Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਕੁੜੀ ਪੇਟ,ਕਣਕ ਖੇਤ..ਆ ਜਵਾਈਆ ਮੰਡੇ ਖਾਹ… MLA ਕਾਲਾ ਢਿੱਲੋ ਨੇ ਬਰਨਾਲੇ ਭ੍ਰਿਸ਼ਟਾਚਾਰ ਦਾ ਕੱਢ ਲਿਆ ਵੱਡਾ ਸੱਪ…ਪੜ੍ਹੋ ਖ਼ਬਰ

Nirmal Pandori by Nirmal Pandori
03/16/2025
in ਬਰਨਾਲਾ ਆਸ-ਪਾਸ
Reading Time: 1 min read
A A
0
ਵਿਧਾਇਕ ਕਾਲਾ ਢਿੱਲੋਂ ਨੇ ਸਿਹਤ ਮੰਤਰੀ ਦੀ ਕੱਲ੍ਹ ਦੀ ਬਰਨਾਲਾ ਫੇਰੀ ‘ਤੇ ਲਾਈ ਸਵਾਲਾਂ ਦੀ ਝੜੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਮਾਰਚ, (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਭ੍ਰਿਸ਼ਟਾਚਾਰ ਦੇ ਖਿਲਾਫ਼ ਇੱਕ ਪਾਸੇ ਜ਼ੀਰੋ ਟਾਲਰੈਂਸ ਨੀਤੀ ‘ਤੇ ਕਾਰਵਾਈ ਕਰਨ ਦੇ ਦਮਗਜੇ ਮਾਰੇ ਜਾ ਰਹੇ ਹਨ ਪਰੰਤੂ ਦੂਜੇ ਪਾਸੇ ਜੇਕਰ ਬਰਨਾਲਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਬਰਨਾਲਾ ਦੀਆਂ ਗਲੀਆਂ ‘ਚ ਭ੍ਰਿਸ਼ਟਾਚਾਰ ਦੇ ਵੱਡੇ ਸੱਪ ਮੇਲਦੇ ਦਿਖਾਈ ਦੇ ਰਹੇ ਹਨ। ਬਰਨਾਲਾ ਜ਼ਿਲ੍ਹੇ ਦੇ ਵਿੱਚ ਪਿਛਲੇ ਸਮੇਂ ਦੌਰਾਨ ਵਿਕਾਸ ਕੰਮਾਂ ‘ਚ ਹੋਏ ਭ੍ਰਿਸ਼ਟਾਚਾਰ ਦੇ ਖੁਲਾਸੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਦੱਸ ਦੇਈਏ ਕਿ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕੁਝ ਸਮਾਂ ਪਹਿਲਾਂ ਕਾਰਜ ਸਾਧਕ ਅਫਸਰ ਨਗਰ ਕੌਂਸਲ ਬਰਨਾਲਾ ਤੋਂ ਲਿਖਤੀ ਤੌਰ ‘ਤੇ ਵਿਕਾਸ ਕੰਮਾਂ ਦੇ ਖਰਚ ਸਬੰਧੀ ਵੇਰਵੇ ਦੀ ਮੰਗ ਕੀਤੀ ਸੀ, ਭਾਵੇਂ ਕਿ ਈਓ ਨਗਰ ਕੌਂਸਲ ਵੱਲੋਂ ਸਾਰੇ ਵਿਕਾਸ ਕੰਮਾਂ ਦੇ ਵੇਰਵੇ ਅਜੇ ਵਿਧਾਇਕ ਕਾਲਾ ਢਿੱਲੋਂ ਨੂੰ ਨਹੀਂ ਦਿੱਤੇ ਗਏ ਪ੍ਰੰਤੂ ਜਿੰਨੀ ਕੁ ਜਾਣਕਾਰੀ ਵਿਧਾਇਕ ਕਾਲਾ ਢਿੱਲੋਂ ਨੂੰ ਪ੍ਰਾਪਤ ਹੋਈ ਉਸ ਨੂੰ ਘੋਖਣ ਤੋਂ ਬਾਅਦ ਵਿਧਾਇਕ ਢਿੱਲੋਂ ਨੇ ਦਾਅਵਾ ਕੀਤਾ ਕਿ ਬਰਨਾਲਾ ‘ਚ ਪਿਛਲੇ ਤਿੰਨ ਸਾਲਾਂ ਦੌਰਾਨ ਜਿੰਨੇ ਵੀ ਵਿਕਾਸ ਕਾਰਜ ਹੋਏ ਉਹਨਾਂ ਵਿੱਚ ਜਿੰਨੇ ਵੱਡੇ ਘਪਲੇ ਹੋਏ ਉਨੇ ਬਰਨਾਲਾ ਜ਼ਿਲ੍ਹੇ ਦੇ ਗਠਨ ਤੋਂ ਲੈ ਕੇ ਅੱਜ ਤੱਕ ਵੀ ਨਹੀਂ ਹੋਏ। ਇਸ ਸਬੰਧੀ ਅਦਾਰਾ Gee98 news ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਵਿਧਾਇਕ ਕਾਲਾ ਢਿੱਲੋਂ ਨੇ ਦੱਸਿਆ ਕਿ ‌ਪਿਛਲੀ ਸਰਕਾਰ ਵੱਲੋਂ ਹੰਡਿਆਇਆ ਵਿਖੇ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਮਨਜ਼ੂਰ ਕੀਤਾ ਗਿਆ ਸੀ। “ਆਪ” ਸਰਕਾਰ ਨੇ ਉਸ ਪ੍ਰੋਜੈਕਟ ਨੂੰ ਸਿਆਸੀ ਈਰਖਾਬਾਜੀ ‘ਚ ਰੱਦ ਕਰ ਦਿੱਤਾ ਸੀ ਪ੍ਰੰਤੂ ਹੰਡਿਆਇਆ ਦੇ ਉਸ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਵਾਲੀ ਜਗ੍ਹਾ ‘ਤੇ ਚਾਰਦਿਵਾਰੀ ਕਰਨ ਵਿੱਚ ਲੱਖਾਂ ਰੁਪਏ ਦੇ ਘਪਲੇ ਦਾ ਸੱਪ ਨਿਕਲ ਰਿਹਾ ਹੈ। ਵਿਧਾਇਕ ਢਿੱਲੋ ਨੇ ਦਾਅਵਾ ਕੀਤਾ ਕਿ ਨਗਰ ਕੌਂਸਲ ਵੱਲੋਂ ਦਿੱਤੇ ਦਸਤਾਵੇਜ਼ ਇਹ ਸਾਫ਼ ਤੌਰ ‘ਤੇ ਸਪੱਸ਼ਟ ਕਰ ਰਹੇ ਹਨ ਕਿ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦੀ ਚਾਰਦੀਵਾਰੀ ਸਬੰਧੀ 24 ਲੱਖ ਤੋਂ ਵਧੇਰੇ ਦਾ ਟੈਂਡਰ ਕੱਢਿਆ ਗਿਆ ਅਤੇ ਹੁਣ ਜਿਹੜੇ ਦਸਤਾਵੇਜ਼ ਨਗਰ ਕੌਂਸਲ ਵੱਲੋਂ ਵਿਧਾਇਕ ਢਿੱਲੋਂ ਨੂੰ ਮੁਹੱਈਆ ਕਰਵਾਏ ਗਏ ਹਨ ਉਹਨਾਂ ਦੇ ਵਿੱਚ ਚਾਰਦੀਵਾਰੀ ਦਾ “ਵਰਕ ਸਟੇਟਸ” 100 ਫੀਸਦੀ ਦਰਸਾਇਆ ਗਿਆ ਹੈ ਜਦਕਿ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਚਾਰਦੀਵਾਰੀ ਦੀ ਇੱਕ ਇੱਟ ਵੀ ਨਹੀਂ ਲੱਗੀ ਹੋਈ। ਵਿਧਾਇਕ ਢਿੱਲੋਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਜਦ ਆਪ ਸਰਕਾਰ ਨੇ ਹਸਪਤਾਲ ਦਾ ਪ੍ਰੋਜੈਕਟ ਹੀ ਰੱਦ ਕਰ ਦਿੱਤਾ ਤਾਂ ਉਸ ਦੀ ਚਾਰਦੀਵਾਰੀ ਦਾ ਟੈਂਡਰ ਕੱਢਣਾ ਤੇ ਉਥੇ ਚਾਰਦੀਵਾਰੀ ਦਾ “ਵਰਕ ਸਟੇਟਸ 100 ਫੀਸਦੀ” ਦਿਖਾਏ ਜਾਣਾ ਆਪਣੇ ਆਪ ਵਿੱਚ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਕਹਾਣੀ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਉਹ ਬਰਨਾਲਾ ਜ਼ਿਲ੍ਹੇ ‘ਚ ਹੋਏ ਵਿਕਾਸ ਕੰਮਾਂ ਵਿੱਚ ਭ੍ਰਿਸ਼ਟਾਚਾਰ ਦੇ ਦਸਤਾਵੇਜ਼ਾਂ ਨੂੰ ਘੋਖਣ ਲਈ ਆਪਣੇ ਪੱਧਰ ‘ਤੇ ਇੱਕ ਪ੍ਰਾਈਵੇਟ ਏਜੰਸੀ ਨੂੰ ਹਾਇਰ ਕਰ ਰਹੇ ਹਨ, ਜਿਸ ਰਾਹੀਂ ਸਾਰੇ ਤਕਨੀਕੀ ਪੱਖਾਂ ਨੂੰ ਘੋਖਦੇ ਹੋਏ ਬਰਨਾਲਾ ‘ਚ ਮੌਜੂਦਾ ਸਰਕਾਰ ਵਿੱਚ ਵੱਡੇ ਅਹੁਦਿਆਂ ‘ਤੇ ਬੈਠੇ ਆਗੂਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਦੀ ਕਹਾਣੀ ਲੋਕਾਂ ਸਾਹਮਣੇ ਰੱਖੀ ਜਾਵੇਗੀ। ਵਿਧਾਇਕ ਢਿੱਲੋਂ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਹੋਏ ਦਸਤਾਵੇਜ਼ ਇਹ ਸਪੱਸ਼ਟ ਕਰ ਰਹੇ ਹਨ ਕਿ ਬਰਨਾਲਾ ‘ਚ ਐਨੇ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਹੋਇਆ ਹੈ ਕਿ ਜਿਸ ਨੂੰ ਜਾਣ ਕੇ ਲੋਕ ਮੂੰਹ ‘ਚ ਉਂਗਲਾਂ ਪਾਉਣ ਲਈ ਮਜ਼ਬੂਰ ਹੋ ਜਾਣਗੇ, ਅਤੇ ਸੱਤਾਧਾਰੀ ਆਗੂਆਂ ਨੂੰ ਲੋਕਾਂ ਦੀ ਕਚਹਿਰੀ ‘ਚ ਖੜਨਾ ਮੁਸ਼ਕਿਲ ਹੋ ਜਾਵੇਗਾ। । ਵਿਧਾਇਕ ਢਿੱਲੋਂ ਨੇ ਦੱਸਿਆ ਕਿ ਨਗਰ ਕੌਂਸਲ ਦੇ ਈਓ ਨੂੰ ਉਹਨਾਂ ਨੇ ਦੁਬਾਰਾ ਕਿਹਾ ਹੈ ਕਿ ਬਾਕੀ ਰਹਿੰਦੇ ਸਾਰੇ ਦਸਤਾਵੇਜ਼ ਮੁਕੰਮਲ ਕਰਕੇ ਜਲਦੀ ਦਿੱਤੇ ਜਾਣ। ਵਿਧਾਇਕ ਢਿੱਲੋਂ ਨੇ ਕਿਹਾ ਕਿ ਬਰਨਾਲੇ ਦੇ ਲੋਕਾਂ ਨੇ ਵਿਧਾਇਕ ਚੁਣ ਕੇ ਉਹਨਾਂ ਦੀ ਜੋ ਜ਼ਿੰਮੇਵਾਰੀ ਲਗਾਈ ਹੈ ਉਹ ਉਸ ਨੂੰ ਪੂਰੀ ਤਨਦੇਹੀ/ਇਮਾਨਦਾਰੀ ਨਾਲ ਨਿਭਾਉਣਗੇ ਅਤੇ ਆਪਣੇ ਫਰਜ਼ਾਂ ਪ੍ਰਤੀ ਪੂਰੇ ਪਾਬੰਦ ਰਹਿਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

AAP ਆਗੂ ਨੇ ਨਜਾਇਜ਼ ਕਬਜ਼ਾ ਕਰਕੇ ਬਣਾਏ ਢਾਬੇ ‘ਤੇ ਭਗਵੰਤ ਮਾਨ ਤੇ ਕੇਜਰੀਵਾਲ ਨਾਲ ਆਪਣੀ ਵੱਡੀ ਸਾਰੀ ਫੋਟੋ ਲਗਾ ਦਿੱਤੀ ਪਰ ਪ੍ਰਸ਼ਾਸਨ ਨੇ….!

Next Post

ਪੰਜਾਬ ‘ਚ ਹਰ ਤੀਜਾ ਬੱਚਾ ਕੁਪੋਸ਼ਣ ਤੋਂ ਪੀੜਤ…ਨਹੀਂ ਵਧ ਰਿਹਾ ਕੱਦ ਅਤੇ ਭਾਰ

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More
Next Post
ਪੰਜਾਬ ‘ਚ ਹਰ ਤੀਜਾ ਬੱਚਾ ਕੁਪੋਸ਼ਣ ਤੋਂ ਪੀੜਤ…ਨਹੀਂ ਵਧ ਰਿਹਾ ਕੱਦ ਅਤੇ ਭਾਰ

ਪੰਜਾਬ 'ਚ ਹਰ ਤੀਜਾ ਬੱਚਾ ਕੁਪੋਸ਼ਣ ਤੋਂ ਪੀੜਤ…ਨਹੀਂ ਵਧ ਰਿਹਾ ਕੱਦ ਅਤੇ ਭਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend