Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

Nirmal Pandori by Nirmal Pandori
01/31/2025
in ਸਿੱਖਿਆ, ਬਰਨਾਲਾ ਆਸ-ਪਾਸ
Reading Time: 1 min read
A A
0
DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਕੰਪਿਊਟਰ ਅਧਿਆਪਕਾਂ ਨਾਲ ਕੀਤੀਆਂ ਵਡਮੁੱਲੀਆਂ ਗੱਲਾਂ ਸਾਂਝੀਆਂ

ਬਰਨਾਲਾ, 31 ਜਨਵਰੀ (ਨਿਰਮਲ ਸਿੰਘ ਪੰਡੋਰੀ)-

ਸਿੱਖਿਆ ਵਿਭਾਗ ਅਤੇ SCERT ਦੀਆਂ ਹਦਾਇਤਾਂ ਦੇ ਮੁਤਾਬਕ ਜ਼ਿਲ੍ਹਾ ਬਰਨਾਲਾ ਦੇ ਕੰਪਿਊਟਰ ਵਿਸ਼ੇ ਦੀ ਅਧਿਆਪਨ ਟ੍ਰੇਨਿੰਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਮਲਕਾ ਰਾਣੀ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸੈਮੀਨਾਰ ਵਿੱਚ ਅਸਿਸਟੈਂਟ ਡਾਇਰੈਕਟਰ (SCERT) ਬੂਟਾ ਸਿੰਘ ਸੇਖੋ ਨੇ ਵਿਸ਼ੇਸ਼ ਤੌਰ ‘ਤੇ ਪੁੱਜੇ, ਇਸ ਮੌਕੇ ਉਹਨਾਂ ਨਾਲ ਟੀਮ ਵਿੱਚ ਸ਼੍ਰੀ ਬਲਦੇਵ ਸਿੰਗਲਾ, ਡਾਕਟਰ ਅੰਗਰੇਜ਼ ਸਿੰਘ ਅਤੇ ਡਾਕਟਰ ਮੁਨੀਸ਼ ਮੋਹਨ ਸ਼ਰਮਾ (ਡਾਇਟ ਪ੍ਰਿੰਸੀਪਲ) ਵੀ ਹਾਜ਼ਰ ਸਨ। ਕੰਪਿਊਟਰ ਅਧਿਆਪਨ ਦੇ ਟ੍ਰੇਨਿੰਗ ਹਾਊਸ ‘ਚ ਰਿਸੋਰਸ ਪਰਸਨ ਟੀਮ ਅਤੇ ਸਮੂਹ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬੂਟਾ ਸਿੰਘ ਨੇ ਕਿਹਾ ਕਿ ਪੜ੍ਹਾਉਣ ਸਮੇਂ ਬੱਚੇ ਨੂੰ ਵੱਧ ਤੋਂ ਵੱਧ ਤਣਾਅ ਮੁਕਤ ਰੱਖਿਆ ਜਾਣਾ ਚਾਹੀਦਾ ਹੈ ਤਾਂ ਕਿ ਉਹ ਬਹੁਤ ਵਧੀਆ ਢੰਗ ਨਾਲ ਸਿੱਖਿਆ ਨੂੰ ਹਾਸਿਲ ਕਰ ਸਕੇ । ਉਹਨਾਂ ਕਿਹਾ ਕਿ ਵਿਭਾਗ ਦੀਆਂ ਸਿੱਖਿਆ ਨੀਤੀਆਂ ਦੇ ਮੱਦੇਨਜ਼ਰ ਚੰਗੀ ਪੜ੍ਹਾਈ ਲਈ ਬੱਚਿਆਂ ਦੇ ਮਨੋਵਿਗਿਆਨ ਨੂੰ ਸਮਝਦਿਆਂ ਅਧਿਆਪਕ ਨੂੰ ਮਾਂ ਵਾਂਗ ਰੋਲ ਅਦਾ ਕਰਨਾ ਚਾਹੀਦਾ ਹੈ । ਉਹਨਾਂ ਨੇ ਨਿਊ ਐਜੂਕੇਸ਼ਨ ਪਾਲਿਸੀ ਬਾਰੇ ਵੀ ਜਾਣਕਾਰੀ ਦਿੱਤੀ I ਇਸਦੇ ਨਾਲ ਹੀ ਉਹਨਾਂ ਨੇ ਕੰਪਿਊਟਰ ਵਿਸ਼ੇ ਨੂੰ ਪ੍ਰਫੁੱਲਤ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ I ਇਸ ਮੌਕੇ ਤੇ ਉਹਨਾਂ ਨੇ ਅਧਿਆਪਕਾਂ ਨਾਲ ਸਕੂਲਾਂ ਵਿੱਚ ਚੱਲਦੇ ਬੈਗਲੈਸ ਡੇਅ ਅਤੇ ਵਿਦਿਆਰਥੀਆਂ ਦੀ ਮਾਨਸਿਕਤਾ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਲਕਾ ਰਾਣੀ ਨੇ ਹਾਊਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਦਾ ਅਕਸ ਹਮੇਸ਼ਾ ਬੱਚੇ ਦੇ ਮਨ ਮਸਤਕ ‘ਤੇ ਅੰਕਿਤ ਰਹਿੰਦਾ ਹੈ, ਇਸ ਕਰਕੇ ਉਹ ਨਿਸ਼ਠਾ ਨਾਲ ਇਸ ਅਧਿਆਪਨ ਕਾਰਜ ਨੂੰ ਨਿਭਾਉਣ ਅਤੇ ਅਧਿਆਪਕਾਂ ਨੂੰ ਇਥੋਂ ਸਿੱਖੀਆਂ ਗੱਲਾਂ ਸਕੂਲਾਂ ਵਿੱਚ ਲਾਗੂ ਕਰਨੀਆਂ ਚਾਹੀਦੀਆਂ ਹਨ। ਜ਼ਿਲ੍ਹਾ ਸਿੱਖਿਆ ਅਫਸਰ ਨੇ ਕੰਪਿਊਟਰ ਅਧਿਆਪਕਾਂ ਦੇ ਸਕੂਲਾਂ ਵਿੱਚ ਯੋਗਦਾਨ ਦਾ ਜ਼ਿਕਰ ਵੀ ਕੀਤਾ। ਡਾਕਟਰ ਮੁਨੀਸ਼ ਮੋਹਨ ਸ਼ਰਮਾ ਪ੍ਰਿੰਸੀਪਲ ਡਾਇਟ ਨੇ ਕਿਹਾ ਕਿ ਅਧਿਆਪਕ ਦਾ ਧਿਆਨ ਹਮੇਸ਼ਾ ਬੱਚੇ ਦੇ ਸਮੁੱਚੇ ਵਿਕਾਸ ਵੱਲ ਹੋਣਾ ਚਾਹੀਦਾ ਹੈ ਤਾਂ ਕਿ ਉਹ ਆਪਣੇ ਜੀਵਨ ਵਿੱਚ ਵਧੀਆ ਨਾਗਰਿਕ ਹੋਣ ਦੇ ਨਾਲ ਨਾਲ ਇੱਕ ਵਧੀਆ ਇਨਸਾਨ ਵੀ ਬਣ ਸਕੇ । ਇਸ ਮੌਕੇ ਡੀ.ਆਰ.ਸੀ ਕਮਲ ਨੇ ਵੀ ਹਾਊਸ ਨੂੰ ਸੰਬੋਧਨ ਕੀਤਾ। ਕੰਪਿਊਟਰ ਵਿਸ਼ੇ ਦੇ ਕੁਆਰਡੀਨੇਟਰ ਰਿਸੋਰਸ ਪਰਸਨ ਮਹਿੰਦਰ ਪਾਲ ਨੇ ਆਏ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਅਧਿਆਪਕਾਂ ਵੱਲੋਂ ਯਕੀਨ ਦਿਵਾਉਂਦਿਆਂ ਕਿਹਾ ਕਿ ਕੰਪਿਊਟਰ ਵਿਸ਼ੇ ਪੂਰੀ ਲਗਨਤਾ ਨਾਲ ਪੜਾਉਣਗੇ। ਇਸ ਸਮੇਂ ਉਹਨਾਂ ਦੀ ਟੀਮ ਦੇ ਰਿਸੋਰਸ ਪਰਸਨ ਹਰਪ੍ਰੀਤ ਸਿੰਘ, ਵਿਕਾਸ ਕੁਮਾਰ, ਰਾਜ ਕੁਮਾਰ ਅਤੇ ਰਾਜੀਵ ਕੁਮਾਰ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

MP ਨੂੰ ਪਿੰਡ ਦੇ ਲੋਕਾਂ ਨੇ ਭਜਾ-ਭਜਾ ਕੇ ਕੁੱਟਿਆ…ਪਾੜ ਦਿੱਤਾ ਸਿਰ, ਹਸਪਤਾਲ ਦਾਖ਼ਲ….!

Next Post

PCS ਐਗਜੀਕਿਊਟਿਵ ਅਫ਼ਸਰਾਂ ਦੀ ਭਰਤੀ ਦੇ 322 ਅਸਾਮੀਆਂ ਦੇ ਇਸ਼ਤਿਹਾਰ ਨੂੰ ਹਾਈਕੋਰਟ ‘ਚ ਚੁਣੌਤੀ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

PCS ਐਗਜੀਕਿਊਟਿਵ ਅਫ਼ਸਰਾਂ ਦੀ ਭਰਤੀ ਦੇ 322 ਅਸਾਮੀਆਂ ਦੇ ਇਸ਼ਤਿਹਾਰ ਨੂੰ ਹਾਈਕੋਰਟ 'ਚ ਚੁਣੌਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend