਵੱਲੋਂ ਹਰ ਸਮਾਗਮ ‘ਤੇ ਸ਼ਹੀਦਾਂ ਦੀ ਯਾਦ ਵਿੱਚ ਅਜੂਬਾ ਬਣਾਉਣ ਦੀ ਮੰਗ ਚੁੱਕੀ ਗਈ ਪ੍ਰੰਤੂ ਕਿਸੇ ਵੀ ਲੀਡਰ ਨੇ ਅਜੇ ਤੱਕ ਕੋਈ ਧਿਆਨ ਨਹੀਂ ਦਿੱਤਾ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪਿੰਡ ਵਾਲਿਆਂ ਨੇ ਅੱਕ ਕੇ ਆਪਣੇ ਪੱਧਰ ‘ਤੇ ਯਾਦਗਾਰ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਸਮਾਗਮਾਂ ਦੌਰਾਨ ਸੁੱਤਾਧਾਰੀ ਪਾਰਟੀਆਂ ਦੇ ਮੁੱਖ ਮੰਤਰੀ ਤੱਕ ਵੀ ਇੱਥੇ ਆਉਂਦੇ ਰਹੇ ਹਨ ਅਤੇ ਮੌਜੂਦਾ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਆ ਚੁੱਕੇ ਹਨ, ਜਿਨਾਂ ਵੱਲੋਂ ਕੀਤੇ ਵਾਅਦੇ ਵੀ ਪੂਰੇ ਨਹੀਂ ਹੋਏ। ਲੋਕਾਂ ਦੇ ਮਨਾਂ ‘ਚ ਹਲਕਾ ਵਿਧਾਨ ਸਭਾ ਦੇ ਮੌਜੂਦਾ ਵਿਧਾਇਕ ਪ੍ਰਤੀ ਵੀ ਨਾਰਾਜ਼ਗੀ ਹੈ ਕਿ ਉਹਨਾਂ ਨੇ ਵਿਧਾਇਕ ਬਣਨ ਤੋਂ ਪਹਿਲਾਂ ਬਤੌਰ ਪੱਤਰਕਾਰ ਅਤਿ ਵੱਡਾ ਘੱਲੂਘਾਰੇ ਨਾਲ ਸੰਬੰਧਿਤ ਮੰਗਾਂ ਨੂੰ ਉਭਾਰਿਆ ਪਰੰਤੂ ਵਿਧਾਇਕ ਬਣਨ ਤੋਂ ਬਾਅਦ ਇਹਨਾਂ ਮੰਗਾਂ ਵੱਲ ਖ਼ੁਦ ਧਿਆਨ ਨਹੀਂ ਦਿੱਤਾ ਅਤੇ ਹੁਣ ਆਪਣੀ ਸਰਕਾਰ ਹੋਣ ਦੇ ਬਾਵਜੂਦ ਵੀ ਉਹ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਲੋਕਾਂ ਦੀ ਵੱਡੀ ਮੰਗ ਵੱਲ ਧਿਆਨ ਨਹੀਂ ਦੇ ਰਹੇ। ਬਹਰਰਾਲ ! ਪਿੰਡ ਕੁਤਬਾ ਦੇ ਲੋਕਾਂ ਵੱਲੋਂ ਅਤਿ ਵੱਡਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਏ ਜਾਂਦੇ ਸਮਾਗਮ ‘ਚ ਇਸ ਵਾਰ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਨਾ ਬੁਲਾਉਣ ਦਾ ਫੈਸਲਾ ਧਿਆਨ ਮੰਗਦਾ ਹੈ ਅਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਸਾਰੇ ਲੀਡਰਾਂ ਨੂੰ ਇਹ ਸੰਕੇਤ ਕਰਦਾ ਹੈ ਕਿ ਉਹਨਾਂ ਨੂੰ ਆਪਣੀ “ਪੀੜ੍ਹੀ ਥੱਲੇ ਸੋਟਾ” ਮਾਰਨਾ ਚਾਹੀਦਾ ਹੈ। ਉਹ ਸਮਾਂ ਬਦਲ ਚੁੱਕਿਆ ਹੈ ਜਦ ਇਹਨਾਂ ਵੱਡੇ ਲੀਡਰਾਂ ਦੇ ਘਰਾਣਿਆਂ ‘ਚ ਹੀ ਰਾਜਨੀਤੀ ਹੁੰਦੀ ਸੀ ਪਰੰਤੂ ਹੁਣ ਤਾਂ ਹਰੇਕ ਘਰ ਵਿੱਚ ਰਾਜਨੀਤੀ ਹੈ, ਇਸ ਕਰਕੇ ਹੁਣ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਬਹੁਤਾ ਸਮਾਂ ਮੂਰਖ ਨਹੀਂ ਬਣਾਇਆ ਜਾ ਸਕਦਾ ਅਤੇ ਅਜੋਕੇ ਦੌਰ ਦੀ ਰਾਜਨੀਤੀ ‘ਚ ਵੀ ਅਜਿਹਾ ਕਰਨ ਵਾਲੇ ਲੀਡਰਾਂ ਨੂੰ ਪਿੰਡ ਕੁਤਬੇ ਦੇ ਲੋਕਾਂ ਵਾਂਗ ਲੋਕ ਲਾਹ ਕੇ ਵੀ ਸੁੱਟ ਦਿੰਦੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

Flash News…ਤਹਿਸੀਲਦਾਰ ਤੋਂ ਰਜਿਸਟਰੀਆਂ ਕਰਨ ਦੇ ਅਧਿਕਾਰ ਲਏ ਵਾਪਸ…!

Next Post

ਮਾਸਟਰ ਨੂੰ ਸਕੂਲ ਚ ਆਇਆ ਹਾਰਟ ਅਟੈਕ…ਦੋ ਵਿਦਿਆਰਥਣਾਂ ਨੇ ਕਿਵੇਂ ਬਚਾਈ ਜਾਨ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਮਾਸਟਰ ਨੂੰ ਸਕੂਲ ਚ ਆਇਆ ਹਾਰਟ ਅਟੈਕ…ਦੋ ਵਿਦਿਆਰਥਣਾਂ ਨੇ ਕਿਵੇਂ ਬਚਾਈ ਜਾਨ…ਪੜ੍ਹੋ ਖ਼ਬਰ

ਮਾਸਟਰ ਨੂੰ ਸਕੂਲ ਚ ਆਇਆ ਹਾਰਟ ਅਟੈਕ…ਦੋ ਵਿਦਿਆਰਥਣਾਂ ਨੇ ਕਿਵੇਂ ਬਚਾਈ ਜਾਨ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend