Skip to main content

Gee 98News

ਵਿਜੀਲੈਂਸ ਦੀ ਬਰਨਾਲਾ ਯੂਨਿਟ ਨੇ ਥਾਣਾ ਮਹਿਲਕਲਾਂ ‘ਚੋਂ ਦੋ ਪੁਲਿਸ ਮੁਲਾਜ਼ਮ ਰਿਸ਼ਵਤ ਦੇ ਮਾਮਲੇ ‘ਚ ਚੁੱਕ ਲਏ ‌

‌-ਪੰਜਾਬ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਵੱਲੋਂ ਪੁਲਿਸ ਥਾਣਾ ਮਹਿਲ ਕਲਾਂ ਦੇ ਦੋ ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਸੂਤਰਾਂ ਅਨੁਸਾਰ ਅੱਜ ਵਿਜੀਲੈਂਸ ਦੀ ਟੀਮ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਪੁਲਿਸ ਥਾਣਾ ਮਹਿਲ ਕਲਾਂ ਪੁੱਜੀ ਅਤੇ ASI ਜੱਗਾ ਸਿੰਘ ਅਤੇ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ‌ਥਾਣਾ ਮਹਿਲ ਕਲਾਂ ਵਿਖੇ ਦਰਜ ਹੋਏ ਇੱਕ ਮੁਕੱਦਮੇ ਦੇ ਸੰਬੰਧ ਵਿੱਚ ਰਿਸ਼ਵਤ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ। ਪੁਲਿਸ ਮੁਲਾਜ਼ਮਾਂ ਨੂੰ ਕਿਹੜੇ ਮਾਮਲੇ ਚ ਗਿਰਫਤਾਰ ਕੀਤਾ ਗਿਆ ਭਾਵੇਂ ਕਿ ਇਸ ਗੱਲ ਦੀ ਪੁਸ਼ਟੀ ਵਿਜੀਲੈਂਸ ਵੱਲੋਂ ਅਜੇ ਨਹੀਂ ਹੋਈ ਪ੍ਰੰਤੂ ਭਰੋਸੇਯੋਗ ਸੂਤਰਾਂ ਅਨੁਸਾਰ ਵਿਜੀਲੈਂਸ ਵੱਲੋਂ ਇਹ ਕਾਰਵਾਈ ਪਿਛਲੇ ਦਿਨੀ ਪਿੰਡ ਰਾਏਸਰ ਦੇ ਸ਼ਰਾਬ ਦੇ ਠੇਕੇ ਤੋਂ ਚੋਰੀ ਹੋਈ ਸ਼ਰਾਬ ਦੇ ਮਾਮਲੇ ‘ਚ ਗ੍ਰਿਫ਼ਤਾਰ ਚੋਰਾਂ ਵਿੱਚੋਂ ਕਿਸੇ ਇੱਕ ਮੁਲਜ਼ਮ ਦੀ ਭੈਣ ਪਰਮਿੰਦਰ ਕੌਰ ਵੱਲੋਂ ਵਿਜੀਲੈਂਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਖ਼ਬਰ ਨੂੰ ਅਪਡੇਟ ਕੀਤਾ ਜਾ ਰਿਹਾ ਹੈ।

error: Content is protected !!