Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਨੇ ਚੂੜੀ ਕਸੀ ਤਾਂ ਪਤਾ ਲੱਗਿਐ ਕਿ AAP ਆਗੂ ਨੇ ਹੀ ਸੁਪਾਰੀ ਦੇ ਕੇ ਕਰਵਾਇਆ ਪਤਨੀ ਦਾ ਕਤਲ…!

Nirmal Pandori by Nirmal Pandori
02/17/2025
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਫਰਵਰੀ, Gee98 news service

ਪੁਲਿਸ ਨੇ ਇੱਕ ਆਪ ਆਗੂ ਦੀ ਪਤਨੀ ਦੇ ਕਤਲ ਕੇਸ ਦੀ ਗੁੱਥੀ ਸੁਲਝਾਉਂਦੇ ਹੋਏ ਦੋਸ਼ੀ ਆਪ ਆਗੂ ਅਤੇ ਹੋਰ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਉੱਘੇ ਕਾਰੋਬਾਰੀ ਅਨੋਖ ਮਿੱਤਲ ‘ਤੇ ਸ਼ਨਿੱਚਰਵਾਰ ਦੀ ਰਾਤ ਉਸ ਵੇਲੇ ਹਮਲੇ ਦੀ ਘਟਨਾ ਸਾਹਮਣੇ ਆਈ ਜਦ ਉਹ ਆਪਣੀ ਪਤਨੀ ਨਾਲ ਦੇਰ ਰਾਤ ਰੈਸਟੋਰੈਂਟ ਤੋਂ ਖਾਣਾ ਖਾ ਕੇ ਘਰ ਵਾਪਸ ਆ ਰਿਹਾ ਸੀ। ਅਨੋਖ ਮਿੱਤਲ ਨੇ ਪੁਲਿਸ ਨੂੰ ਬਿਆਨ ਲਿਖਵਾਏ ਸਨ ਕਿ ਉਹ ਆਪਣੀ ਪਤਨੀ ਨਾਲ ਰੈਸਟੋਰੈਂਟ ਤੋਂ ਖਾਣਾ ਖਾ ਕੇ ਘਰ ਆ ਰਿਹਾ ਸੀ ਤਾਂ ਰਸਤੇ ‘ਚ ਬਦਮਾਸ਼ਾਂ ਨੇ ਉਹਨਾਂ ਨੂੰ ਘੇਰ ਕੇ ਲੁੱਟ ਖੋਹ ਕੀਤੀ ਅਤੇ ਉਸਦੀ ਪਤਨੀ ਦਾ ਕਤਲ ਕਰ ਦਿੱਤਾ। ਆਪ ਆਗੂ ਅਨੋਖ ਮਿੱਤਲ ਨੇ ਡਰਾਮੇਬਾਜ਼ੀ ਕਰਦੇ ਹੋਏ ਹੰਬੜਾਂ ਰੋਡ ਜਾਮ ਕਰਕੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਸੀ। ਲੁਧਿਆਣਾ ਪੁਲਿਸ ਨੂੰ ਸ਼ੁਰੂ ਤੋਂ ਹੀ ਅਨੋਖ ਮਿੱਤਲ ‘ਤੇ ਸ਼ੱਕ ਸੀ ਕਿਉਂਕਿ ਇੱਕ ਤਾਂ ਉਸਨੇ ਲੁਧਿਆਣਾ ਛੱਡ ਕੇ ਡੇਹਲੋਂ ਖਾਣਾ ਖਾਣ ਲਈ ਰੈਸਟੋਰੈਂਟ ਦੀ ਚੋਣ ਕੀਤੀ ਅਤੇ ਦੂਜਾ ਡੇਹਲੋ ਤੋਂ ਦੇਰ ਰਾਤ ਕਰੀਬ 12 ਵਜੇ ਵਾਪਸੀ ਸਮੇਂ ਮੇਨ ਰੋਡ ਦੀ ਵਰਤੋਂ ਕਰਨ ਦੀ ਬਜਾਏ ਸੁੰਨਸਾਨ ਰੋਡ ‘ਤੇ ਸਫ਼ਰ ਕੀਤਾ ਜਿੱਥੇ ਉਸਨੇ ਉਕਤ ਘਟਨਾ ਵਾਪਰੀ ਦਿਖਾਈ ਜਿਸ ਵਿੱਚ ਉਸ ਦੀ ਪਤਨੀ ਮਾਰੀ ਗਈ ਸੀ। ਪੁਲਿਸ ਨੇ ਇਸ ਮਾਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਦੇ ਹੋਏ ਜਦ ਆਪ ਆਗੂ ਅਤੇ ਕਾਰੋਬਾਰੀ ਅਨੋਖ ਮਿੱਤਲ ਨੂੰ ਸਖ਼ਤੀ ਨਾਲ ਡਿਟੇਨ ਕੀਤਾ ਤਾਂ ਉਹ ਟੁੱਟ ਗਿਆ ਅਤੇ ਉਸਨੇ ਆਪਣੀ ਪਤਨੀ ਦੇ ਕਤਲ ਦੀ ਕਹਾਣੀ ਦਾ ਖੁਦ ਖੁਲਾਸਾ ਕੀਤਾ। ਇਸ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਕਾਰੋਬਾਰੀ ਮਿੱਤਲ ਦੀ ਪਤਨੀ ਨੂੰ ਕਿਸੇ ਹੋਰ ਨੇ ਨਹੀਂ ਬਲਕਿ ਉਸਦੇ ਪਤੀ ਅਨੋਖ ਮਿੱਤਲ ਨੇ ਹੀ ਸੁਪਾਰੀ ਦੇ ਕੇ ਕਤਲ ਕਰਵਾਇਆ ਸੀ। ‌ ਆਪਣੇ ਪ੍ਰੇਮ ਸਬੰਧਾਂ ਵਿੱਚ ਰੋੜਾ ਬਣੀ ਪਤਨੀ ਲਿਪਸੀ ਨੂੰ ਆਪਣੀ ਗਰਲਫਰੈਂਡ ਅਤੇ ਸੁਪਾਰੀ ਕਿੱਲਰਾਂ ਨਾਲ ਮਿਲ ਕੇ ਕਾਰੋਬਾਰੀ ਅਨੋਖ ਮਿੱਤਲ ਨੇ ਸ਼ਨਿਚਰਵਾਰ ਦੇਰ ਰਾਤ ਉਸ ਦੀ ਹੱਤਿਆ ਕਰਵਾ ਦਿੱਤੀ ਸੀ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮ ਅਨੋਖ ਮਿੱਤਲ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਉਸ ਦੀ ਗਰਲਫਰੈਂਡ ਅਮਰ ਨਗਰ ਦੀ ਵਾਸੀ ਪ੍ਰਤਿਕਸ਼ਾ, ਆਨੰਦਪੁਰ ਸਾਹਨੇਵਾਲ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਉਰਫ ਬੱਲੀ, ਗੁਰਦੀਪ ਸਿੰਘ ਉਰਫ਼ ਮਾਨ, ਸੋਨੂ ਸਿੰਘ ਉਰਫ ਸੋਨੂ ਅਤੇ ਸਾਗਰ ਦੀਪ ਸਿੰਘ ਉਰਫ਼ ਤੇਜ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਸਵਿਫਟ ਕਾਰ, ਆਈਟਨ ਕਾਰ ਅਤੇ ਅਸ਼ੋਕ ਮਿੱਤਲ ਦੀ ਰਿਟਜ ਕਾਰ ਵੀ ਬਰਾਮਦ ਕਰ ਲਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਇੱਕ ਕਿਰਪਾਨ ਵੀ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੇਸ ਦੇ ਮੁੱਖ ਦੋਸ਼ੀ ਢੰਡਾਰੀ ਕਲਾਂ ਦੇ ਵਾਸੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕਰਨਾ ਅਜੇ ਬਾਕੀ ਹੈ। ‌ਪੁਲਿਸ ਕਮਿਸ਼ਨਰ ਚਾਹਲ ਨੇ ਦੱਸਿਆ ਕਿ ਮੁੱਢਲੀ ਪੜ੍ਹਤਾਲ ਦੌਰਾਨ ਸਾਹਮਣੇ ਆਇਆ ਕਿ ਅਨੋਖ ਮਿੱਤਲ ਨੇ ਆਪਣੀ ਪਤਨੀ ਨੂੰ ਕਤਲ ਕਰਵਾਉਣ ਲਈ ਢਾਈ ਲੱਖ ਰੁਪਏ ਦੀ ਸੁਪਾਰੀ ਦਿੱਤੀ ਸੀ। ਇਸ ਸਬੰਧੀ ਸੁਪਾਰੀ ਦੀ ਰਕਮ 50 ਹਜ਼ਾਰ ਰੁਪਏ ਪਹਿਲੋਂ ਹੀ ਦੇ ਦਿੱਤੀ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਮੁੱਖ ਮੁਲਜ਼ਮ ਗੋਪੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਸ ਮਾਮਲੇ ਦੇ ਹੋਰ ਵੀ ਕਈ ਖੁਲਾਸੇ ਹੋਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੜੇ ਬੇਆਬਰੂ ਹੋ ਕਰ ਤੇਰੇ ਕੂਚੇ ਸੇ ਹਮ ਨਿਕਲੇ…ਧਾਮੀ ਨੇ ਕਿਉਂ ਦਿੱਤਾ ਪ੍ਰਧਾਨਗੀ ਤੋਂ ਅਸਤੀਫ਼ਾ…ਪੜ੍ਹੋ ਖ਼ਬਰ…!

Next Post

ਪੁਲ ਤੋਂ ਡਰੇਨ ‘ਚ ਡਿੱਗੀ ਬੱਸ…5 ਸਵਾਰੀਆਂ ਦੀ ਮੌਤ ਤੇ ਕਈ ਜ਼ਖ਼ਮੀ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਪੁਲ ਤੋਂ ਡਰੇਨ ‘ਚ ਡਿੱਗੀ ਬੱਸ…5 ਸਵਾਰੀਆਂ ਦੀ ਮੌਤ ਤੇ ਕਈ ਜ਼ਖ਼ਮੀ

ਪੁਲ ਤੋਂ ਡਰੇਨ 'ਚ ਡਿੱਗੀ ਬੱਸ…5 ਸਵਾਰੀਆਂ ਦੀ ਮੌਤ ਤੇ ਕਈ ਜ਼ਖ਼ਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend