Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰਕਾਮ ਦੇ ਇੰਜਨੀਅਰਾਂ ਨੇ ਭਗਵੰਤ ਮਾਨ ਨੂੰ ਲਿਖਿਆ ‘ਪਾਵਰਬੰਬ’…ਗੁੰਡਾ ਟੈਕਸ ਤੋਂ ਬਾਅਦ ਕੌਣ ਮੰਗ ਰਿਹੈ ਪਾਰਟੀ ਫੰਡ

Nirmal Pandori by Nirmal Pandori
02/12/2025
in ਪੰਜਾਬ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਫਰਵਰੀ, Gee98 News service

-ਪੰਜਾਬ ‘ਚ “ਆਪ” ਸਰਕਾਰ ਦੇ ਗਠਨ ਤੋਂ ਲੈ ਕੇ ਗੁੰਡਾ ਟੈਕਸ ਇਕੱਠੇ ਕਰਨ ਦੀ ਚਰਚਾ ਤਾਂ ਸ਼ੁਰੂ ਤੋਂ ਹੁੰਦੀ ਆਈ ਹੈ ਪ੍ਰੰਤੂ ਹੁਣ ਪਾਰਟੀ ਫੰਡ ਦੇ ਨਾਂ ‘ਤੇ ਸਰਕਾਰੀ ਮੁਲਾਜ਼ਮਾਂ ਤੋਂ ਸਿੱਧੇ ਤੌਰ ‘ਤੇ ਪੈਸਾ ਇਕੱਠਾ ਕਰਨ ਦੇ ਮਾਮਲੇ ਨੇ ਆਪ ਸਰਕਾਰ ਨੂੰ ਫੇਰ ਕਟਹਿਰੇ ਵਿੱਚ ਖੜਾ ਕੀਤਾ ਹੈ। ਪਾਵਰਕਾਮ ਦੇ ਇੰਜੀਨੀਅਰਾਂ ਦੀ ਜਥੇਬੰਦੀ ਵੱਲੋਂ “ਪੀਐਸਈਬੀ ਇੰਜੀਨੀਅਰਜ਼ ਐਸੋਸੀਏਸ਼ਨ” ਦੇ ਬੈਨਰ ਹੇਠ ਜਥੇਬੰਦੀਆਂ ਦੇ ਪ੍ਰਧਾਨ ਇੰਜੀਨੀਅਰ ਜਸਵੀਰ ਸਿੰਘ ਧੀਮਾਨ ਅਤੇ ਜਨਰਲ ਸੈਕਟਰੀ ਅਜੇ ਪਾਲ ਸਿੰਘ ਅਟਵਾਲ ਦੇ ਦਸਤਖ਼ਤਾਂ ਹੇਠ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਿਆ ਇੱਕ ਪੱਤਰ ਅੱਜਕੱਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦੋਸ਼ ਲਗਾਏ ਗਏ ਹਨ ਕਿ ਗੁੰਡਾ ਅਨਸਰਾਂ ਵੱਲੋਂ ਪਾਰਟੀ ਦੇ ਨਾਮ ‘ਤੇ ਪਾਵਰ ਕਾਮ ਦੇ ਅਧਿਕਾਰੀਆਂ, ਇੰਜਨੀਅਰਾਂ ਤੋਂ ਸਿੱਧੇ ਤੌਰ ‘ਤੇ ਪਾਰਟੀ ਫੰਡ ਮੰਗਿਆ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇੰਜਨੀਅਰਾਂ ਦਾ ਇਹ ਪੱਤਰ ਪਾਵਰਬੰਬ ਬਣ ਕੇ ਫਟ ਰਿਹਾ ਹੈ ਤੇ ਉਸਨੇ ਆਪ ਸਰਕਾਰ ਨੂੰ ਬਦਨਾਮੀ ਕਰੰਟ ਲਗਾਇਆ ਹੋਇਆ ਹੈ। ਇੰਜਨੀਅਰਾਂ ਵੱਲੋਂ ਸਿੱਧੇ ਤੌਰ ‘ਤੇ ਮੁੱਖ ਮੰਤਰੀ ਨੂੰ ਲਿਖੇ ਇਸ ਪੱਤਰ ਦੀ ਇਬਾਰਤ ਨੇ ਸਰਕਾਰ ਦੀ ਕਿਰਕਰੀ ਕਰਵਾ ਦਿੱਤੀ ਹੈ। ਇੰਜੀਨੀਅਰਾਂ ਨੇ ਆਪਣੇ ਇਸ ਪੱਤਰ ਵਿੱਚ ਗੰਭੀਰ ਦੋਸ਼ ਵੀ ਲਗਾਏ ਹਨ। ਪੱਤਰ ਵਿੱਚ ਮੰਗ ਵੀ ਕੀਤੀ ਗਈ ਹੈ ਕਿ ਇਸ ਦੀ ਜ਼ੁਡੀਸ਼ੀਅਲ ਜਾਂਚ ਵੀ ਹੋਣੀ ਚਾਹੀਦੀ ਹੈ। ਜ਼ਿਕਰ ਯੋਗ ਹੈ ਕਿ ਆਪ ਸਰਕਾਰ ਦੇ ਗਠਨ ਤੋਂ ਲੈ ਕੇ ਕੁਝ ਹਲਕਿਆਂ ਦੇ ਮੰਤਰੀਆਂ ਵਿਧਾਇਕਾਂ ਵੱਲੋਂ ਅਤੇ ਸਥਾਨਕ ਪੱਧਰ ਦੇ ਆਗੂਆਂ ਵੱਲੋਂ ਪੁਲਿਸ ਦੇ ਐਸਐਚਓ,ਡੀਐਸਪੀ ਤੋਂ ਲੈ ਕੇ ਬੀਡੀਪੀਓ ਤੋਂ ਡੀਡੀਪੀਓ ਤੱਕ ਮਹੀਨਾਵਾਰ ਫੰਡ ਇਕੱਠੇ ਕਰਨ ਦੀ ਚਰਚਾ ਆਮ ਹੀ ਹੁੰਦੀ ਹੈ ਪਰੰਤੂ ਹੁਣ ਪਾਵਰ ਕਾਮ ਦੇ ਮੁਲਾਜ਼ਮਾਂ ਨੇ ਇਸ ਮੁੱਦੇ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਆ ਕੇ ਸਰਕਾਰ ਨੂੰ ਸਿੱਧੇ ਤੌਰ ‘ਤੇ ਕਟਹਿਰੇ ‘ਚ ਖੜਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਬਠਿੰਡਾ ਖੇਤਰ ‘ਚ ਗੁੰਡਾ ਟੈਕਸ ਅਤੇ ਮਾਈਨਿੰਗ ਸਾਈਟਾਂ ‘ਤੇ ਗੁੰਡਾ ਟੈਕਸ ਇਕੱਠੇ ਕੀਤੇ ਜਾਣ ਕਰਕੇ ਵੀ ਸਰਕਾਰ ਆਲੋਚਨਾ ਦੇ ਘੇਰੇ ਵਿੱਚ ਆ ਚੁੱਕੀ ਹੈ। ਪਾਵਰਕਾਮ ਦੇ ਇੰਜੀਨੀਅਰਾਂ ਦੇ ਇਸ ਪਾਵਰਬੰਬ ਤੋਂ ਬਾਅਦ ਦਿੱਲੀ ਚੋਣ ਨਤੀਜਿਆਂ ਤੋਂ ਬੈਕਫੁੱਟ ‘ਤੇ ਚੱਲ ਰਹੀ ਆਮ ਆਦਮੀ ਪਾਰਟੀ ਹੋਰ ਸਿਆਪੇ ‘ਚ ਫਸਦੀ ਜਾ ਰਹੀ ਹੈ ਤੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੂੰ ਇੱਕ ਨਵਾਂ ਮੁੱਦਾ ਮਿਲ ਗਿਆ ਹੈ। ਲੋਕਾਂ ਦੀਆਂ ਨਜ਼ਰਾਂ ਪਹਿਲਾਂ ਹੀ ਆਮ ਘਰਾਂ ਦੇ ਕਾਕਿਆ ਤੋਂ ਵਿਧਾਇਕ ਅਤੇ ਮੰਤਰੀ ਬਣੇ ਆਪ ਆਗੂਆਂ ਦੀ ਅਮਰਵੇਲ ਵਾਂਗ ਵੱਧ ਰਹੀ ਆਮਦਨ ‘ਤੇ ਟਿਕੀਆਂ ਹੋਈਆਂ ਹਨ ਅਤੇ ਉਕਤ ਘਟਨਾਵਾਂ ਇਹਨਾਂ ਆਗੂਆਂ,ਵਿਧਾਇਕਾਂ,ਮੰਤਰੀਆਂ ਨੂੰ ਸਵਾਲਾਂ ਦੇ ਘੇਰੇ ‘ਚ ਖੜਾ ਕਰਦੀਆਂ ਹਨ। ਹੁਣ ਵੇਖਣਾ ਹੋਵੇਗਾ ਕਿ ਮੁੱਖ ਮੰਤਰੀ ਪਾਵਰਕਾਮ ਦੀ ਇੰਜੀਨੀਅਰਾਂ ਦੀ ਜਥੇਬੰਦੀ ਵੱਲੋਂ ਲਿਖੇ ਪੱਤਰ ‘ਤੇ ਕੀ ਅਗਲੀ ਕਾਰਵਾਈ ਕਰਦੇ ਹਨ। ਦੱਸ ਦੇਈਏ ਕਿ ਪੰਜਾਬ ‘ਚ ਆਪ ਸਰਕਾਰ ਦਾ ਗਠਨ ਵਿੱਚ ਪਿਛਲੀਆਂ ਸਰਕਾਰਾਂ ਦੇ ਭ੍ਰਿਸ਼ਟਾਚਾਰ ਦੇ ਮੁੱਦੇ ਨੇ ਅਹਿਮ ਭੂਮਿਕਾ ਅਦਾ ਕੀਤੀ ਪ੍ਰੰਤੂ ਹੁਣ ਖੁਦ ਆਪ ਸਰਕਾਰ ‘ਤੇ ਭ੍ਰਿਸ਼ਟਾਚਾਰ ਦੇ ਸਿੱਧੇ ਦੋਸ਼ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਇਹ ਦੋਸ਼ ਵੀ ਸਰਕਾਰ ਦੇ ਆਪਣੇ ਮੁਲਾਜ਼ਮਾਂ ਵੱਲੋਂ ਹੀ ਲਗਾਏ ਜਾ ਰਹੇ ਹਨ। ਵਿਰੋਧੀ ਪਾਰਟੀਆਂ ਦੇ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਜਾਂਦਾ ਹੈ ਪ੍ਰੰਤੂ ਸਰਕਾਰ ਦਾ ਇੱਕ ਹਿੱਸਾ ਹੁੰਦੇ ਹੋਏ ਜੇਕਰ ਮੁਲਾਜ਼ਮ ਹੀ ਅਜਿਹੇ ਦੋਸ਼ ਲਿਖ਼ਤੀ ਤੌਰ ‘ਤੇ ਲਗਾਉਣ ਤਾਂ ਮੁੱਖ ਮੰਤਰੀ ਤੋਂ ਲੈ ਕੇ ਹੇਠਾਂ ਤੱਕ ਕਿਸੇ ਆਗੂ ਕੋਲ ਕੁਝ ਵੀ ਕਹਿਣ ਲਈ ਨਹੀਂ ਬਚ ਜਾਂਦਾ। ਸਭ ਦੀਆਂ ਨਜ਼ਰਾਂ ਇਸ ‘ਤੇ ਟਿਕੀਆਂ ਹੋਈਆਂ ਹਨ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਪਾਵਰਕਾਮ ਦੇ ਇੰਜਨੀਅਰਾਂ ਦੇ ‘ਪਾਵਰਬੰਬ’ ‘ਤੇ ਮੁੱਖ ਮੰਤਰੀ ਦਾ ਐਕਸ਼ਨ ਕੀ ਹੋਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

15 ਸਾਲ ਤੱਕ ਨਹੀਂ ਦੇਣਾ ਪਵੇਗਾ ਟੋਲ ਟੈਕਸ…ਨਵਾਂ ਕਾਨੂੰਨ ਹੋਵੇਗਾ ਪਾਸ

Next Post

ਸਰਪੰਚ ਦੇ ਮੁੰਡੇ ਦੇ ਵਿਆਹ ‘ਚ ਤਾੜ-ਤਾੜ ਚੱਲੀਆਂ ਗੋਲੀਆਂ…ਫੁਕਰਪੁਣੇ ‘ਚ ਕਰਵਾ ਲਿਆ ਬਾਂਦਰ ਲੰਡਾ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਸਰਪੰਚ ਦੇ ਮੁੰਡੇ ਦੇ ਵਿਆਹ ‘ਚ ਤਾੜ-ਤਾੜ ਚੱਲੀਆਂ ਗੋਲੀਆਂ…ਫੁਕਰਪੁਣੇ ‘ਚ ਕਰਵਾ ਲਿਆ ਬਾਂਦਰ ਲੰਡਾ

ਸਰਪੰਚ ਦੇ ਮੁੰਡੇ ਦੇ ਵਿਆਹ 'ਚ ਤਾੜ-ਤਾੜ ਚੱਲੀਆਂ ਗੋਲੀਆਂ…ਫੁਕਰਪੁਣੇ 'ਚ ਕਰਵਾ ਲਿਆ ਬਾਂਦਰ ਲੰਡਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend