Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ‘ਚ ਮਨਰੇਗਾ ਮਜ਼ਦੂਰਾਂ ਨੇ ਰੋਡ ਜਾਮ ਕਰਕੇ ਕੀਤਾ ਸਰਕਾਰ ਦਾ ਪਿੱਟ ਸਿਆਪਾ…ਕੰਮ ਦੇਣ ਦੇ ਮਾਮਲੇ ‘ਚ ਪੱਖਪਾਤ ਦੇ ਲਾਏ ਦੋਸ਼

Nirmal Pandori by Nirmal Pandori
02/14/2025
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ‘ਚ ਮਨਰੇਗਾ ਮਜ਼ਦੂਰਾਂ ਨੇ ਰੋਡ ਜਾਮ ਕਰਕੇ ਕੀਤਾ ਸਰਕਾਰ ਦਾ ਪਿੱਟ ਸਿਆਪਾ…ਕੰਮ ਦੇਣ ਦੇ ਮਾਮਲੇ ‘ਚ ਪੱਖਪਾਤ ਦੇ ਲਾਏ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 14 ਫਰਵਰੀ ( ਜਸਵੰਤ ਸਿੰਘ ਲਾਲੀ )-

ਮਨਰੇਗਾ ਸਕੀਮ ਤਹਿਤ ਕੰਮ ਦੇਣ ਦੇ ਬਦਲੇ ਪਿੰਡਾਂ ਵਿੱਚ ਸੱਤਾਧਾਰੀ ਆਗੂਆਂ ਵੱਲੋਂ ਪੱਖਪਾਤ ਦੇ ਦੋਸ਼ ਲਗਾਉਂਦੇ ਹੋਏ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਮਨਰੇਗਾ ਮਜ਼ਦੂਰਾਂ ਨੇ ਬੱਸ ਸਟੈਂਡ ਵਿਖੇ ਰੋਡ ਜਾਮ ਕਰਕੇ ਸਰਕਾਰ ਦੇ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ। ਭਾਈ ਲਾਲੋ ਮੰਚ ਪੰਜਾਬ ਦੇ ਆਗੂ ਹਰਜੀਤ ਸਿੰਘ ਖਿਆਲੀ ਅਤੇ ਬਲਦੇਵ ਸਿੰਘ ਸਹਿਜੜਾ ਦੀ ਅਗਵਾਈ ਹੇਠ ਸੈਕੜਿਆਂ ਦੀ ਗਿਣਤੀ ਵਿੱਚ ਮਜ਼ਦੂਰਾਂ ਨੇ ਪਿੰਡਾਂ ‘ਚ ਪੰਚਾਇਤਾਂ ਦੀ ਬਦਲੀ ਤੋਂ ਬਾਅਦ ਸਥਾਨਕ ਸੱਤਾਧਾਰੀ ਆਗੂਆਂ ਵੱਲੋਂ ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਬਦਲੇ ਪੱਖਪਾਤ ਦੇ ਲਗਾਉਂਦੇ ਹੋਏ ਕਿਹਾ ਕਿ ਪਿੰਡਾਂ ਵਿੱਚ ਆਪਣੇ ਚਹੇਤਿਆਂ ਨੂੰ ਮਨਰੇਗਾ ਦਾ ਕੰਮ ਦਿੱਤਾ ਜਾ ਰਿਹਾ ਜਦ ਕਿ ਅਸਲ ਵਿੱਚ ਲੋੜਵੰਦਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮਸਟਰੋਲ ਕੱਢਣ ਮੌਕੇ ਪਿੰਡਾਂ ਵਿੱਚ ਸੱਤਾਧਾਰੀ ਆਗੂਆਂ ਵੱਲੋਂ ਪੂਰੀ ਦਖਲਅੰਦਾਜੀ ਕੀਤੀ ਜਾਂਦੀ ਹੈ। ਮਜ਼ਦੂਰ ਆਗੂਆਂ ਨੇ ਦੋਸ਼ ਲਗਾਇਆ ਕਿ ਪਿੰਡਾਂ ਵਿੱਚ ਮਨਰੇਗਾ ਸਕੀਮ ਤਹਿਤ ਪਹਿਲਾਂ ਕੰਮ ਕਰ ਰਹੇ ਮੇਟ ਸਿਆਸੀ ਬਦਲਾਖੋਰੀ ਤਹਿਤ ਬਦਲ ਦਿੱਤੇ ਗਏ ਹਨ। ਆਗੂਆਂ ਨੇ ਕਿਹਾ ਕਿ ਸਤਾਧਾਰੀ ਆਗੂਆਂ ਵੱਲੋਂ ਮਨਰੇਗਾ ਦੀ ਸਕੀਮ ਤਹਿਤ ਕੰਮ ਦੇਣ ਬਦਲੇ ਪਿੰਡਾਂ ਦੇ ਮਜ਼ਦੂਰਾਂ ‘ਤੇ ਅਹਿਸਾਨਮੰਦੀ ਜ਼ਾਹਿਰ ਕੀਤੀ ਜਾ ਰਹੀ ਹੈ ਜਿਵੇਂ ਮਨਰੇਗਾ ਫੰਡ ਇਹਨਾਂ ਆਗੂਆਂ ਦੀ ਜੇਬ ਵਿੱਚੋਂ ਖਰਚਿਆ ਜਾ ਰਿਹਾ ਹੋਵੇ। ਆਗੂਆਂ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਕੁਝ ਪਿੰਡਾਂ ਵਿੱਚ ਮਨਰੇਗਾ ਮਜ਼ਦੂਰਾਂ ਨਾਲ ਇਹ ਪੱਖਪਾਤ ਬਹੁਤ ਜ਼ਿਆਦਾ ਹੋ ਰਿਹਾ ਜਿਹੜਾ ਹਲਕਾ ਵਿਧਾਇਕ ਦੇ ਵੀ ਧਿਆਨ ਵਿੱਚ ਹੈ ਪ੍ਰੰਤੂ ਵਿਧਾਇਕ ਵੱਲੋਂ ਆਪਣੇ ਚਹੇਤਿਆਂ ਦੀ ਪਿੱਠ ਥਾਪੜੀ ਜਾ ਰਹੀ ਹੈ। ਇਸ ਮੌਕੇ ਬੋਲਦੇ ਹੋਏ ਮਜ਼ਦੂਰ ਆਗੂਆਂ ਨੇ ਹਲਕਾ ਵਿਧਾਇਕ ਦੇ ਖ਼ਿਲਾਫ਼ ਵੀ ਜੰਮ ਕੇ ਭੜਾਸ ਕੱਢੀ। ਇਸ ਮੌਕੇ ਮੌਜੂਦ ਆਗੂਆਂ ਨੇ ਸਥਾਨਕ ਸਿਵਲ ਹਸਪਤਾਲ ਵਿੱਚ ਡਾਕਟਰਾਂ ਹੋਰ ਮੁਲਾਜ਼ਮਾਂ ਅਤੇ ਦਵਾਈਆਂ ਦੀ ਘਾਟ ਦਾ ਮੁੱਦਾ ਚੁੱਕਦੇ ਹੋਏ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਸਰਕਾਰੀ ਹਸਪਤਾਲ ਵਿੱਚ ਸਾਰੀਆਂ ਸਹੂਲਤਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਵੱਡੀ ਪੱਧਰ ‘ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਮਜ਼ਦੂਰ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਨਰੇਗਾ ਸਕੀਮ ਤਹਿਤ ਕੰਮ ਦੇਣ ਬਦਲੇ ਪੱਖਪਾਤ ਦੀ ਨੀਤੀ ਨਾ ਬਦਲੀ ਗਈ ਤਾਂ ਸਥਾਨਕ ਸੱਤਾਧਾਰੀ ਆਗੂਆਂ ਨੂੰ ਵੱਡੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ। ਦੱਸ ਦੇਈਏ ਕਿ ਸਥਾਨਕ ਪੁਲਿਸ ਪ੍ਰਸ਼ਾਸਨ ਨੇ ਸਿਆਸੀ ਦਬਾਅ ਤਹਿਤ ਪਹਿਲਾਂ ਮਜ਼ਦੂਰਾਂ ਦੇ ਧਰਨੇ ਨੂੰ ਤਾਰਪੀਡੋ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਪਰੰਤੂ ਮਜ਼ਦੂਰਾਂ ਦੀ ਵੱਡੀ ਗਿਣਤੀ ਅੱਗੇ ਪੁਲਿਸ ਦੀ ਕੋਈ ਪੇਸ਼ ਨਾ ਗਈ ਅਤੇ ਮਜ਼ਦੂਰ ਰੋਡ ਜਾਮ ਕਰਨ ਵਿਚ ਕਾਮਯਾਬ ਰਹੇ। ਇਸ ਦੌਰਾਨ ਪੁਲਿਸ ਅਫਸਰਾਂ ਨੇ ਕੁਝ ਮਜ਼ਦੂਰਾਂ ਨੂੰ ਬੀਡੀਪੀਓ ਦਫਤਰ ਮਹਿਲ ਕਲਾਂ ਵਿੱਚ ਡੱਕ ਕੇ ਵੀ ਰੱਖਿਆ ਪਰੰਤੂ ਬਾਹਰੋਂ ਆਏ ਮਜ਼ਦੂਰਾਂ ਨੇ ਦੂਜੇ ਪਾਸੇ ਰੋਡ ਜਾਮ ਕਰ ਦਿੱਤਾ। ਪੁਲਿਸ ਅਫਸਰ ਮਜ਼ਦੂਰਾਂ ਨੂੰ ਰੋਡ ਜਾਮ ਨਾ ਕਰਨ ਦੇਣ ‘ਤੇ ਅੜੇ ਹੋਏ ਸਨ ਪ੍ਰੰਤੂ ਮਜ਼ਦੂਰ ਆਗੂਆਂ ਦਾ ਕਹਿਣਾ ਸੀ ਕਿ ਉਹਨਾਂ ਨੇ ਕਈ ਦਿਨ ਪਹਿਲਾਂ ਰੋਡ ਜਾਮ ਕਰਨ ਦਾ ਅਲਟੀਮੇਟਮ ਦੇ ਦਿੱਤਾ ਸੀ ਇਹਨਾਂ ਦਿਨਾਂ ਦੌਰਾਨ ਕਿਸੇ ਵੀ ਪ੍ਰਸ਼ਾਸਨਿਕ ਆਗੂ ਨੇ ਉਹਨਾਂ ਨੂੰ ਮੀਟਿੰਗ ਲਈ ਨਹੀਂ ਬੁਲਾਇਆ। ਇਸ ਮੌਕੇ ਬਹਾਦਰ ਸਿੰਘ ਗਹਿਲ , ਦਰਸ਼ਨ ਸਿੰਘ ਸੱਦੋਵਾਲ , ਬੇਅੰਤ ਕੌਰ ਗਾਗੇਵਾਲ , ਰਜਿੰਦਰ ਕੌਰ ਰਾਏਸਰ , ਭੋਲਾ ਸਿੰਘ ਛੀਨੀਵਾਲ , ਲਾਭ ਸਿੰਘ ਵਜੀਦਕੇ , ਪੂਰਨ ਸਿੰਘ ਗਹਿਲ , ਮੇਜਰ ਸਿੰਘ ਸਹਿਜੜਾ , ਦਰਸ਼ਨ ਸਿੰਘ ਸਹਿਜੜਾ , ਕੌਰ ਸਿੰਘ ਮਹਿਲ ਕਲਾਂ , ਬਲਦੇਵ ਸਿੰਘ ਕਲਾਲਮਾਜਰਾ , ਸੁਰਜਨ ਸਿੰਘ ਕਲਾਲਮਾਜਰਾ , ਦਰਸ਼ਨ ਸਿੰਘ ਨਰੈਣਗੜ੍ ਸੋਹੀਆ , ਬਲਜੀਤ ਕੌਰ ਅਤੇ ਮਿੱਠੂ ਸਿੰਘ ਪੰਡੋਰੀ, ਪੰਚ ਬੇਅੰਤ ਸਿੰਘ ਪੰਡੋਰੀ ਸੁਖਦੇਵ ਸਿੰਘ ਪੰਡੋਰੀ ਸੁੱਚਾ ਸਿੰਘ ਪੰਡੋਰੀ ਆਦਿ ਵੀ ਹਾਜਰ ਸਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਤ੍ਰਾਸਦੀ…ਬਲਾਤਕਾਰ ਤੋਂ ਬਾਅਦ ਹੋਈ ਗਰਭਵਤੀ…ਬੱਚੀ ਨੂੰ ਦੇਣਾ ਪਿਆ ਜਨਮ ਪਰ ਡਾਕਟਰਾਂ ਨੇ ਉਸਦੀ ਨਵਜਨਮੀ ਬੱਚੀ ਹੀ ਵੇਚ ਦਿੱਤੀ….!

Next Post

ਭਾਰਤ ਟੈਕਸ 2025 : ਟਰਾਈਡੈਂਟ ਨੇ ਕੀਤਾ ਵੱਡੀਆਂ ਯੋਜਨਾਵਾਂ ਦਾ ਐਲਾਨ 1000 ਕਰੋਡ਼ ਦੀ ਯੋਜਨਾ ਦੇ ਨਾਲ 2027 ਤੱਕ ਤਿੰਨ ਗੁਣਾ ਵਿਕਾਸ ਦਾ ਰੱਖਿਆ ਟੀਚਾ

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post
ਭਾਰਤ ਟੈਕਸ 2025 : ਟਰਾਈਡੈਂਟ ਨੇ ਕੀਤਾ ਵੱਡੀਆਂ ਯੋਜਨਾਵਾਂ ਦਾ ਐਲਾਨ 1000 ਕਰੋਡ਼ ਦੀ ਯੋਜਨਾ ਦੇ ਨਾਲ 2027 ਤੱਕ ਤਿੰਨ ਗੁਣਾ ਵਿਕਾਸ ਦਾ ਰੱਖਿਆ ਟੀਚਾ

ਭਾਰਤ ਟੈਕਸ 2025 : ਟਰਾਈਡੈਂਟ ਨੇ ਕੀਤਾ ਵੱਡੀਆਂ ਯੋਜਨਾਵਾਂ ਦਾ ਐਲਾਨ 1000 ਕਰੋਡ਼ ਦੀ ਯੋਜਨਾ ਦੇ ਨਾਲ 2027 ਤੱਕ ਤਿੰਨ ਗੁਣਾ ਵਿਕਾਸ ਦਾ ਰੱਖਿਆ ਟੀਚਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend