Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧਨੌਲਾ ਜ਼ਮੀਨ ਕਮਿਸ਼ਨ ਕਾਂਡ… ਬਾਠ ਨੇ ਮਾਸੀ ਦੇ ਮੁੰਡੇ ‘ਤੇ ਧਰ ਦਿੱਤੀ ਸਿੱਧੀ ਉਂਗਲ…SHO ਖ਼ਿਲਾਫ਼ ਕੀਤੀ ਕਾਰਵਾਈ ਦੀ ਮੰਗ

Nirmal Pandori by Nirmal Pandori
03/15/2025
in ਪੰਜਾਬ
Reading Time: 1 min read
A A
0
ਧਨੌਲਾ ਜ਼ਮੀਨ ਕਮਿਸ਼ਨ ਕਾਂਡ… ਬਾਠ ਨੇ ਮਾਸੀ ਦੇ ਮੁੰਡੇ ‘ਤੇ ਧਰ ਦਿੱਤੀ ਸਿੱਧੀ ਉਂਗਲ…SHO ਖ਼ਿਲਾਫ਼ ਕੀਤੀ ਕਾਰਵਾਈ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,15 ਮਾਰਚ, Gee98 News service

-ਬਰਨਾਲਾ ਜ਼ਿਲ੍ਹੇ ਦੀ ਨਗਰ ਕੌਂਸਲ ਧਨੌਲਾ ਦੇ ਟਰੀਟਮੈਂਟ ਪਲਾਂਟ ਲਈ ਅਕੁਵਾਇਰ ਕੀਤੀ ਇੱਕ ਕਿਸਾਨ ਦੀ ਜ਼ਮੀਨ ਦੀ ਕੁੱਲ ਰਕਮ ਵਿੱਚੋਂ ਨਗਰ ਕੌਂਸਲ ਦੀ ਇੱਕ ਧਿਰ ਵੱਲੋਂ ਕਮਿਸ਼ਨ ਮੰਗਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਬਰਨਾਲਾ ਦੇ ਵਿਧਾਇਕ ਕਾਲਾ ਢਿੱਲੋ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਬਾਗ਼ੀ ਆਗੂ ਗੁਰਦੀਪ ਸਿੰਘ ਬਾਠ ਨੇ ਇਸ ਮੁੱਦੇ ‘ਤੇ ਆਪ ਦੇ ਬਰਨਾਲਾ ਨਾਲ ਸੰਬੰਧਿਤ ਆਗੂਆਂ ਨੂੰ ਸਵਾਲਾਂ ਦੇ ਕੇਟਹਿਰੇ ਵਿੱਚ ਖੜਾ ਕੀਤਾ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਂਟ ‘ਤੇ ਇੱਕ ਵਾਇਰਲ ਵੀਡੀਓ ਵਿੱਚ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਜਾਂ ਕਿਸੇ ਕੌਂਸਲਰ ਦੇ ਕਹਿਣ ‘ਤੇ ਇੱਕ ਥਾਣੇ ਦਾ SHO ਇੱਕ ਆਮ ਕਿਸਾਨ ਨੂੰ ਗੈਂਗਸਟਰਾਂ ਵਾਂਗ ਚਾਰ ਗੱਡੀਆਂ ਪੁਲਿਸ ਦੀਆਂ ਭਰ ਕੇ ਉਸਦੇ ਘਰੋਂ ਨਹੀਂ ਚੁੱਕ ਸਕਦਾ। ਬਾਠ ਨੇ ਇਸ ਮਾਮਲੇ ‘ਚ ਧਨੌਲਾ ਥਾਣੇ ਦੇ ਐਸਐਚਓ ਵੱਲੋਂ ਨਿਭਾਈ ਭੂਮਿਕਾ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਐਸਐਚਓ ਨੇ ਕਾਨੂੰਨ ਨੂੰ ਛਿੱਕੇ ‘ਤੇ ਟੰਗ ਕੇ ਇਹ ਕਾਰਵਾਈ ਮਾਸੀ ਦੇ ਮੁੰਡੇ ਦੇ ਦਬਾਅ ਹੇਠ ਕੀਤੀ ਹੈ, ਭਾਵੇਂ ਕਿ ਗੁਰਦੀਪ ਸਿੰਘ ਬਾਠ ਨੇ ਆਪਣੀ ਵਾਇਰਲ ਵੀਡੀਓ ਵਿੱਚ ਨਾਮ ਨਹੀਂ ਲਿਆ ਪ੍ਰੰਤੂ ਅਕਸਰ ਗੁਰਦੀਪ ਸਿੰਘ ਬਾਠ ਮਾਸੀ ਦਾ ਮੁੰਡਾ ਤੇ ਤਖੱਲਸ ਆਪ ਆਗੂ ਹਰਿੰਦਰ ਸਿੰਘ ਧਾਲੀਵਾਲ ਲਈ ਹੀ ਵਰਤਦਾ ਹੈ। ‌ ਗੁਰਦੀਪ ਸਿੰਘ ਬਾਠ ਨੇ ਐਸਐਸਪੀ ਤੋਂ ਮੰਗ ਕੀਤੀ ਕਿ 13 ਮਾਰਚ ਵਾਲੇ ਦਿਨ ਥਾਣਾ ਧਨੌਲਾ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਜਾਵੇ ਕਿ ਕਿਵੇਂ ਐਸਐਚਓ ਨੇ ਸਬੰਧਿਤ ਕਿਸਾਨ ਨੂੰ ਬਿਨਾਂ ਕਿਸੇ ਕਸੂਰ ਤੋਂ ਥਾਣੇ ‘ਚ ਬਿਠਾ ਕੇ ਰੱਖਿਆ ਤੇ ਇਸ ਦੌਰਾਨ ਉੱਥੇ ਨਗਰ ਕੌਂਸਲ ਦੀ ਕਮਿਸ਼ਨ ਮੰਗਣ ਵਾਲੀ ਧਿਰ ਵੀ ਹਾਜ਼ਰ ਸੀ। ‌ ਬਾਠ ਨੇ ਕਿਹਾ ਕਿ ਇਹ ਸਾਰਾ ਕੁਝ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਚੁੱਕਿਆ ਹੈ ਜਿਸ ਦੇ ਅਧਾਰ ‘ਤੇ ਐਸਐਸਪੀ ਨੂੰ ਐਸਐਚਓ ਦੇ ਖ਼ਿਲਾਫ਼ ਕਾਰਵਾਈ ਕਰਕੇ ਤੁਰੰਤ ਲਾਈਨ ਹਾਜ਼ਰ ਕਰਨਾ ਚਾਹੀਦਾ ਤੇ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾਣੀ ਚਾਹੀਦੀ ਹੈ। ਬਾਠ ਨੇ ਇਹ ਵੀ ਮੰਗ ਕੀਤੀ ਕਿ ਐਸਐਚਓ ਸਮੇਤ “ਆਪ” ਦੇ ਬਰਨਾਲਾ ਨਾਲ ਸੰਬੰਧਿਤ ਸੀਨੀਅਰ ਆਗੂਆਂ ਅਤੇ ਨਗਰ ਕੌਂਸਲ ਦੀ ਕਮਿਸ਼ਨ ਮੰਗਦੀ ਧਿਰ ਦੇ ਮੋਬਾਈਲ ਫੋਨਾਂ ਦੀ ਕਾਲ ਰਿਕਾਰਡਿੰਗ ਵੀ ਟਰੇਸ ਕੀਤੀ ਜਾਣੀ ਚਾਹੀਦੀ ਹੈ। ਬਾਠ ਨੇ ਦਾਅਵਾ ਕੀਤਾ ਕਿ ਜੇਕਰ ਇਸ ਮਾਮਲੇ ਦੀ ਇਮਾਨਦਾਰੀ ਨਾਲ ਜਾਂਚ ਹੋਵੇ ਤਾਂ ਕਈ ਵੱਡੇ ਆਗੂਆਂ ਦੇ ਚਿਹਰੇ ਤੋਂ ਮਖੌਟਾ ਉਤਰੇਗਾ। ਦੂਜੇ ਪਾਸੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵੀ ਐਸਐਸਪੀ ਤੋਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ‘ਚ ਐਸ ਐਚ ਓ ਧਨੌਲਾ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ ਤੇ ਉਸਦੇ ਖਿਲਾਫ਼ ਕਾਰਵਾਈ ਕੀਤੀ ਜਾਵੇ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਇਸ ਮਾਮਲੇ ਚ ਐਸਐਚਓ ਧਨੌਲਾ ‘ਤੇ ਸਿੱਧੀ ਉਂਗਲ ਉੱਠਣ ਤੋਂ ਬਾਅਦ ਵੀ ਐਸਐਸਪੀ ਬਰਨਾਲਾ ਵੱਲੋਂ ‌ ਕੋਈ ਨੋਟਿਸ ਨਹੀਂ ਲਿਆ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਰਕਾਰੀ ਹਸਪਤਾਲ ‘ਚ ਦਾਖਲ 15 ਗਰਭਵਤੀ ਔਰਤਾਂ ਨੂੰ ਗਲੂਕੋਜ਼ ਰੀਐਕਸ਼ਨ…ਹਾਲਤ ਗੰਭੀਰ

Next Post

ਬਰਨਾਲਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਕੀਤਾ ਬਾਈਕਾਟ…ਗੁਰੂ ਘਰਾਂ ‘ਚ ਕੋਈ ਸਨਮਾਨ ਨਹੀਂ ਦਿੱਤਾ ਜਾਵੇਗਾ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਬਰਨਾਲਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਕੀਤਾ ਬਾਈਕਾਟ…ਗੁਰੂ ਘਰਾਂ ‘ਚ ਕੋਈ ਸਨਮਾਨ ਨਹੀਂ ਦਿੱਤਾ ਜਾਵੇਗਾ

ਬਰਨਾਲਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਕੀਤਾ ਬਾਈਕਾਟ…ਗੁਰੂ ਘਰਾਂ 'ਚ ਕੋਈ ਸਨਮਾਨ ਨਹੀਂ ਦਿੱਤਾ ਜਾਵੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend