Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਓਏ ਛੋਟੂ…ਇਹ ਪੰਜਾਬ ਪੁਲਿਸ ਆਂ… ਇੱਕ ਸਾਲ ਪਹਿਲਾਂ ਮਰੇ ਕਿਸਾਨ ਆਗੂ ਨੂੰ ਗ੍ਰਿਫ਼ਤਾਰ ਕਰਨ ਪੁੱਜੀ ਪੁਲਿਸ

Nirmal Pandori by Nirmal Pandori
03/05/2025
in ਪੰਜਾਬ
Reading Time: 1 min read
A A
0
ਸਰਕਾਰ ਦੀ ਪੁਲਸੀਆਂ ਨਾਲ ਧੱਕੇਸ਼ਾਹੀ…ਪਹਿਲਾਂ ਤਰੱਕੀ ਨੂੰ ਤੇ ਹੁਣ ਦੋ ਮਹੀਨੇ ਤੋਂ ਤਾਈਨਾਤੀ ਨੂੰ ਤਰਸੇ 32 SP
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਮਾਰਚ, Gee98 news service

-ਪੰਜਾਬ ਪੁਲਿਸ ਨੂੰ ਪੂਰੀ ਅਨੁਸ਼ਾਸਨਬੱਧ ਫੋਰਸ ਮੰਨਿਆ ਜਾਂਦਾ ਹੈ। ਪੰਜਾਬ ਪੁਲਿਸ ਦੇ ਥਾਣਾ ਪੱਧਰ ਦੇ ਅਧਿਕਾਰੀ ਆਪਣੇ ਉੱਚ ਅਧਿਕਾਰੀਆਂ ਦੇ ਹੁਕਮਾਂ ਨੂੰ ਪੂਰਾ ਕਰਨ ਲਈ ਕਿਸੇ ਵੀ ਪੱਧਰ ਤੱਕ ਚਲੇ ਜਾਂਦੇ ਹਨ। ‌ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਯੁਕਤ ਕਿਸਾਨ ਮੋਰਚਾ ਨਾਲ ਸੋਮਵਾਰ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਦੇ ਚੰਡੀਗੜ੍ਹ 5 ਮਾਰਚ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ 4 ਮਾਰਚ ਨੂੰ ਦਿਨ ਚੜਦੇ ਹੀ ਕਿਸਾਨ ਆਗੂਆਂ ਦੀ ਗ੍ਰਿਫਤਾਰ ਸ਼ੁਰੂ ਹੋ ਗਈ। ਉੱਪਰਲੇ ਹੁਕਮਾਂ ‘ਤੇ ਥਾਣਾ ਪੱਧਰ ਦੇ ਪੁਲਿਸ ਅਧਿਕਾਰੀਆਂ ਨੇ ਪਿੰਡਾਂ ‘ਚ ਕਿਸਾਨ ਆਗੂਆਂ ਦੇ ਘਰੇ ਸਵੇਰੇ 4 ਵਜੇ ਹੀ ਛਾਪਾਮਾਰੀ ਕਰ ਦਿੱਤੀ। ਇਹਨਾਂ ਹੁਕਮਾਂ ਦੀ ਪਾਲਣਾ ਲਈ ਕਸਬਾ ਦੁਸਾਂਝ ਕਲਾਂ ਵਿਖੇ ਪੰਜਾਬ ਪੁਲਿਸ ਦੀ ਇੱਕ ਟੁਕੜੀ ਕਿਸਾਨ ਆਗੂ ਮਾਸਟਰ ਸ਼ਿੰਗਾਰਾ ਸਿੰਘ ਦੁਸਾਂਝ ਨੂੰ ਗ੍ਰਿਫਤਾਰ ਕਰਨ ਲਈ ਸਵੇਰੇ 4 ਵਜੇ ਉਹਨਾਂ ਦੇ ਘਰ ਪੁੱਜੀ। ‌ ਪੁਲਿਸ ਵਾਲਿਆਂ ਨੇ ਸਵੇਰੇ 4 ਵਜੇ ਮਾਸਟਰ ਸ਼ਿੰਗਾਰਾ ਸਿੰਘ ਦੁਸਾਂਝ ਦੇ ਘਰ ਦਾ ਦਰਵਾਜ਼ਾ ਖੜਕਾਇਆ ਜਿਸ ਤੋਂ ਬਾਅਦ ਉਹਨਾਂ ਦੀ ਪਤਨੀ ਬਲਦੀਸ਼ ਕੌਰ ਅਤੇ ਬੇਟੀ ਬਲਵਿੰਦਰ ਕੌਰ ਬਾਹਰ ਆਈਆਂ ਤਾਂ ਪੁਲਿਸ ਵਾਲਿਆਂ ਨੇ ਕਿਹਾ ਕਿ ਸਿੰਗਾਰਾ ਸਿੰਘ ਨਾਲ ਗੱਲ ਕਰਨੀ ਹੈ। ‌ਸਿੰਗਾਰਾ ਸਿੰਘ ਦੀ ਪਤਨੀ ਬਲਦੀਸ਼ ਕੌਰ ਨੇ ਪੁਲਿਸ ਪਾਰਟੀ ਨੂੰ ਜਵਾਬ ਦਿੱਤਾ ਕਿ ਸ਼ਿੰਗਾਰਾ ਸਿੰਘ ਤਾਂ ਕਰੀਬ ਇੱਕ ਸਾਲ ਪਹਿਲਾਂ ਅਕਾਲ ਚਲਾਣਾ ਕਰਕੇ ਸਨ, ਜਿਸ ਤੋਂ ਬਾਅਦ ਪੁਲਿਸ ਵਾਲੇ ਘੁਸਰ ਮੁਸਰ ਕਰਨ ਲੱਗ ਪਏ। ਮਰਹੂਮ ਸ਼ਿੰਗਾਰਾ ਦੀ ਪਤਨੀ ਬਲਦੀਸ਼ ਕੌਰ ਨੇ ਦੱਸਿਆਂ ਕਿ ਪੁਲਿਸ ਵਾਲੇ ਘਰ ਆਏ ਤਾਂ ਪੁੱਛਗਿੱਛ ਕੀਤੀ ਕਿ ਮਾ. ਸ਼ਿੰਗਾਰਾ ਸਿੰਘ ਦੁਸਾਂਝ ਨੂੰ ਮਿਲਣਾ ਚਾਹੁੰਦੇ ਹਨ। ਉਨ੍ਹਾਂ ਪੁਲਿਸ ਵਾਲਿਆਂ ਨੂੰ ਦੱਸਿਆ ਕਿ ਸ਼ਿੰਗਾਰਾ ਸਿੰਘ ਦੁਸਾਂਝ ਦੀ 20-11-2023 ਮੌਤ ਹੋ ਗਈ ਸੀ। ਉਨ੍ਹਾਂ ਦੇ ਅੰਤਿਮ ਸਸਕਾਰ ਵਾਲੇ ਦਿਨ ਸਰਕਾਰੀ ਅਮਲਾ ਜਿਨ੍ਹਾਂ ਵਿਚ ਸੀਆਈਡੀ ਸਟਾਫ ਤੇ ਹੋਰ ਪੁਲਿਸ ਪ੍ਰਸ਼ਾਸਨ ਪਹੁੰਚਿਆ ਹੋਇਆ ਸੀ। ਪੁਲਿਸ ਪ੍ਰਸ਼ਾਸਨ ਨੇ ਦਰਵਾਜ਼ਾ ਖੁਲ੍ਹਵਾ ਕੇ ਪਤਨੀ ਬਲਦੀਸ ਕੌਰ ਤੇ ਬੇਟੀ ਬਲਵਿੰਦਰ ਕੌਰ ਨਾਲ ਗੱਲਬਾਤ ਤੇ ਫਿਰ ਵਾਪਸੇ ਚਲੇ ਗਏ। ਇਸ ਸਬੰਧੀ ਐੱਸਐੱਚਓ ਗੁਰਾਇਆ ਗੁਰਸਰਨ ਸਿੰਘ ਨੇ ਕਿਹਾ ਕਿ ਪੁਲਿਸ ਚੌਕੀ ਇੰਚਾਰਜ ਦੇ ਧਿਆਨ ਵਿਚ ਨਹੀਂ ਸੀ ਇਸ ਕਰਕੇ ਮਾ. ਸ਼ਿੰਗਾਰਾ ਸਿੰਘ ਦੇ ਘਰ ਛਾਪੇਮਾਰੀ ਕਰਨ ਲਈ ਪਹੁੰਚੇ ਸਨ। ਇਹ ਵੀ ਦੱਸਣਯੋਗ ਹੈ ਕਿ ਪੁਲਿਸ ਚੌਕੀ ਵੀ ਦੁਸਾਂਝ ਕਲਾਂ ਵਿਚ ਹੀ ਬਣੀ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਤੀਲੀ ਤੋਂ ਲੌਂਗ ਤਾਂ ਬਣ ਗਿਆ..ਹੁਣ ਵੇਖਦੇ ਆਂ ਕਿ ਲੌਂਗ ਤੋਂ ਕੋਕਾ ਬਣੇਗਾ ਜਾਂ ਨਹੀਂ…ਸਰਕਾਰ ਤੇ ਤਹਿਸੀਲਦਾਰਾਂ ‘ਚ ਫਸ ਗਿਆ ਪੇਚ

Next Post

14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਮੁਅੱਤਲ…CM ਭਗਵਾਨ ਮਾਨ ਦੇ ਹੁਕਮਾਂ ‘ਤੇ ਹੋਈ ਕਾਰਵਾਈ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਵਿਦੇਸ਼ੀ ਸੈਰ ‘ਤੇ ਗਏ…ਜਿਹੜੇ ਮੁੜਕੇ ਨੌਕਰੀ ‘ਤੇ ਨਹੀਂ ਆਏ..ਡਾਕਟਰ ਹੋਣਗੇ ਬਰਖ਼ਾਸਤ…!

14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਮੁਅੱਤਲ…CM ਭਗਵਾਨ ਮਾਨ ਦੇ ਹੁਕਮਾਂ 'ਤੇ ਹੋਈ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend