Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਗੋਦ ਲਏ ਨਾਬਾਲਿਗ ਬੱਚੇ ‘ਤੇ ਜ਼ੁਲਮ ਕਰਨ ਵਾਲੀ ਔਰਤ ਉੱਪਰ ਐਫਆਈਆਰ ਕਰਕੇ ਪੁਲਿਸ ਨੇ ਕੀਤੀ ਗ੍ਰਿਫਤਾਰ

Nirmal Pandori by Nirmal Pandori
02/03/2025
in ਪੰਜਾਬ
Reading Time: 1 min read
A A
0
ਸਹੁਰੇ ਪਰਿਵਾਰ ਦੀ ਦਰਿੰਦਗੀ…ਪੁੱਤਰ ਪੈਦਾ ਨਾ ਹੋਣ ਕਰਕੇ ਨੂੰਹ ਨੂੰ ਅੱਗ ਲਗਾ ਕੇ ਸਾੜਿਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਬਾਲ ਕਮਿਸ਼ਨ ਨੇ ਵੀ ਡੀਸੀ, ਐਸਐਸਪੀ ਨੂੰ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ,3 ਫਰਵਰੀ, Gee98 News service

-ਇੱਕ ਗੋਦ ਲਏ ਨਬਾਲਿਗ ਬੱਚੇ ‘ਤੇ ਬੇਰਹਿਮ ਤਸ਼ੱਦਦ ਕਰਨ ਵਾਲੀ ਇੱਕ ਔਰਤ ਦੇ ਖ਼ਿਲਾਫ਼ ਪਟਿਆਲਾ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ।
ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਨੇ ਵੀ ਪਟਿਆਲਾ ਵਿੱਚ 10 ਸਾਲ ਦੇ ਬੱਚੇ ‘ਤੇ ਤਸ਼ੱਦਦ ਦੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿੱਚ ਪਟਿਆਲਾ ਦੇ ਡੀਸੀ ਅਤੇ ਐਸਐਸਪੀ ਤੋਂ ਰਿਪੋਰਟ ਮੰਗੀ ਹੈ।” ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਪੁਲਿਸ ਐਫ਼ਆਈਆਰ ਦਰਜ ਕੀਤੀ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ ਹੁਣ ਗੋਦ ਲੈਣ ਦੀ ਪ੍ਰਕਿਰਿਆ ਦੀ ਜਾਂਚ ਕੀਤੀ ਜਾਵੇਗੀ। ਸਾਡੀ ਟੀਮ ਪਟਿਆਲਾ ਜਾ ਰਹੀ ਹੈ। ਮਾਮਲੇ ਵਿੱਚ ਨਾਬਾਲਗ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਈ ਵਿਭਾਗਾਂ ਤੋਂ ਜਵਾਬ ਮੰਗੇ ਗਏ ਹਨ। ਘਟਨਾ ਦੇ ਵੇਰਵੇ ਅਨੁਸਾਰ ਐਤਵਾਰ ਨੂੰ ਪਟਿਆਲਾ ਦੀ ਰਿਸ਼ੀ ਕਲੋਨੀ ਵਿੱਚ ਇੱਕ ਮਾਮਲਾ ਸਾਹਮਣੇ ਆਇਆ, ਜਿੱਥੇ ਕਿਰਾਏ ਦੇ ਮਕਾਨ ਵਿੱਚ ਰਹਿਣ ਵਾਲੀ ਇੱਕ ਔਰਤ ਨੇ ਆਪਣੇ ਨਾਲ ਰੱਖੇ 10 ਸਾਲਾ ਲੜਕੇ ਜਸਕਰਨ ਨੂੰ ਬੇਰਹਿਮੀ ਨਾਲ ਕੁੱਟਿਆ, ਉਸ ਨੂੰ ਬਿਨਾਂ ਛੱਤ ਵਾਲੇ ਕਮਰੇ ਵਿੱਚ ਰੱਖਿਆ ਅਤੇ ਤਸੀਹੇ ਦਿੱਤੇ ਅਤੇ ਗਰਮ ਪ੍ਰੈੱਸ ਨਾਲ ਉਸ ਦਾ ਚਿਹਰਾ ਜਲਾ ਕੇ ਤਸੀਹੇ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦਾ ਸਿਰਫ਼ ਇੰਨਾ ਦੋਸ਼ ਸੀ ਕਿ ਉਸ ਨੇ ਗੈਸ ਦਾ ਰੈਗੂਲੇਟਰ ਚਾਲੂ ਛੱਡ ਦਿੱਤਾ ਸੀ। ਬੱਚੇ ‘ਤੇ ਇਸ ਜ਼ੁਲਮ ਦਾ ਪਤਾ ਲੱਗਦੇ ਹੀ ‘ਆਪਣਾ ਫ਼ਰਜ਼ ਸੇਵਾ ਸੋਸਾਇਟੀ’ ਦੇ ਮੁੱਖ ਸੇਵਾਦਾਰ ਸਤਪਾਲ ਸਿੰਘ ਨੇ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਜਿਸ ਤੋਂ ਬਾਅਦ ਸਤਪਾਲ ਸਿੰਘ ਦੇ ਬਿਆਨ ਦੇ ਆਧਾਰ ‘ਤੇ, ਅਰਬਨ ਅਸਟੇਟ ਪੁਲਿਸ ਸਟੇਸ਼ਨ ਨੇ ਮਹਾਵਰੀ ਪਾਰਕ ਜੈਤੋਂ ਦੀ ਰਹਿਣ ਵਾਲੀ ਔਰਤ ਮਨੀ ਸ਼ਰਮਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੜਤਾਲ ਦੌਰਾਨ ਇਹ ਖ਼ੁਲਾਸਾ ਹੋਇਆ ਹੈ ਕਿ ਫਰੀਦਕੋਟ ਤੋਂ ਪਟਿਆਲਾ ਆਈ ਮਨੀ ਸ਼ਰਮਾ ਨਾਮ ਦੀ ਇੱਕ ਔਰਤ ਨੇ ਇੱਕ ਸਾਲ ਪਹਿਲਾਂ ਬੱਚੇ ਨੂੰ ਗੋਦ ਲਿਆ ਸੀ। ਜਿਸ ਔਰਤ ਨੇ ਸ਼ੁਰੂ ਵਿੱਚ ਬੱਚੇ ਨੂੰ ਮਾਂ ਵਾਂਗ ਪਿਆਰ ਕਰਨ ਦਾ ਵਾਅਦਾ ਕੀਤਾ ਸੀ, ਉਸ ਨੇ ਬਾਅਦ ਵਿੱਚ ਬੱਚੇ ਨੂੰ ਤਸੀਹੇ ਦੇਣੇ ਸ਼ੁਰੂ ਕਰ ਦਿੱਤੇ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਸ਼ੀ ਔਰਤ ਨੇ ਬੱਚੇ ਨੂੰ ਸਕੂਲ ਵਿੱਚ ਵੀ ਦਾਖ਼ਲ ਨਹੀਂ ਕਰਵਾਇਆ ਸੀ, ਸਗੋਂ ਉਸ ਤੋਂ ਘਰ ਦਾ ਕੰਮ ਵੀ ਕਰਵਾਇਆ। ਜੇਕਰ ਬੱਚਾ ਕੰਮ ਨਹੀਂ ਕਰਦਾ ਸੀ, ਤਾਂ ਉਸ ਨੂੰ ਬੈਲਟ ਨਾਲ ਕੁੱਟਿਆ ਜਾਂਦਾ ਸੀ। ਹਾਲਾਤ ਉਦੋਂ ਹੋਰ ਵੀ ਵਿਗੜ ਗਏ ਜਦੋਂ ਗੁਆਂਢੀਆਂ ਨੇ ਕੁੱਤੇ ਦੇ ਭੌਂਕਣ ਦੀ ਸ਼ਿਕਾਇਤ ਕਰਨ ਤੋਂ ਬਾਅਦ ਔਰਤ ਨੇ ਬੱਚੇ ਦੇ ਗੱਲ੍ਹ ‘ਤੇ ਗਰਮ ਪ੍ਰੈੱਸ ਲਗਾ ਦਿੱਤੀ। ਇੰਨਾ ਹੀ ਨਹੀਂ, ਜਦੋਂ ਬੱਚੇ ਨੂੰ ਕੁੱਟਿਆ ਜਾ ਰਿਹਾ ਸੀ, ਤਾਂ ਉਸ ਦਾ ਸਿਰ ਕੰਧ ਨਾਲ ਟਕਰਾ ਗਿਆ ਪਰ ਉਸ ਦਾ ਇਲਾਜ ਵੀ ਨਹੀਂ ਕਰਵਾਇਆ ਗਿਆ। ਆਖਰ ਇੱਕ ਦਿਨ ਇਸ ਜ਼ੁਲਮੀ ਔਰਤ ਦੇ ਜ਼ੁਲਮ ਦਾ ਅੰਤ ਹੋਇਆ ਤੇ ਹੁਣ ਉਹ ਪੁਲਿਸ ਦੀ ਗ੍ਰਿਫਤ ਵਿੱਚ ਹੈ।‌ ਬਾਲ ਸੁਰੱਖਿਆ ਕਮਿਸ਼ਨ ਨੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

32 ਟਨ ਸਟੀਲੀ ਪਲੇਟਾਂ ਨਾਲ ਭਰਿਆ ਵੱਡਾ ਟਰਾਲਾ ਲੁਧਿਆਣਾ ਤੋਂ ਲੁੱਟ ਖੋਹ ਕਰਕੇ ਭੱਜੇ ਸੀ…ਚੜ ਕੇ ਬਰਨਾਲਾ ਪੁਲਿਸ ਦੇ ਅੜਿੱਕੇ

Next Post

ਬਰਨਾਲਾ-ਸੇਖਾ ਰੋਡ ‘ਤੇ ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ…ਪਤੀ ਦੀ ਮੌਤ ਤੇ ਪਤਨੀ ਜ਼ਖ਼ਮੀ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਬਰਨਾਲਾ-ਸੇਖਾ ਰੋਡ ‘ਤੇ ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ…ਪਤੀ ਦੀ ਮੌਤ ਤੇ ਪਤਨੀ ਜ਼ਖ਼ਮੀ

ਬਰਨਾਲਾ-ਸੇਖਾ ਰੋਡ 'ਤੇ ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ…ਪਤੀ ਦੀ ਮੌਤ ਤੇ ਪਤਨੀ ਜ਼ਖ਼ਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend