Gee 98News

ਟਰਾਈਡੈਂਟ ਨੇ ਬਰਨਾਲਾ ਪੁਲਿਸ ਨੂੰ ਸੀਸੀਟੀਵੀ ਕੈਮਰਿਆਂ ਲਈ ਦਿੱਤਾ 10 ਲੱਖ ਰੁਪਏ ਦਾ ਯੋਗਦਾਨ

ਬਰਨਾਲਾ, 28 ਫਰਵਰੀ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਦੇ ਵਿਕਾਸ ਅਤੇ ਸੁੰਦਰਤਾ ਲਈ ਸਮੇਂ ਸਮੇਂ ਤੇ ਵੱਡੇ ਉਪਰਾਲੇ ਕਰਨ ਵਾਲੇ ਟਰਾਈਡੈਂਟ ਸਾਹਿਬ ਦੀ ਸੁਰੱਖਿਆ ਦੇ ਮੱਦੇਨਜ਼ਰ ਸੀਸੀਟੀਵੀ ਕੈਮਰਿਆਂ ਲਈ ਬਰਨਾਲਾ ਪੁਲਿਸ ਨੂੰ 10 ਲੱਖ ਰੁਪਏ ਦਾ ਯੋਗਦਾਨ ਦਿੱਤਾ। ਟ੍ਰਾਈਡੈਂਟ ਗਰੁੱਪ ਦੇ ਸੀਨੀਅਰ ਅਧਿਕਾਰੀ ਰੁਪਿੰਦਰ ਗੁਪਤਾ ਅਤੇ ਸ਼੍ਰੀ ਦੀਪਕ ਗਰਗ ਵੱਲੋਂ ਬਰਨਾਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫਰਾਜ ਆਲਮ ਨੂੰ ਸੀਸੀਟੀਵੀ ਕੈਮਰਿਆਂ ਲਈ 10 ਲੱਖ ਦਾ ਚੈੱਕ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਰੁਪਿੰਦਰ ਗੁਪਤਾ ਨੇ ਕਿਹਾ ਕਿ ਇਹ ਰਕਮ CCTV ਕੈਮਰਿਆਂ ਦੀ ਸਥਾਪਨਾ ਲਈ ਦਿੱਤੀ ਗਈ ਹੈ, ਜਿਸ ਨਾਲ ਸ਼ਹਿਰ ਵਿੱਚ ਨਿਗਰਾਨੀ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਅਪਰਾਧ ਰੋਕਣ ਵਿੱਚ ਵਿੱਚ ਮਦਦ ਮਿਲੇਗੀ। ਉਹਨਾਂ ਕਿਹਾ ਕਿ ਟ੍ਰਾਈਡੈਂਟ ਗਰੁੱਪ ਹਮੇਸ਼ਾ ਹੀ ਗਰੁੱਪ ਦੇ ਸੰਸਥਾਪਕ ਪਦਮ ਸ਼੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਸਮਾਜਿਕ ਭਲਾਈ ਦੇ ਕੰਮਾਂ ਵਿੱਚ ਅੱਗੇ ਰਹਿੰਦਾ ਹੈ। ਟ੍ਰਾਈਡੈਂਟ ਇੰਸਟੀਟਿਊਟ ਆਫ਼ ਸੋਸ਼ਲ ਸਾਇੰਸ, ਜੋ ਕਿ ਟ੍ਰਾਈਡੈਂਟ ਗਰੁੱਪ ਦਾ ਇੱਕ ਹਿੱਸਾ ਹੈ, ਨੇ ਇਹ ਯੋਗਦਾਨ ਦੇਕੇ ਬਰਨਾਲਾ ਦੇ ਨਿਵਾਸੀਆਂ ਦੀ ਸੁਰੱਖਿਆ ਵਧਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਉਨਾਂ ਕਿਹਾ ਕਿ ਪਦਮਸ਼੍ਰੀ ਰਾਜਿੰਦਰ ਗੁਪਤਾ ਬਰਨਾਲਾ ਦੇ ਵਿਕਾਸ, ਸੁੰਦਰਤਾ ਅਤੇ ਸੁਰੱਖਿਆ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਟ੍ਰਾਈਡੈਂਟ ਗਰੁੱਪ ਭਵਿੱਖ ਵਿੱਚ ਵੀ ਬਰਨਾਲਾ ਦੀ ਤਰੱਕੀ ਅਤੇ ਸੁਰੱਖਿਆ ਲਈ ਸਮਰਪਿਤ ਰਹੇਗਾ। ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਫ਼ਰਾਜ਼ ਆਲਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਟ੍ਰਾਈਡੈਂਟ ਗਰੁੱਪ ਦੇ ਸਮਾਜਿਕ ਯੋਗਦਾਨ ਦੀ ਖ਼ੂਬ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬਰਨਾਲਾ ਸ਼ਹਿਰ ਦੀ ਲੋੜੀਂਦੀ ਮੰਗ ਸੀ, ਜਿਸ ਨੂੰ ਟ੍ਰਾਈਡੈਂਟ ਗਰੁੱਪ ਨੇ ਪੂਰਾ ਕਰਕੇ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਹੈ। SSP ਨੇ ਕਿਹਾ ਕਿ ਇਹ ਪਹਿਲ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰੇਗੀ, ਸ਼ਹਿਰ ਦੇ ਨਿਵਾਸੀਆਂ ਨੂੰ ਵਧੀਆ ਨਿਗਰਾਨੀ ਸੇਵਾਵਾਂ ਮਿਲਣਗੀਆਂ ਅਤੇ ਅਪਰਾਧਕ ਗਤੀਵਿਧੀਆਂ ‘ਤੇ ਲਗਾਮ ਲਗਾਉਣ ਵਿੱਚ ਮਦਦ ਮਿਲੇਗੀ।

error: Content is protected !!