Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਧਾਇਕ ਕਾਲਾ ਢਿੱਲੋਂ ਨੇ ਜ਼ਿਲ੍ਹੇ ‘ਚ ਹੋ ਰਹੇ ਵਿਕਾਸ ਕਾਰਜਾਂ ‘ਚ ਘਪਲੇ ਦੇ ਸੱਪ ਫੜਨ ਲਈ ਵਜਾ ਦਿੱਤੀ ਸਿਆਸੀ ਬੀਨ…!

Nirmal Pandori by Nirmal Pandori
02/21/2025
in ਪੰਜਾਬ
Reading Time: 1 min read
A A
0
ਬਰਨਾਲਾ ਤੋਂ ਵਿਧਾਇਕ ਕਾਲਾ ਢਿੱਲੋਂ ਨੂੰ ਸਰਕਾਰ ਵੱਲੋਂ ਮਿਲੀ ਅਹਿਮ ਜ਼ਿੰਮੇਵਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਨਗਰ ਕੌਂਸਲ ਤੋਂ ਪਿਛਲੇ ਤਿੰਨ ਵਰ੍ਹਿਆਂ ਦੇ ਵਿਕਾਸ ਕਾਰਜਾਂ ਦੀ ਮੰਗੀ ਡਿਟੇਲ

ਬਰਨਾਲਾ,21 ਫਰਵਰੀ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਕੰਮਾਂ ‘ਚ ਹੋਏ ਭ੍ਰਿਸ਼ਟਾਚਾਰ ਦਾ ਮਾਮਲਾ ਵੀ ਗਰਮਾਉਂਦਾ ਜਾ ਰਿਹਾ ਹੈ। ਬਰਨਾਲਾ ਦੇ ਕਾਂਗਰਸੀ ਵਿਧਾਇਕ ਨੇ ਪਿਛਲੇ ਤਿੰਨ ਕੁ ਸਾਲਾਂ ‘ਚ ਬਰਨਾਲਾ ਜ਼ਿਲ੍ਹੇ ‘ਚ ਹੋਏ ਵਿਕਾਸ ਕੰਮਾਂ ‘ਚ ਭ੍ਰਿਸ਼ਟਾਚਾਰ ਦੀਆਂ ਕਨਸੋਆਂ ਦੌਰਾਨ ਬਤੌਰ ਵਿਧਾਇਕ ਆਪਣੀਆਂ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ ਬਰਨਾਲਾ ਦੇ ਕਾਰਜ ਸਾਧਕ ਅਫਸਰ ਤੋਂ ਪਿਛਲੇ ਤਿੰਨ ਕੁ ਸਾਲਾਂ ਦੌਰਾਨ ਹੋਏ ਵਿਕਾਸ ਕੰਮਾਂ ਦੀ ਡਿਟੇਲ ਮੰਗੀ ਹੈ। ਸੂਤਰਾਂ ਅਨੁਸਾਰ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਨਗਰ ਕੌਂਸਲ ਦੇ ਈਓ ਨੂੰ ਇੱਕ ਚਿੱਠੀ ਲਿਖ ਕੇ ਕੌਂਸਲ ਵੱਲੋਂ ਹੁਣ ਤੱਕ ਕਰਵਾਏ ਸਾਰੇ ਕੰਮਾਂ ਦੀ ਡਿਟੇਲ ਦੀ ਮੰਗ ਕੀਤੀ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਨਗਰ ਕੌਂਸਲ ਬਰਨਾਲਾ ਵੱਲੋਂ ਕਰਵਾਏ ਵਿਕਾਸ ਕੰਮਾਂ ਵਿੱਚ ਵੱਡੇ ਭ੍ਰਿਸ਼ਟਾਚਾਰ ਦੀਆਂ ਖ਼ਬਰਾਂ ਅਕਸਰ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ ਪ੍ਰੰਤੂ ਸਥਾਨਕ ਆਪ ਆਗੂਆਂ ਨੇ ਇਹਨਾਂ ਸੁਰਖੀਆਂ ਤੋਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ। ਚਰਚਾ ਤਾਂ ਇਹ ਵੀ ਹੈ ਕਿ ਸ਼ਹਿਰ ਅੰਦਰ ਹੋ ਰਹੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਵਿੱਚ ਕੁਝ ਸੱਤਾਧਾਰੀ ਆਗੂਆਂ ਦਾ ਨਾਮ ਵੀ ਗੱਜ ਵੱਜ ਕੇ ਬੋਲ ਰਿਹਾ ਹੈ ਜਿਨ੍ਹਾਂ ਨੇ ਵਿਕਾਸ ਕਾਰਜਾਂ ਦੇ ਠੇਕੇਦਾਰਾਂ ‘ਤੇ ਆਪਣਾ “ਪਾਵਰਫੁੱਲ ਅਸ਼ੀਰਵਾਦ” ਰੱਖਿਆ ਹੋਇਆ ਹੈ।ਇਹ ਹੈਰਾਨੀਜਨਕ ਖੁਲਾਸੇ ਵੀ ਸਾਹਮਣੇ ਆ ਰਹੇ ਹਨ ਕਿ ਵਿਕਾਸ ਕਾਰਜਾਂ ਵਿੱਚ ਵਰਤਿਆ ਜਾ ਰਿਹਾ ਮੈਟੀਰੀਅਲ ਦੋ ਨੰਬਰ ਦਾ ਹੈ ਭਾਵ ਕਿ ਨਿਯਮਾਂ ਮੁਤਾਬਕ ਵਰਤੇ ਜਾਣ ਵਾਲੇ ਮੈਟੀਰੀਅਲ ਦੀ ਬਜਾਏ ਮਾੜੇ ਮੈਟੀਰੀਅਲ ਦੀ ਵਰਤੋਂ ਕੀਤੀ ਜਾ ਰਹੀ ਹੈ। ਬਰਨਾਲਾ ‘ਚ ਕੁਝ ਕੁ ਵਿਕਾਸ ਕਾਰਜ ਤਾਂ ਅਜਿਹੇ ਹੋਏ ਹਨ ਜਿਨਾਂ ਨੂੰ ਵੇਖਦੇ ਹੀ ਲੱਗਦਾ ਹੈ ਕਿ ਇਹਨਾਂ ਦੀ ਉਸਾਰੀ ਵਿੱਚ ਘਪਲੇ ਦੇ ਵੱਡੇ ਵੱਡੇ ਸੱਪ ਵੜੇ ਹੋਏ ਹਨ ਜਿਵੇਂ ਪਿਛਲੇ ਦਿਨੀ ਬਰਨਾਲਾ ਦੇ ਚਾਰ ਚੌਂਕਾਂ ਦਾ ਇਕ ਕਰੋੜ ਤੋਂ ਵੱਧ ਰੁਪਏ ਦੇ ਨਾਲ ਨਵੀਨੀਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਇਹਨਾਂ ਚੌਂਕਾਂ ਉੱਪਰ ਲੱਗ ਰਿਹਾ ਮੈਟੀਰੀਅਲ ਅਤੇ ਇਹਨਾਂ ਦੀ ਦਿੱਖ ਸਪੱਸ਼ਟ ਤੌਰ ‘ਤੇ ਦੱਸ ਰਹੀ ਹੈ ਕਿ ਇਹਨਾਂ ਚੌਂਕਾਂ ‘ਤੇ ਸੰਗਮਰਮਰ ਦੀਆਂ ਟੁਕੜੀਆਂ ਦੇ ਥੱਲੇ ਘਪਲੇ ਦੇ ਵੱਡੇ ਸੱਪ ਲੁਕੇ ਹੋਏ ਹਨ ਇਹਨਾਂ ਸੱਪਾਂ ਨੂੰ ਕੱਢਣ ਦੀ ਖ਼ਾਤਰ ਵਿਧਾਇਕ ਕਾਲਾ ਢਿੱਲੋਂ ਨੇ ਆਪਣੀ ਸਿਆਸੀ ਬੀਨ ਵਜਾ ਦਿੱਤੀ ਹੈ। ਇਨਾਂ ਘਪਲਿਆਂ ਦੀ ਚਰਚਾ ਜਦ ਵਿਧਾਇਕ ਕਾਲਾ ਢਿੱਲੋਂ ਦੇ ਦਰਬਾਰ ਪੁੱਜੀ ਤਾਂ ਵਿਧਾਇਕ ਨੇ ਇੱਕ “ਚਿੱਠੀ ਬੰਬ” ਨਗਰ ਕੌਂਸਲ ਦੇ ਵਿਹੜੇ ਸੁੱਟ ਦਿੱਤਾ। ਸੂਤਰਾਂ ਅਨੁਸਾਰ ਵਿਧਾਇਕ ਵੱਲੋਂ ਸੁੱਟੇ ਇਸ “ਚਿੱਠੀ ਬੰਬ” ਦੇ ਸ਼ਰਲੇ ਨਗਰ ਕੌਸਲ ਦੇ ਵੱਡੇ ਅਫਸਰਾਂ ਤੋਂ ਇਲਾਵਾ ਛੋਟੇ ਕਰਮਚਾਰੀਆਂ ਨੂੰ ਵੀ ਲੱਗ ਰਹੇ ਹਨ ਕਿਉਂਕਿ ਇਹ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ ਕਿ ਵਿਧਾਇਕ ਵੱਲੋਂ ਬਰਨਾਲਾ ਦੇ ਵਿਕਾਸ ਕਾਰਜਾਂ ਸਬੰਧੀ ਇੱਕ ਚਿੱਠੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਲਿਖੀ ਗਈ ਹੈ। ਸੂਤਰਾਂ ਅਨੁਸਾਰ ਵਿਧਾਇਕ ਕਾਲਾ ਢਿੱਲੋਂ ਨੇ 24 ਅਤੇ 25 ਫਰਵਰੀ ਨੂੰ ਆਪਣੇ ਪਹਿਲੇ ਵਿਧਾਨ ਸਭਾ ਸੈਸ਼ਨ ਦੌਰਾਨ ਬਰਨਾਲਾ ਨਾਲ ਸੰਬੰਧਿਤ ਕੁਝ ਅਜਿਹੇ ਮੁੱਦੇ ਚੁੱਕਣ ਦੀ ਤਿਆਰੀ ਕੀਤੀ ਹੈ ਜਿਨਾਂ ਨਾਲ ਸਥਾਨਕ ਸੱਤਾਧਾਰੀ ਆਗੂਆਂ ਦੇ ਨਾਲ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬੈਠੇ ਵਿੱਚ ਬੈਠੇ ਵੱਡੇ ਅਫਸਰਾਂ ਨੂੰ ਵੀ ਤਰੇਲੀਆਂ ਆਉਣਗੀਆਂ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਵਿਧਾਇਕ ਵੱਲੋਂ ਸਿਰਫ਼ ਨਗਰ ਕੌਂਸਲ ਵੀ ਨਹੀਂ ਬਲਕਿ ਹੋਰ ਵਿਭਾਗਾਂ ਵੱਲੋਂ ਕਰਵਾਏ ਵਿਕਾਸ ਕਾਰਜਾਂ ਤੇ ਵੀ ਆਪਣੀ ਤਿਰਛੀ ਨਜ਼ਰ ਪਾਈ ਜਾ ਰਹੀ ਹੈ, ਜਿਸ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ‘ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀਆਂ ਪੋਲਾਂ ਖੋਲਣ ਦੀ ਸੰਭਾਵਨਾ ਵੀ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਵਿਧਾਇਕ ਵੱਲੋਂ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ‘ਚ ਦਿਲਚਸਪੀ ਲੈਣ ਤੋਂ ਬਾਅਦ ਜ਼ਿਲ੍ਹੇ ਦੇ ਕੁਝ ਵੱਡੇ ਸਿਆਸੀ ਆਗੂਆਂ ਅਤੇ ਕੁਝ ਅਧਿਕਾਰੀਆਂ ਕਰਮਚਾਰੀਆਂ ਦੇ ਚਿਹਰੇ ਤੋਂ ਇਮਾਨਦਾਰੀ ਦਾ ਮਖੌਟਾ ਉਤਰੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਭ੍ਰਿਸ਼ਟਾਚਾਰ…SSP ਨੇ SHO ਨੂੰ ਸਸਪੈਂਡ ਕਰਕੇ ਕੀਤਾ ਲਾਈਨ ਹਾਜ਼ਰ

Next Post

ਸਰਕਾਰ ਵੱਲੋਂ ਵੱਖ ਬੋਰਡ ਦੇ ਮੈਂਬਰਾਂ ਦਾ ਨੋਟੀਫਿਕੇਸ਼ਨ ਜਾਰੀ…10 ਮੈਂਬਰਾਂ ਦੀ ਕੀਤੀ ਨਿਯੁਕਤੀ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਰਕਾਰ ਵੱਲੋਂ ਵੱਖ ਬੋਰਡ ਦੇ ਮੈਂਬਰਾਂ ਦਾ ਨੋਟੀਫਿਕੇਸ਼ਨ ਜਾਰੀ…10 ਮੈਂਬਰਾਂ ਦੀ ਕੀਤੀ ਨਿਯੁਕਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend