Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

16 ਸਾਲ ਪੁਰਾਣੇ ਡਰੱਗਜ਼ ਦੇ ਕੇਸ ਵਿੱਚ ਬਰਨਾਲਾ ਦੇ ਇੱਕ ਵਿਅਕਤੀ ਨੂੰ ਹਾਈਕੋਰਟ ਨੇ ਕੀਤਾ ਬਰੀ

Nirmal Pandori by Nirmal Pandori
02/28/2025
in ਪੰਜਾਬ
Reading Time: 1 min read
A A
0
16 ਸਾਲ ਪੁਰਾਣੇ ਡਰੱਗਜ਼ ਦੇ ਕੇਸ ਵਿੱਚ ਬਰਨਾਲਾ ਦੇ ਇੱਕ ਵਿਅਕਤੀ ਨੂੰ ਹਾਈਕੋਰਟ ਨੇ ਕੀਤਾ ਬਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪੁਲਿਸ ਨੇ NDPS ਐਕਟ ਤਹਿਤ ਜ਼ਰੂਰੀ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ…ਹਾਈਕੋਰਟ ਨੇ ਕਿਹਾ

ਚੰਡੀਗੜ੍ਹ, 28 ਫਰਵਰੀ, Gee98 News service

-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 16 ਸਾਲ ਪੁਰਾਣੇ ਡਰੱਗਜ਼ ਕੇਸ ਵਿੱਚ ਬਰਨਾਲਾ ਦੇ ਇੱਕ ਧਰਮਪਾਲ ਨਾਂ ਦੇ ਵਿਅਕਤੀ ਨੂੰ ਬਰੀ ਕਰ ਦਿੱਤਾ। ‌ ਮਾਮਲੇ ਦੀ ਸੁਣਵਾਈ ਕਰਦੇ ਹੋਏ ਜਸਟਿਸ ਜਸਜੀਤ ਸਿੰਘ ਬੇਦੀ ਨੇ ਕਿਹਾ ਕਿ ਪੁਲਿਸ ਨੇ ਇਸ ਕੇਸ ਵਿੱਚ ਐਨਡੀਪੀਐਸ ਐਕਟ ਤਹਿਤ ਜ਼ਰੂਰੀ ਕਾਨੂੰਨੀ ਪ੍ਰਕਿਰਿਆਵਾਂ ਦਾ ਪਾਲਣ ਨਹੀਂ ਕੀਤਾ। ਹਾਈਕੋਰਟ ਨੇ ਪਟੀਸ਼ਨਰ ਧਰਮਪਾਲ ਨੂੰ 2009 ਚ ਬਰਨਾਲਾ ਦੀ ਵਿਸ਼ੇਸ਼ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦੇ ਹੁਕਮਾਂ ਨੂੰ ਵੀ ਰੱਦ ਕਰ ਦਿੱਤਾ। ‌ ਧਰਮਪਾਲ ਨੂੰ 21 ਨਵੰਬਰ 2008 ਚ ਬਰਨਾਲਾ ਦੇ ਟੀ ਪੁਆਇੰਟ ਤੋਂ ਕਾਬੂ ਕੀਤਾ ਗਿਆ ਸੀ। ਪੁਲਿਸ ਅਨੁਸਾਰ ਉਸ ਵੇਲੇ ਉਸ ਕੋਲੋਂ 150 ਗਰਾਮ ਅਫੀਮ ਬਰਾਮਦ ਕੀਤੀ ਗਈ ਸੀ। ਮਾਨਯੋਗ ਜਸਟਿਸ ਬੇਦੀ ਨੇ ਕਿਹਾ ਕਿ ਐਨਡੀਪੀਐਸ ਐਕਟ ਦੀ ਧਾਰਾ 50 ‌ ਇਹ ਨਿਰਦੇਸ਼ ਕਰਦੀ ਹੈ ਕਿ ਅਜਿਹੇ ਮਾਮਲੇ ‘ਚ ਫੜੇ ਗਏ ਵਿਅਕਤੀ ਦੀ ਤਲਾਸ਼ੀ ਕਿਸੇ ਸੂਬਾ ਪੱਧਰੀ ਅਧਿਕਾਰੀ ਜਾਂ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਹੀ ਹੋਣੀ ਚਾਹੀਦੀ ਹੈ, ਜਦ ਕਿ ਫੜੇ ਜਾਣ ਮੌਕੇ ਧਰਮਪਾਲ ਦੀ ਤਲਾਸ਼ੀ ਪੁਲਿਸ ਦੇ ਇੱਕ ਏਐਸਆਈ ਨੇ ਕੀਤੀ ਸੀ। ‌ ਪੁਲਿਸ ਨੇ ਦਾਅਵਾ ਕੀਤਾ ਕਿ ਧਰਮਪਾਲ ਨੂੰ ਇਹ ਦੱਸਿਆ ਗਿਆ ਸੀ ਕਿ ਉਹ ਸੂਬਾ ਪੱਧਰੀ ਅਧਿਕਾਰੀ ਜਾਂ ਮੈਜਿਸਟ੍ਰੇਟ ਦੀ ਮੌਜੂਦਗੀ ‘ਚ ਤਲਾਸ਼ੀ ਦੀ ਮੰਗ ਕਰ ਸਕਦਾ ਹੈ ਪਰ ਉਸਨੇ ਏਐਸਆਈ ਵੱਲੋਂ ਤਲਾਸ਼ੀ ਦੇਣ ਦਾ ਬਦਲ ਚੁਣਿਆ। ਹਾਈਕੋਰਟ ਨੇ ਪੁਲਿਸ ਦੀ ਇਸ ਦਲੀਲ ਨੂੰ ਦਰਕਿਨਾਰ ਕਰਦੇ ਹੋਏ ਇਸ ਤਲਾਸ਼ੀ ਨੂੰ ਨਜਾਇਜ਼ ਕਰਾਰ ਦਿੱਤਾ ਅਤੇ ਕਿਹਾ ਕਿ ਪੁਲਿਸ ਅਧਿਕਾਰੀ ਵੱਲੋਂ ਤਲਾਸ਼ੀ ਲੈਣਾ ਕਾਨੂੰਨੀ ਮਾਨਤਾ ਨਹੀਂ ਹੈ ਭਾਵੇਂ ਮੁਲਜ਼ਮ ਇਸ ਦੇ ਲਈ ਸਹਿਮਤ ਹੀ ਹੋਵੇ। ਹਾਈ ਕੋਰਟ ਨੇ ਇਹ ਵੀ ਕਿਹਾ ਕਿ ਮੁਲਜ਼ਮ ਨੂੰ ਤੀਸਰਾ ਬਦਲ ਦੇਣ ਦਾ ਕਾਨੂੰਨ ਹੈ ਹੀ ਨਹੀਂ ਕਿ ਉਹ ਪੁਲਿਸ ਅਧਿਕਾਰੀ ਵੱਲੋਂ ਤਲਾਸ਼ੀ ਲੈਣਾ ਸਵੀਕਾਰ ਕਰੇ। ਮਾਨਯੋਗ ਜਸਟਿਸ ਬੇਦੀ ਨੇ ਟਿੱਪਣੀ ਕੀਤੀ ਕਿ ਇਸ ਤਰ੍ਹਾਂ ਦੀ ਬੇਨਿਯਮੀ ਨਾਲ ਬਰਾਮਦਗੀ ਸ਼ੱਕੀ ਹੋ ਜਾਂਦੀ ਹੈ। ‌ ਜਸਟਿਸ ਬੇਦੀ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਮਾਮਲਿਆਂ ‘ਚ ਪ੍ਰਤੀਕਿਰਿਆਤਮਿਕ ਸੁਰੱਖਿਆ ਉਪਾਵਾਂ ਦਾ ਪਾਲਣ ਜ਼ਰੂਰੀ ਹੈ ਤਾਂ ਕਿ ਨਿਰਪੱਖਤਾ ਬਣੀ ਰਹੇ ਅਤੇ ਸ਼ਕਤੀ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਇਹਨਾਂ ਟਿੱਪਣੀਆਂ ਨਾਲ ਮਾਨਯੋਗ ਜਸਟਿਸ ਬੇਦੀ ਨੇ 2008 ਦੇ ਉਕਤ ਮਾਮਲੇ ‘ਚ ਧਰਮਪਾਲ ਨੂੰ ਬਰੀ ਕਰ ਦਿੱਤਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਰੀਆਂ ਸੱਸਾਂ ਨੂੰਹਾਂ ਇੱਕੋ ਜਿਹੀਆਂ ਨਹੀਂ ਹੁੰਦੀਆਂ…ਸੱਸ ਦੀ ਮੌਤ ਦੀ ਖ਼ਬਰ ਸੁਣ ਕੇ ਨੂੰਹ ਨੇ ਵੀ ਪ੍ਰਾਣ ਤਿਆਗੇ

Next Post

ਸੁਪਰੀਮ ਕੋਰਟ ਦਾ SGPC ਨੂੰ ਝਟਕਾ…ਡੇਰਾ ਸਿਰਸਾ ਮੁਖੀ ਖਿਲਾਫ ਪਟੀਸ਼ਨ ਖਾਰਜ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਸ਼੍ਰੋਮਣੀ ਕਮੇਟੀ ਦੇ ਮੈਨੇਜਰ ਨੇ ਬਿਨਾਂ ਤਾਰੀਕ ਤੋਂ ਕੱਟ ਦਿੱਤੇ 70 ਲੱਖ ਦੇ ਚੈੱਕ..ਬਰਨਾਲੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਚੁੱਪ ‘ਤੇ ਵੀ ਉੱਠ ਰਹੇ ਨੇ ਸਵਾਲ

ਸੁਪਰੀਮ ਕੋਰਟ ਦਾ SGPC ਨੂੰ ਝਟਕਾ…ਡੇਰਾ ਸਿਰਸਾ ਮੁਖੀ ਖਿਲਾਫ ਪਟੀਸ਼ਨ ਖਾਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend