Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਮੁਲਾਜ਼ਮਾਂ ਨੇ ਫੌਜ ਦੇ ਕਰਨਲ ਨੂੰ ਬੇਰਹਿਮੀ ਨਾਲ ਕੁੱਟਿਆ…ਤੋੜ ਦਿੱਤੀ ਬਾਂਹ….ਐਸਐਸਪੀ ਨੇ ਮੰਗੀ ਮਾਫ਼ੀ…ਸਾਰੇ ਪੁਲਿਸ ਮੁਲਾਜ਼ਮ ਸਸਪੈਂਡ

Nirmal Pandori by Nirmal Pandori
03/17/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਮਾਰਚ, Gee98 News service

ਪੰਜਾਬ ਪੁਲਿਸ ਦੀ ਇੱਕ ਅਜਿਹੀ ਧੱਕੇਸ਼ਾਹੀ ਸਾਹਮਣੇ ਆਈ ਜਿਸ ਨੇ ਸਮੁੱਚੀ ਪੁਲਿਸ ਫੋਰਸ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ। ਪਟਿਆਲਾ ਵਿਖੇ ਇੱਕ ਫੌਜ ਦੇ ਕਰਨਲ ਅਤੇ ਉਸਦੇ ਬੇਟੇ ਨੂੰ ਪੰਜਾਬ ਪੁਲਿਸ ਦੇ 12 ਮੁਲਾਜ਼ਮਾਂ ਨੇ ਇੰਨੀ ਬੇਰਹਿਮੀ ਨਾਲ ਕੁੱਟਿਆ ਕਿ ਕਰਨਲ ਦੀ ਬਾਂਹ ਟੁੱਟ ਗਈ ਅਤੇ ਉਸਦੇ ਬੇਟੇ ਦੇ ਸਿਰ ਵਿੱਚ ਡੂੰਘਾ ਜਖਮ ਹੋਇਆ ਹੈ, ਦੋਵੇਂ ਜਣੇ ਹਸਪਤਾਲ ਵਿੱਚ ਜੇਰੇ ਇਲਾਜ ਹਨ। ‌ਕਰਨਲ ਦੀ ਪਤਨੀ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸਦੇ ਪਤੀ ਪੁਸ਼ਪਿੰਦਰ ਸਿੰਘ ਬਾਠ ਅਤੇ ਪੁੱਤਰ ਅੰਗਦ ਸਿੰਘ ਨੂੰ ਪੁਲਿਸ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ, ਇੰਸਪੈਕਟਰ ਹੈਰੀ ਬੋਪਾਰਾਏ ਅਤੇ ਇੰਸਪੈਕਟਰ ਰੋਨੀ ਸਿੰਘ ਅਤੇ ਉਨ੍ਹਾਂ ਦੇ ਲਗਭਗ 10 ਪੁਲਿਸ ਮੁਲਾਜ਼ਮਾਂ ਨੇ ਡੰਡਿਆਂ, ਬੇਸਬਾਲ ਬੈਟਾਂ ਅਤੇ ਕੁਝ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕੁੱਟਿਆ। ਇਸ ਦੌਰਾਨ ਉਸਦੇ ਪਤੀ ਨੂੰ ਕਈ ਸੱਟਾਂ ਲੱਗੀਆਂ, ਉਸਦੀ ਖੱਬੀ ਬਾਂਹ ਟੁੱਟ ਗਈ। ਜਦੋਂ ਕਿ ਪੁੱਤਰ ਅੰਗਦ ਸਿੰਘ ਦੇ ਸਿਰ ‘ਤੇ ਡੂੰਘਾ ਜ਼ਖ਼ਮ ਲੱਗਿਆ ਹੈ। ਦੋਵਾਂ ਨੂੰ 14 ਮਾਰਚ ਨੂੰ ਦੁਪਹਿਰ 2:00 ਵਜੇ ਤੋਂ ਇਲਾਜ ਅਧੀਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਦਕਿ ਕਰਨਲ ਦੀ ਪਤਨੀ ਥਾਣਿਆਂ ਦੇ ਗੇੜੇ ਕੱਢਦੀ ਰਹੀ। ‌ਕਰਨਲ ਦੀ ਪਤਨੀ ਦਾ ਦੋਸ਼ ਹੈ ਕਿ ਪੁਲਿਸ ਦੋਸ਼ੀ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਸਦੇ ਪਰਿਵਾਰ ਨੂੰ ਸਮਝੌਤਾ ਕਰਨ ਜਾਂ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਜਾ ਰਹੀ ਸੀ। ਜਦੋਂ ਉਹ ਸ਼ਿਕਾਇਤ ਦਰਜ ਕਰਵਾਉਣ ਲਈ ਪੁਲਿਸ ਸਟੇਸ਼ਨ ਗਈ ਤਾਂ ਦੋਸ਼ੀ ਇੰਸਪੈਕਟਰ ਨੇ ਉਸ ‘ਤੇ ਹੀ ਹਮਲੇ ਦਾ ਝੂਠਾ ਦੋਸ਼ ਲਗਾਇਆ। ਦੱਸ ਦੇਈਏ ਕਿ ਸ਼ਨੀਵਾਰ ਨੂੰ ਪਟਿਆਲਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਕਰਨਲ ਪੁਸ਼ਪਿੰਦਰ ਬਾਠ ਦੀ ਪਤਨੀ ਜਸਵਿੰਦਰ ਬਾਠ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਪਤੀ ਆਪਣੇ ਪੁੱਤਰ ਨਾਲ 13 ਅਤੇ 14 ਮਾਰਚ ਦੀ ਵਿਚਕਾਰਲੀ ਰਾਤ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨੇੜੇ ਇੱਕ ਢਾਬੇ ‘ਤੇ ਗਏ ਸਨ । ਕਰਨਲ ਦੀ ਪਤਨੀ ਨੇ ਦਾਅਵਾ ਕੀਤਾ ਕਿ ਜਦੋਂ ਉਹ ਕਾਰ ਦੇ ਬਾਹਰ ਖੜ੍ਹੇ ਹੋ ਕੇ ਖਾਣਾ ਖਾ ਰਹੇ ਸਨ, ਤਾਂ ਮੁਲਜ਼ਮ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਕਰਨਲ ਨੂੰ ਗੁੱਸੇ ਵਿੱਚ ਆਪਣੀ ਕਾਰ ਹਟਾਉਣ ਲਈ ਕਿਹਾ ਕਿਉਂਕਿ ਉਨ੍ਹਾਂ ਨੇ ਆਪਣੀ ਕਾਰ ਪਾਰਕ ਕਰਨੀ ਸੀ। “ਜਦੋਂ ਮੇਰੇ ਪਤੀ ਨੇ ਉਨ੍ਹਾਂ ਦੀ ਭਾਸ਼ਾ ‘ਤੇ ਇਤਰਾਜ਼ ਕੀਤਾ, ਤਾਂ ਉਨ੍ਹਾਂ ਵਿੱਚੋਂ ਇੱਕ ਨੇ ਉਨ੍ਹਾਂ ਨੂੰ ਮੁੱਕਾ ਮਾਰ ਦਿੱਤਾ। ਬਾਅਦ ਵਿੱਚ, ਸਾਰੇ ਪੁਲਿਸ ਕਰਮਚਾਰੀਆਂ ਨੇ ਮੇਰੇ ਪਤੀ ਅਤੇ ਮੇਰੇ ਪੁੱਤਰ ਨੂੰ ਕੁੱਟਿਆ।” ਇਹ ਘਟਨਾ 13-14 ਮਾਰਚ ਦੀ ਵਿਚਕਾਰਲੀ ਰਾਤ ਦੀ ਹੈ। ਘਟਨਾ ਸਥਾਨ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਕਲਿੱਪ ਦੇ ਵਾਇਰਲ ਹੋਈ ਤਾਂ ਫੌਜ ਦੇ ਕਰਨਲ ‘ਤੇ ਪੁਲਸੀਆ ਹਮਲੇ ਦੀ ਮੰਦਭਾਗੀ ਕਹਾਣੀ ਨੇ ਪੰਜਾਬ ਪੁਲਿਸ ਦੇ ਵਤੀਰੇ ‘ਤੇ ਸਵਾਲ ਖੜੇ ਕੀਤੇ ਤਾਂ ਕਿਤੇ ਜਾ ਕੇ ਉੱਚ ਪੁਲੀਸ ਅਧਿਕਾਰੀਆਂ ਦੀਆਂ ਅੱਖਾਂ ਖੁੱਲੀਆਂ। ‌ ਇਸ ਮਾਮਲੇ ਸਬੰਧੀ ਐਸਐਸਪੀ ਨਾਨਕ ਸਿੰਘ ਨੇ ਕਿਹਾ ਕਿ ਦੋਸ਼ੀ ਤਿੰਨ ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ ਜੋ 45 ਦਿਨਾਂ ਵਿੱਚ ਪੂਰੀ ਹੋ ਜਾਵੇਗੀ। ‌SSP ਨਾਨਕ ਸਿੰਘ ਨੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਮੰਦਭਾਗੀ ਘਟਨਾ ਤੋਂ ਬਾਅਦ ਜਦ ਪੁਲਿਸ ‘ਤੇ ਸਵਾਲ ਉੱਠੇ ਤਾਂ ਐਸਐਸਪੀ ਨਾਨਕ ਸਿੰਘ ਨੇ ਮੁਆਫੀ ਮੰਗਦੇ ਹੋਏ ਕਿਹਾ ਕਿ ਕਿਹਾ ਕਿ “ਅਸੀਂ ਫੌਜੀ ਅਧਿਕਾਰੀ ਦੇ ਮਾਮਲੇ ਵਿੱਚ ਮੁਆਫ਼ੀ ਮੰਗਦੇ ਹਾਂ। ਅਸੀਂ ਫੌਜ ਦਾ ਪੂਰਾ ਸਤਿਕਾਰ ਕਰਦੇ ਹਾਂ”।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ‘ਤੇ ਕੱਸਿਆ ਸਿਕੰਜਾ…ਨਵੇਂ ਹੁਕਮ ਕੀਤੇ ਜਾਰੀ

Next Post

…ਹੁਣ ਬਰਨਾਲਾ ਦੇ ਸੀਵਰੇਜ ਬੋਰਡ ਦੇ ਵਿਹੜੇ ਵੀ ਅਲਖ ਜਗਾ ਦਿੱਤੀ ਕਾਂਗਰਸੀ ਜੋਗੀ ਨੇ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

…ਹੁਣ ਬਰਨਾਲਾ ਦੇ ਸੀਵਰੇਜ ਬੋਰਡ ਦੇ ਵਿਹੜੇ ਵੀ ਅਲਖ ਜਗਾ ਦਿੱਤੀ ਕਾਂਗਰਸੀ ਜੋਗੀ ਨੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend