Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਸਰਪੰਚਣੀ ਹੀ ਵਿਕਾਉਂਦੀ ਸੀ ਪਿੰਡ ‘ਚ ਨਸ਼ਾ…ਪੁਲਿਸ ਨੇ ਤਸਕਰਾਂ ਸਮੇਤ ਕੀਤੀ ਗ੍ਰਿਫ਼ਤਾਰ

Nirmal Pandori by Nirmal Pandori
02/02/2025
in ਪੰਜਾਬ
Reading Time: 1 min read
A A
0
…ਸਰਪੰਚਣੀ ਹੀ ਵਿਕਾਉਂਦੀ ਸੀ ਪਿੰਡ ‘ਚ ਨਸ਼ਾ…ਪੁਲਿਸ ਨੇ ਤਸਕਰਾਂ ਸਮੇਤ ਕੀਤੀ ਗ੍ਰਿਫ਼ਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਤਸਕਰਾਂ ਦੀਆਂ ਜ਼ਮਾਨਤਾਂ ਕਰਵਾਉਣ ਬਦਲੇ ਪੈਸੇ ਵੀ ਬਟੋਰਦੀ ਸੀ ਸਰਪੰਚਣੀ

ਚੰਡੀਗੜ੍ਹ,2 ਫਰਵਰੀ, Gee98 news service

-ਪਿੰਡ ਵਿੱਚ ਨਸ਼ਾ ਵੇਚਣ ਵਾਲੇ ਤਸਕਰਾਂ ਨੂੰ ਅਸ਼ੀਰਵਾਦ ਦੇਣ ਅਤੇ ਉਹਨਾਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੀ ਇੱਕ ਮਹਿਲਾ ਸਰਪੰਚਣੀ ਨੂੰ ਪੁਲਿਸ ਨੇ ਨਸ਼ਾ ਤਸਕਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ‌ਨਾਭਾ ਪੁਲਿਸ ਨੇ
ਨਾਭਾ ਦੇ ਪਿੰਡ ਰੋਹਟੀ ਛੰਨਾ ਦੀ ਮਹਿਲਾ ਸਰਪੰਚ ਗੁਰਪ੍ਰੀਤ ਕੌਰ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਇਹ ਕਾਰਵਾਈ ਪਿੰਡ ਵਿੱਚ ਕੁਝ ਦਿਨ ਪਹਿਲਾਂ ਨਸ਼ੇ ਵੀ ਓਵਰਡੋਜ ਨਾਲ ਹੋਈ ਇੱਕ ਨੌਜਵਾਨ ਦੀ ਮੌਤ ਦੇ ਸੰਬੰਧ ਵਿੱਚ ਕੀਤੀ ਹੈ। ਜਾਣਕਾਰੀ ਅਨੁਸਾਰ ਕੁਸ਼ਲ ਕੁਮਾਰ ਪੁੱਤਰ ਦੇਵੀ ਦਾਸ ਵਾਸੀ ਮਕਾਨ ਨੰ: 163/1 ਸੈਕਟਰ 41 ਚੰਡੀਗੜ੍ਹ ਵੱਲੋਂ ਤਹਿਰੀਰ ਕਰਵਾਏ ਬਿਆਨ ਅਨੁਸਾਰ ਉਸਦਾ ਲੜਕਾ ਸਾਹਿਲ ਸ਼ਰਮਾ ਕਰੀਬ 6 ਸਾਲ ਤੋਂ ਨਸ਼ੇ ਕਰਨ ਦਾ ਆਦੀ ਸੀ ਅਤੇ ਨਾਭਾ ਵਿਖੇ ਸੁੱਖੀ ਨਾਂਅ ਦਾ ਇਸਦਾ ਦੋਸਤ ਸੀ। ਸੁੱਖੀ ਉਸਦੇ ਲੜਕੇ ਨੂੰ ਕਰੀਬ 2 ਮਹੀਨੇ ਪਹਿਲਾਂ ਨਸ਼ਾ ਛਡਾਉ ਕੇਂਦਰ ਨਾਭਾ ਲੈ ਗਿਆ ਸੀ ਪਰ ਮੁਦੱਈ ਨੂੰ ਪਤਾ ਲੱਗਾ ਕਿ ਉਸਦਾ ਲੜਕਾ ਸਾਹਿਲ ਨਾਭਾ ਵਿਖੇ ਹੀ ਘੁੰਮਦਾ ਰਹਿੰਦਾ ਸੀ। ਕੱਲ੍ਹ ਪਤਾ ਲੱਗਾ ਕਿ ਉਸਦੇ ਲੜਕੇ ਸਾਹਿਲ ਸ਼ਰਮਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਉਸਦੇ ਲੜਕੇ ਸਾਹਿਲ ਸ਼ਰਮਾ ਦਾ ਦੋਸਤ ਮੌਕੇ ‘ਤੇ ਉਨ੍ਹਾਂ ਦੇ ਲੜਕੇ ਨੂੰ ਸਾਂਭ ਕੇ ਉਸਦਾ ਇਲਾਜ ਕਰਵਾ ਦਿੰਦਾ ਤਾਂ ਉਸਦੀ ਮੌਤ ਨਹੀਂ ਹੋਣੀ ਸੀ। ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਉਸਦਾ ਲੜਕਾ ਅਤੇ ਉਸਦੇ ਦੋਸਤ ਨਾਭਾ ਦੇ ਪਿੰਡ ਰੋਹਟੀ ਛੰਨਾ ਤੋਂ ਜਸਵੀਰ ਉਰਫ ਕਾਲੀ ਪਤਨੀ ਕੰਗਣ, ਚਰਨੋ ਪਤਨੀ ਮਲਕੀਤ, ਮਨਜੀਤ ਪਤਨੀ ਫੌਜਾ, ਅਮਨਪ੍ਰੀਤ ਸਿੰਘ ਪੁੱਤਰ ਪਿਆਰਾ ਸਿੰਘ, ਗੁਰਕੀਰਤ ਸਿੰਘ ਪੁੱਤਰ ਲਾਲਾ ਸਿੰਘ, ਵਿਕਰਮਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀਆਨ ਪਿੰਡ ਰੋਹਟੀ ਛੰਨਾ ਤਹਿ ਨਾਭਾ ਜ਼ਿਲ੍ਹਾ ਪਟਿਆਲਾ ਤੋਂ ਚਿੱਟਾ ਖਰੀਦ ਕੇ ਲਿਆਉਂਦੇ ਸਨ। ਕਥਿਤ ਰੂਪ ‘ਚ ਨਸ਼ਾ ਵੇਚਣ ਵਾਲੀਆਂ ਔਰਤਾਂ ‘ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਚਿੱਟਾ ਅਤੇ ਹੋਰ ਨਸ਼ੇ ਵੇਚਣ ਦੇ ਮੁਕੱਦਮੇ ਦਰਜ ਹਨ ਪਰੰਤੂ ਇਹ ਔਰਤਾਂ ਜਲਦ ਹੀ ਜ਼ਮਾਨਤ ਲੈ ਬਾਹਰ ਆ ਜਾਂਦੀਆਂ ਹਨ। ਦੂਜੇ ਪਾਸੇ ਪਿੰਡ ਦੀ ਸਰਪੰਚ ਵੀ ਕਥਿਤ ਰੂਪ ‘ਚ ਇਨ੍ਹਾਂ ਨੂੰ ਨਸ਼ਾ ਵੇਚਣ ਵਿੱਚ ਸ਼ਹਿ ਦਿੰਦੀ ਹੈ ਅਤੇ ਪੈਰਵਾਈ ਕਰਕੇ ਜ਼ਮਾਨਤਾਂ ਕਰਵਾ ਦਿੰਦੀ। ਉਪਰੋਕਤ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਨਾਭਾ ਕੋਤਵਾਲੀ ਪੁਲਿਸ ਵੱਲੋਂ ਬੀਐੱਨਐੱਸ ਦੀਆਂ ਧਾਰਾਵਾਂ ਅਧੀਨ ਜਸਵੀਰ ਉਰਫ ਕਾਲੀ, ਚਰਨੋ, ਮਨਜੀਤ, ਸਰਪੰਚ ਗੁਰਪ੍ਰੀਤ ਕੌਰ, ਅਮਨਪ੍ਰੀਤ ਸਿੰਘ, ਗੁਰਕੀਰਤ ਸਿੰਘ, ਵਿਕਰਮਜੀਤ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਮੁਲਜ਼ਮ ਜਸਵੀਰ ਉਰਫ ਕਾਲੀ, ਚਰਨ, ਮਨਜੀਤ, ਸਰਪੰਚ ਗੁਰਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਪਿੰਡ ਦੀ ਗ੍ਰਿਫ਼ਤਾਰ ਮਹਿਲਾ ਸਰਪੰਚ ਪਾਸੋਂ ਕਥਿਤ ਰੂਪ ‘ਚ 20 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਪੁਲਿਸ ਅਨੁਸਾਰ ਬਰਾਮਦ ਡਰੱਗ ਮਨੀ ਸਰਪੰਚ ਗੁਰਪ੍ਰੀਤ ਕੌਰ ਨੇ ਮੁਲਜ਼ਮ ਮਨਜੀਤ ਕੌਰ ਨੂੰ ਛੁਡਾਉਣ ਲਈ ਉਸ ਪਾਸੋਂ ਲਈ ਸੀ ਜਿਸ ਨੇ ਕਬੂਲ ਕੀਤਾ ਹੈ ਕਿ ਇਸਨੇ ਬਾਕੀਆਂ ਨੂੰ ਛੁਡਾਉਣ ਲਈ 30 ਹਜ਼ਾਰ ਰੁਪਏ ਲਏ ਹਨ। ਇਸ ਮਾਮਲੇ ‘ਚ ਇਹ ਵੀ ਜਾਂਚ ਦਾ ਵਿਸ਼ਾ ਹੈ ਕਿ ਸਰਪੰਚਣੀ ਦੀ ਕਿਸ ਪੁਲਿਸ ਅਫਸਰ ਨਾਲ ਗੰਢਤੁੱਪ ਸੀ ਜਿਸ ਦੇ ਨਾਮ ‘ਤੇ ਉਹ ਨਸ਼ਾ ਤਸਕਰਾਂ ਨੂੰ ਛੁਡਵਾਉਣ ਦੇ ਬਦਲੇ ਪੈਸੇ ਲੈਂਦੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਸਰਪੰਚਨੀ ਸਮੇਤ ਤਿੰਨ ਹੋਰ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਬਾਕੀਆਂ ਦੀ ਭਾਲ ਜਾਰੀ ਹੈ। ‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੇਂਦਰੀ ਬਜਟ 2025….ਕੀ ਕੁਝ ਹੋਇਆ ਸਸਤਾ…!

Next Post

MLA ਅਨਮੋਲ ਗਗਨ ਮਾਨ ‘ਤੇ ਚੱਲੇਗਾ ਮੁਕੱਦਮਾ…ਦੋਸ਼ ਤੈਅ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
MLA ਅਨਮੋਲ ਗਗਨ ਮਾਨ ‘ਤੇ ਚੱਲੇਗਾ ਮੁਕੱਦਮਾ…ਦੋਸ਼ ਤੈਅ

MLA ਅਨਮੋਲ ਗਗਨ ਮਾਨ 'ਤੇ ਚੱਲੇਗਾ ਮੁਕੱਦਮਾ…ਦੋਸ਼ ਤੈਅ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend