Skip to main content

Gee 98News

ਵਾਹ ਥਾਣੇਦਾਰਨੀ ! ਗੂਗਲ ਪੇ ਰਾਹੀਂ ਲਈ ਰਿਸ਼ਵਤ…ਤੇ ਫਿਰ ਵਿਜੀਲੈਂਸ ਨੇ ਕੀਤੀ ਗ੍ਰਿਫ਼ਤਾਰ

-ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੀ ਇੱਕ ਥਾਣੇਦਾਰਨੀ ਦੇ ਵਿਚੋਲੇ ਨੂੰ ਰਿਸ਼ਵਤ ਲੈਂਦੇ ਰੰਗੇਂ ਹੱਥੀਂ ਕਾਬੂ ਕੀਤਾ ਇਸ ਤੋਂ ਬਾਅਦ ਸੰਬੰਧਿਤ ਥਾਣੇਦਾਰਨੀ ਨੂੰ ਵੀ ਮਾਮਲੇ ‘ਚ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਵਜ਼ੀਰ ਭੁੱਲਰ ਦੇ ਵਸਨੀਕ ਸਿਕੰਦਰ ਸਿੰਘ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਖ਼ਿਲਾਫ਼,ਅਤੇ ਉਸਦੇ ਪਿਤਾ ਤੇ ਭਰਾ ਦੇ ਖ਼ਿਲਾਫ਼ ਇਕ ਮਾਮਲੇ ਵਿੱਚ ਏਐਸਆਈ ਗੁਰਮੀਤ ਕੌਰ ਵੱਲੋਂ ਡੇਢ ਲੱਖ ਰੁਪਏ ਦੀ ਰਿਸ਼ਵਤ ਮੰਗੀ ਜਾ ਰਹੀ ਹੈ ਅਤੇ ਉਹ ਪਹਿਲਾਂ ਹੀ ਇਸ ਮਾਮਲੇ ‘ਚ 10 ਹਜ਼ਾਰ ਰੁਪਏ ਗੂਗਲ ਪੇ ਰਾਹੀਂ ਲੈ ਚੁੱਕੀ ਹੈ ਅਤੇ ਹੁਣ 40000 ਦੀ ਦੂਜੀ ਕਿਸ਼ਤ ਦੀ ਮੰਗ ਕਰ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾਇਆ ਅਤੇ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਏਐਸਆਈ ਗੁਰਮੀਤ ਕੌਰ ਦੇ ਇੱਕ ਵਿਚੋਲੇ ਸਾਥੀ ਨੂੰ 40000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਤੇ ਇਸ ਤੋਂ ਬਾਅਦ ਉਕਤ ਮੁਲਜ਼ਮ ਏਐਸਆਈ ਨੂੰ ਵੀ ਇਸ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਵੱਲੋਂ ਦੋਵੇਂ ਮੁਲਜ਼ਮਾਂ ਦੇ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!