Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਸਰਕਾਰੀ ਹਸਪਤਾਲ ਨੂੰ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦੇਵਾਂਗੇ-ਹਸਪਤਾਲ ਬਚਾਓ ਕਮੇਟੀ

Nirmal Pandori by Nirmal Pandori
03/08/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ‘ਚ ਸਰਕਾਰੀ ਹਸਪਤਾਲ ਨੂੰ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦੇਵਾਂਗੇ-ਹਸਪਤਾਲ ਬਚਾਓ ਕਮੇਟੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,8 ਮਾਰਚ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ‘ਚ ਕੁਝ ਸਰਕਾਰੀ ਹਸਪਤਾਲਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਦੱਸ ਦੇਈਏ ਕਿ ਸੂਬੇ ਦੇ ਸਿਹਤ ਮੰਤਰੀ ਪੰਜਾਬ ‘ਚ ਨਸ਼ਾ ਛਡਾਊ ਕੇਂਦਰਾਂ ਅਤੇ ਹਸਪਤਾਲਾਂ ਦੇ ਚੈਕਿੰਗ ਦੌਰੇ ‘ਤੇ ਹਨ, ਇਸ ਦੌਰਾਨ ਉਹਨਾਂ ਨੇ ਬੀਤੇ ਦਿਨੀਂ ਮੋਗਾ ਵਿਖੇ ਇੱਕ ਬਿਆਨ ਦਿੱਤਾ ਸੀ ਕਿ ਪੰਜਾਬ ਦੇ ਕੁਝ ਸਰਕਾਰੀ ਹਸਪਤਾਲਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ ਅਤੇ ਇਸ ਤੋਂ ਬਾਅਦ ਬੀਤੇ ਕੱਲ੍ਹ ਸਿਹਤ ਮੰਤਰੀ ਨੇ ਬਰਨਾਲਾ ਵਿਖੇ ਵੀ ਇਹੀ ਬਿਆਨ ਦਿੱਤਾ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਇਸ ਤੋਂ ਇਲਾਵਾ ਜਨਤਕ ਜਥੇਬੰਦੀਆਂ ਨੇ ਵੀ ਸੂਬੇ ਦੇ ਸਿਹਤ ਮੰਤਰੀ ਦੇ ਇਸ ਬਿਆਨ ਨੂੰ ਗੰਭੀਰਤਾ ਨਾਲ ਲਿਆ ਹੈ। ਸਿਹਤ ਮੰਤਰੀ ਦੇ ਬਿਆਨ ਦੀ ਰੌਸ਼ਨੀ ਵਿੱਚ ਬਰਨਾਲਾ ਦੇ ਸਿਵਲ ਹਸਪਤਾਲ ਨੂੰ ਨਿੱਜੀ ਹੱਥਾਂ ਵਿੱਚ ਜਾਣ ਤੋਂ ਬਚਾਉਣ ਲਈ ‌ ਬਰਨਾਲਾ ਵਿਖੇ ਬਣੀ ਸਿਵਲ ਹਸਪਤਾਲ ਬਚਾਓ ਕਮੇਟੀ ਨੇ ਸਰਗਰਮੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਹਸਪਤਾਲ ਬਚਾਓ ਕਮੇਟੀ ਸਿਹਤ ਮੰਤਰੀ ਨੂੰ ਬਰਨਾਲਾ ਵਿਖੇ ਮਾੜੀਆਂ ਸਿਹਤ ਸਹੂਲਤਾਂ ਵਿੱਚ ਸੁਧਾਰ ਅਤੇ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਬੁਨਿਆਦੀ ਢਾਂਚੇ ਅਤੇ ਹੋਰ ਕਮੀਆਂ ਨੂੰ ਪੂਰਾ ਕਰਨ ਲਈ ਮਿਲਣ ਪਹੁੰਚੀ ਹੋਈ ਸੀ। ਕਮੇਟੀ ਆਗੂਆਂ ਦੇ ਪਹਿਲਾਂ ਹੀ ਇਹ ਧਿਆਨ ਵਿੱਚ ਸੀ ਕਿ ਸਿਹਤ ਮੰਤਰੀ ਨੇ ਮੋਗਾ ਵਿਖੇ ਬੀਤੇ ਦਿਨੀਂ ਉਕਤ ਬਿਆਨ ਦਿੱਤਾ ਪ੍ਰੰਤੂ ਬਰਨਾਲਾ ਵਿਖੇ ਇਹੀ ਬਿਆਨ ਦੁਹਰਾਉਣ ਤੋਂ ਬਾਅਦ ਕਮੇਟੀ ਆਗੂਆਂ ਨੇ ਮੌਕੇ ‘ਤੇ ਹੀ ਐਲਾਨ ਕਰ ਦਿੱਤਾ ਕਿ ਉਹ ਕਿਸੇ ਵੀ ਹਾਲਤ ਵਿੱਚ ਬਰਨਾਲਾ ਦੇ ਸਿਵਲ ਹਸਪਤਾਲ ਜਾਂ ਬਰਨਾਲਾ ਜ਼ਿਲ੍ਹੇ ਵਿੱਚ ਕਿਸੇ ਵੀ ਸਿਵਲ ਹਸਪਤਾਲ ਨੂੰ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦੇਣਗੇ। ‌ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਨਰਾਇਣ ਦੱਤ ਤੇ ਉਹਨਾਂ ਦੇ ਨਾਲ ਹੋਰ ਕਮੇਟੀ ਮੈਂਬਰਾਂ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਦੀਆਂ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਨ ਦੇ ਵਾਅਦੇ ਕਰਕੇ ਸੱਤਾ ‘ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਦੋਵੇਂ ਖੇਤਰਾਂ ਦੇ ਵਿੱਚ ਹੱਥ ਖੜੇ ਕਰ ਗਈ ਹੈ। ਕਮੇਟੀ ਆਗੂਆਂ ਨੇ ਕਿਹਾ ਕਿ ਸਿਹਤ ਸਹੂਲਤਾਂ ਬਾਕੀ ਸਾਰੀਆਂ ਸਹੂਲਤਾਂ ਨਾਲੋਂ ਪਹਿਲ ਦੇ ਆਧਾਰ ‘ਤੇ ਹਨ ਜੇਕਰ ਇਹੀ ਸਹੂਲਤਾਂ ਨਿੱਜੀ ਹੱਥਾਂ ਵਿੱਚ ਚਲੀਆਂ ਗਈਆਂ ਤਾਂ ਸਿਹਤ ਸੇਵਾਵਾਂ ਦਾ ਹਾਲ ਲੋਕ ਬਾਖ਼ੂਬੀ ਜਾਣਦੇ ਹਨ ਪਰੰਤੂ ਇਹ ਹੋਣ ਨਹੀਂ ਦਿੱਤਾ ਜਾਵੇਗਾ। ਕਮੇਟੀ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਸਰਕਾਰੀ ਹਸਪਤਾਲਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਯੋਜਨਾ ਨੂੰ ਠੁੱਸ ਕਰਨ ਦੇ ਲਈ ਇੱਕਜੁੱਟ ਹੋਣ ਅਤੇ ਲੋੜ ਪੈਣ ‘ਤੇ ਜਨਤਕ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਦਾ ਹਿੱਸਾ ਬਣਨ ‌ ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਮਿਲਦੀਆਂ ਰਹਿਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਵਿਧਾਇਕ ਪੰਡੋਰੀ ਨੂੰ ਦਿੱਤਾ ਗਿਆ ਮੰਗ ਪੱਤਰ

Next Post

ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ 'ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend