Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਵਿਧਾਇਕ ਪੰਡੋਰੀ ਨੂੰ ਦਿੱਤਾ ਗਿਆ ਮੰਗ ਪੱਤਰ

Nirmal Pandori by Nirmal Pandori
03/08/2025
in ਬਰਨਾਲਾ ਆਸ-ਪਾਸ
Reading Time: 1 min read
A A
0
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਵਿਧਾਇਕ ਪੰਡੋਰੀ ਨੂੰ ਦਿੱਤਾ ਗਿਆ ਮੰਗ ਪੱਤਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 8 ਮਾਰਚ ( ਜਸਵੰਤ ਸਿੰਘ ਲਾਲੀ )

-ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਮਹਿਲ ਕਲਾਂ ਇਕਾਈ ਵੱਲੋਂ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਬਲਾਕ ਪ੍ਰਧਾਨ ਰਾਜਿੰਦਰ ਮੂਲੋਵਾਲ ਅਤੇ ਮੈਡਮ ਸੁਖਵਿੰਦਰ ਪੂਨਮ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ ਅਤੇ ਅਗਾਮੀ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਪੁਰਾਣੀ ਪੈਨਸ਼ਨ ਦਾ ਮਤਾ ਲਿਆਉਣ ਦੀ ਮੰਗ ਕੀਤੀ ਗਈ। ਵਿਧਾਇਕ ਵੱਲੋਂ ਪੁਰਾਣੀ ਪੈਨਸ਼ਨ ਦਾ ਮੁੱਦਾ ਮੁੱਖ ਮੰਤਰੀ ਨਾਲ਼ ਵਿਚਾਰਨ ਦਾ ਜੱਥੇਬੰਦੀ ਦੇ ਵਫ਼ਦ ਨੂੰ ਭਰੋਸਾ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪੈਨਸ਼ਨ ਫਰੰਟ ਦੇ ਜ਼ਿਲ੍ਹਾ ਕਨਵੀਨਰ ਰਮਨ ਸਿੰਗਲਾ , ਸਕੱਤਰ ਅੰਮ੍ਰਿਤ ਹਰੀਗੜ੍ਹ ਨੇ ਆਖਿਆ ਕਿ 18 ਨਵੰਬਰ 2022 ਨੂੰ ਕੀਤੇ ਪੁਰਾਣੀ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮੌਜੂਦਾ ਸਮੇਂ ਯੂਪੀਐੱਸ ਸਕੀਮ ਦੀ ਆੜ ਹੇਠ ਲਾਗੂ ਨਹੀਂ ਕਰ ਰਹੀ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਦਾ ਵਿਸ਼ੇਸ਼ ਸਦਨ ਸੱਦ ਕੇ ਰੱਦ ਕੀਤੇ ਗਏ ਕੌਮੀ ਖੇਤੀ ਨੀਤੀ ਖਰੜੇ ਦੀ ਤਰਜ਼ ਤੇ ਕੇਂਦਰੀ ਯੂਪੀਐੱਸ ਸਕੀਮ ਨੂੰ ਵੀ ਰੱਦ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਜਾਵੇ। ਖੇਤੀਬਾੜੀ ਵਾਂਗ ਪੈਨਸ਼ਨ ਵੀ ਰਾਜਾਂ ਦਾ ਵਿਸ਼ਾ ਹੈ ਪਰ ਆਪ ਸਰਕਾਰ ਮੁਲਾਜ਼ਮਾਂ ਦੇ ਹੱਕ ਵਿੱਚ ਖੜਨ ਦੀ ਬਜਾਏ ਕੇਂਦਰ ਸਕੀਮ ਨੂੰ ਲਾਗੂ ਕਰਨ ਲਈ ਅੱਗੇ ਵੱਧ ਰਹੀ ਹੈ ਜਿਸ ਦੇ ਖ਼ਿਲਾਫ਼ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਪੈਨਸ਼ਨ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਲਈ ਅਤੇ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਪੁਰਾਣੀ ਪੈਨਸ਼ਨ ਦੇ ਹੱਕ ਵਿੱਚ ਮਤਾ ਲਿਆਉਣ ਲਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਪੂਰੇ ਪੰਜਾਬ ਵਿੱਚ ਮੰਗ ਪੱਤਰ ਦਿੱਤੇ ਜਾ ਰਹੇ ਹਨ। ਇਸੇ ਤਰਾਂ ਮਜ਼ਦੂਰ ਦਿਵਸ ਮੌਕੇ ਸਮੂਹ ਜ਼ਿਲ੍ਹਿਆਂ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ/ ਦਫਤਰਾਂ ਅੱਗੇ ਇੱਕ ਦਿਨਾਂ ਧਰਨੇ ਦੇ ਕੇ ਭੁੱਖ ਹੜਤਾਲ ਕੀਤੀ ਜਾਵੇਗੀ । ਇਸ ਮੌਕੇ ਮਨਮੋਹਨ ਭੱਠਲ , ਅਵਤਾਰ ਪੰਡੋਰੀ,ਗੁਰਪ੍ਰੀਤ ਸੰਘੇੜਾ ਅਤੇ ਗੁਰਪ੍ਰੀਤ ਮਹਿਲ ਕਲਾਂ ਨੇ ਆਖਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੋਰਚਾ ਵੱਲੋਂ ਬਜਟ ਸੈਸ਼ਨ ਦੌਰਾਨ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਅਹਿਮ ਵਿੱਤੀ ਮੰਗਾਂ ਨੂੰ ਲੈ ਕੇ ਚਾਰ ਦਿਨ ਲਗਾਤਾਰ ਰੈਲੀਆਂ ਅਤੇ ਵਿਧਾਨ ਸਭਾ ਚੰਡੀਗੜ ਵੱਲ ਉਲੀਕੇ ਮਾਰਚ ਵਿਚ ਫਰੰਟ ਵੱਲੋਂ ਵੱਡੀ ਗਿਣਤੀ ਵਿੱਚ ਐੱਨ.ਪੀ.ਐੱਸ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।ਇਸ ਮੌਕੇ ਲਖਵੰਤ ਛਾਪਾ, ਕੁਲਵਿੰਦਰ ਕੁਰੜ, ਹਰਪਾਲ ਸਿੰਘ, ਮਨਜੋਤ ਸਿੰਘ, ਬਿਕਰਮ, ਪਰਮਜੀਤ ਸਿੰਘ, ਸੁਖਚੈਨ ਕੁਰੜ, ਹਰਮੀਤ ਛਾਪਾ ਆਦਿ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਨੌਸਰਬਾਜ਼ੀ ਦੀ ਅਜੀਬ ਕਹਾਣੀ…ਕੰਬਲ ਦੇ ਲਾਲਚ ਵਿੱਚ ਕੰਨਾਂ ‘ਚ ਪਾਏ ਸੋਨੇ ਦੇ ਟੌਪਸ ਗੁਆ ਬੈਠੀ ਬਜ਼ੁਰਗ ਔਰਤ

Next Post

ਬਰਨਾਲਾ ‘ਚ ਸਰਕਾਰੀ ਹਸਪਤਾਲ ਨੂੰ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦੇਵਾਂਗੇ-ਹਸਪਤਾਲ ਬਚਾਓ ਕਮੇਟੀ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਬਰਨਾਲਾ ‘ਚ ਸਰਕਾਰੀ ਹਸਪਤਾਲ ਨੂੰ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦੇਵਾਂਗੇ-ਹਸਪਤਾਲ ਬਚਾਓ ਕਮੇਟੀ

ਬਰਨਾਲਾ 'ਚ ਸਰਕਾਰੀ ਹਸਪਤਾਲ ਨੂੰ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦੇਵਾਂਗੇ-ਹਸਪਤਾਲ ਬਚਾਓ ਕਮੇਟੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend