Skip to main content

Gee 98News

ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਦਿਖਾਇਆ ਸ਼ੀਸ਼ਾ…ਇੱਕੋ ਜ਼ਿਲ੍ਹੇ ‘ਚ 1338 ਮੁਕੱਦਮਿਆਂ ਦੀ ਜਾਂਚ ਤਿੰਨ ਸਾਲਾਂ ਤੋਂ ਪੈਂਡਿੰਗ

-CBI ਦੀ ਮੋਹਾਲੀ ਸਥਿਤ ਵਿਸ਼ੇਸ਼ ਅਦਾਲਤ ਨੇ 32 ਸਾਲ ਪਹਿਲਾਂ ਦੇ ਇੱਕ ਕੇਸ ਵਿੱਚ ਤਰਨਤਾਰਨ ਦੇ ਦੋ ਨੌਜਵਾਨਾਂ ਨੂੰ ਫ਼ਰਜ਼ੀ ਪੁਲਿਸ ਮੁਕਾਬਲੇ ਵਿੱਚ ਮਾਰਨ ਦੇ ਦੋਸ਼ ਵਿੱਚ ਪੰਜਾਬ ਪੁਲਿਸ ਦੇ ਦੋ ਸਾਬਕਾ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਉਂਦਿਆਂ ਇੱਕ ਨੂੰ ਉਮਰ ਕੈਦ ਅਤੇ ਦੂਜੇ ਨੂੰ 5 ਸਾਲ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 32 ਸਾਲ ਪੁਰਾਣਾ ਹੈ ਜਿਸ ਵਿੱਚ ਤਰਨਤਾਰਨ ਦੇ ਪੱਟੀ ਵਿੱਚ ਤਾਇਨਾਤ ਰਹੇ ਤਤਕਾਲੀ ਪੁਲਿਸ ਅਧਿਕਾਰੀ ਸੀਤਾਰਾਮ ਤੇ ਐੱਸਐੱਚਓ ਪੱਟੀ ਰਾਜਪਾਲ ਉੱਤੇ ਇਸੇ ਜ਼ਿਲ੍ਹੇ ਦੇ ਦੋ ਨੌਜਵਾਨਾਂ ਗੁਰਦੇਵ ਸਿੰਘ ਅਤੇ ਸੁਖਵੰਤ ਸਿੰਘ ਨੂੰ ਫ਼ਰਜ਼ੀ ਪੁਲਿਸ ਮੁਕਾਬਲੇ ਵਿੱਚ ਮਾਰਨ ਦਾ ਦੋਸ਼ ਸੀ। ਵੀਰਵਾਰ ਨੂੰ ਅਦਾਲਤ ਨੇ ਸੀਤਾ ਰਾਮ ਨੂੰ ਉਮਰ ਕੈਦ ਅਤੇ ਰਾਜਪਾਲ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਦੋਵੇਂ ਪੁਲਿਸ ਅਧਿਕਾਰੀ ਇਸ ਵੇਲੇ ਸੇਵਾਮੁਕਤ ਹਨ। ਸੀਤਾ ਰਾਮ ਦੀ ਉਮਰ ਇਸ ਵਕਤ 80 ਸਾਲ ਦੇ ਕਰੀਬ ਹੈ।CBI ਨੇ ਇਸ ਮਾਮਲੇ ਵਿੱਚ 11 ਪੁਲਿਸ ਕਰਮੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ ਜਿਸ ਵਿੱਚ 4 ਦੂਸਰੀਆਂ ਦੀ ਸੁਣਵਾਈ ਦੇ ਸਮੇਂ ਦੌਰਾਨ ਮੌਤ ਹੋ ਚੁੱਕੀ ਹੈ ਅਤੇ 5 ਨੂੰ ਬਰੀ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨਾਂ ਉੱਤੇ ਅਗਵਾ, ਗ਼ੈਰ-ਕਾਨੂੰਨੀ ਹਿਰਾਸਤ ਅਤੇ ਕਤਲ ਦੇ ਦੋਸ਼ ਲਗਾਏ ਸਨ ਪਰ ਸੀਬੀਆਈ ਦੀ ਜਾਂਚ ਦੌਰਾਨ ਇਹ ਸਾਰੇ ਦੋਸ਼ ਝੂਠੇ ਸਾਬਤ ਹੋਏ।

Gee98 Ads
error: Content is protected !!