Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਧਾਨ ਸਭਾ ‘ਚ ਗੂੰਜਿਆ ਹੰਡਿਆਇਆ ਦੇ ਹਸਪਤਾਲ ਦਾ ਮੁੱਦਾ…ਸਿਹਤ ਮੰਤਰੀ ਨੇ MLA ਕਾਲਾ ਢਿੱਲੋਂ ਦੇ ਸਵਾਲ ਦਾ ਜਵਾਬ ਦੇਣ ਲਈ ਮੰਗਿਆ ਸਮਾਂ

Nirmal Pandori by Nirmal Pandori
03/24/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 24 ਮਾਰਚ, (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਮਨਜ਼ੂਰ ਕੀਤਾ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਪੁੱਜ ਚੁੱਕਾ ਹੈ। ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪੰਜਾਬ ਦੇ ਸਿਹਤ ਮੰਤਰੀ ਤੋਂ ਵਿਧਾਨ ਸਭਾ ਰਾਹੀਂ ਸਵਾਲ ਨੰਬਰ 1444 ਲਗਾ ਕੇ ਪੁੱਛਿਆ ਹੈ ਕਿ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਮਨਜ਼ੂਰ ਕੀਤਾ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਦਾ ਕੀ ਸਟੇਟਸ ਹੈ, ਇਹ ਕਦੋਂ ਤੱਕ ਹੋ ਜਾਵੇਗੀ ਅਤੇ ਜੇਕਰ ਨਹੀਂ ਹੋਵੇਗੀ ਤਾਂ ਇਸ ਦੇ ਨਾ ਹੋਣ ਦੇ ਕੀ ਕਾਰਨ ਹਨ ? ਵਿਧਾਇਕ ਢਿੱਲੋਂ ਦੇ ਇਸ ਸਵਾਲ ਨੇ ਸਰਕਾਰ ਨੂੰ ਕਸੂਤੀ ਸਥਿਤੀ ਵਿੱਚ ਫਸਾ ਦਿੱਤਾ ਹੈ ਕਿਉਂਕਿ ਸਿਹਤ ਵਿਭਾਗ ਨੇ ਵਿਧਾਇਕ ਢਿੱਲੋਂ ਦੇ ਸਵਾਲ ਦਾ ਜਵਾਬ ਦੇਣ ਲਈ ਸਪੀਕਰ ਤੋਂ ਹੋਰ ਸਮੇਂ ਦੀ ਮੰਗ ਕੀਤੀ ਹੈ ਜੋ ਸਪੱਸ਼ਟ ਕਰਦਾ ਹੈ ਕਿ ਹਸਪਤਾਲ ਦੀ ਮਨਜ਼ੂਰੀ ਤੋਂ ਬਾਅਦ ਮੌਜੂਦਾ ਸਰਕਾਰ ਵੱਲੋਂ ਇਸ ਹਸਪਤਾਲ ਦੇ ਪ੍ਰੋਜੈਕਟ ਨੂੰ ਰੱਦ ਕਰਨ ਦਾ ਮਾਮਲਾ ਕੁਝ ਟੇਢਾ ਹੈ। ਭਾਵੇਂ ਕਿ ‌ ਵਿਧਾਇਕ ਢਿੱਲੋਂ ਦੇ ਸਵਾਲ ਦੇ ਜਵਾਬ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਜਵਾਬ ਦੇਣ ਲਈ ਹੋਰ ਸਮੇਂ ਦੀ ਮੰਗ ਕੀਤੀ ਹੈ ਪ੍ਰੰਤੂ ਸਰਕਾਰ ਨੂੰ ਇਹ ਦੱਸਣਾ ਪਵੇਗਾ ਕਿ ਹੰਡਿਆਇਆ ਵਿਖੇ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਦਾ ਪ੍ਰੋਜੈਕਟ ਮੌਜੂਦਾ ਆਪ ਸਰਕਾਰ ਵੱਲੋਂ ਰੱਦ ਕਿਉਂ ਕੀਤਾ ਗਿਆ ਹੈ। ਸਰਕਾਰ ਇਸ ਮਾਮਲੇ ‘ਚ ਕਸੂਤੀ ਇਸ ਕਰਕੇ ਵੀ ਫਸਦੀ ਨਜ਼ਰ ਆ ਰਹੀ ਹੈ ਕਿਉਂਕਿ ਪ੍ਰੋਜੈਕਟ ਰੱਦ ਕਰਨ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਲਾਨ ਕੀਤਾ ਸੀ ਕਿ ਹਸਪਤਾਲ ਵਾਲੀ ਜਗ੍ਹਾ ‘ਤੇ ਵੱਡਾ ਖੇਡ ਸਟੇਡੀਅਮ ਬਣਾਇਆ ਜਾਵੇਗਾ ਪਰੰਤੂ ‌ ਪ੍ਰੋਜੈਕਟ ਰੱਦ ਹੋਣ ਤੋਂ ਲੰਮਾ ਸਮਾਂ ਲੰਘ ਜਾਣ ਦੇ ਬਾਵਜੂਦ ਵੀ ਖੇਡ ਸਟੇਡੀਅਮ ਬਣਾਉਣ ਸਬੰਧੀ ਸਰਕਾਰ ਵੱਲੋਂ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ। ਮੰਨਿਆ ਜਾ ਰਿਹਾ ਹੈ ਕਿ ਮੌਜੂਦਾ ਆਪ ਸਰਕਾਰ ਨੇ ਇਸ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦਾ ਪ੍ਰੋਜੈਕਟ ਸਿਰਫ਼ ਇਸੇ ਕਰਕੇ ਰੱਦ ਕਰ ਦਿੱਤਾ ਤਾਂ ਜੋ ਇਸਦਾ ਸਿਹਰਾ ਪਿਛਲੀ ਸਰਕਾਰ ਦੇ ਸਿਰ ‘ਤੇ ਨਾ ਸੱਜ ਜਾਵੇ।‌ ਆਮ ਲੋਕ ਵੀ ਇਹੀ ਮੰਨ ਰਹੇ ਹਨ ਕਿ ਮੌਜੂਦਾ ਆਪ ਸਰਕਾਰ ਨੇ ਇਸ ਹਸਪਤਾਲ ਦਾ ਪ੍ਰੋਜੈਕਟ ਬਿਨਾਂ ਕਿਸੇ ਠੋਸ ਕਰਨ ਤੋਂ ਸਿਆਸੀ ਈਰਖਾ ਦੇ ਕਾਰਨ ਹੀ ਰੱਦ ਕੀਤਾ ਹੈ‌ ਕਿਉਂਕਿ ਪ੍ਰੋਜੈਕਟ ਰੱਦ ਕਰਨ ਤੋਂ ਬਾਅਦ ਸਰਕਾਰ ਨੇ ਉਸੇ ਜਗ੍ਹਾ ‘ਤੇ ਖੇਡ ਸਟੇਡੀਅਮ ਬਣਾਉਣ ਸਬੰਧੀ ਅਜੇ ਪੂਣੀ ਤੱਕ ਵੀ ਨਹੀਂ ਕੱਤੀ। ਹੁਣ ਵੇਖਣਾ ਹੋਵੇਗਾ ਕਿ ਵਿਧਾਇਕ ਢਿੱਲੋਂ ਵੱਲੋਂ ਵਿਧਾਨ ਸਭਾ ‘ਚ ਕੀਤੇ ਗਏ ਸਵਾਲ ਦੇ ਜਵਾਬ ‘ਚ ਸਿਹਤ ਵਿਭਾਗ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਦੇ ਮਾਮਲੇ ਵਿੱਚ ਕੀ ਜਵਾਬ ਦਿੰਦਾ ਹੈ।‌ ਯਕੀਨਨ ਸਿਹਤ ਵਿਭਾਗ ਦਾ ਜਵਾਬ ਇਹੋ ਹੋਵੇਗਾ ਕਿ ਹਸਪਤਾਲ ਦਾ ਪ੍ਰੋਜੈਕਟ ਰੱਦ ਕਰ ਦਿੱਤਾ ਗਿਆ ਪ੍ਰੰਤੂ ਸਰਕਾਰ ਨੂੰ ਇਹ ਦੱਸਣਾ ਮੁਸ਼ਕਿਲ ਹੋਵੇਗਾ ਕਿ ਰੱਦ ਕਿਉਂ ਕੀਤਾ ਗਿਆ, ਕਿਉਂਕਿ ਜੇਕਰ ਸਰਕਾਰ ਇਹ ਦੱਸੇਗੀ ਕਿ ਉੱਥੇ ਖੇਡ ਸਟੇਡੀਅਮ ਬਣਾਉਣ ਕਰਕੇ ਹਸਪਤਾਲ ਦਾ ਪ੍ਰੋਜੈਕਟ ਰੱਦ ਕੀਤਾ ਗਿਆ ਤਾਂ ਵੀ ਸਰਕਾਰ ਦੇ ਸਵਾਲ ਉੱਠਦੇ ਹਨ ਕਿ ਜੇਕਰ ਸਿਹਤ ਸਹੂਲਤਾਂ ਚੰਗੀਆਂ ਮਿਲਣ ਕਰਕੇ ਲੋਕਾਂ ਦੀ ਸਿਹਤ ਚੰਗੀ ਹੋਵੇਗੀ ਤਾਂ ਹੀ ਲੋਕ ਖੇਡਾਂ ਵੱਲ ਪ੍ਰੇਰਿਤ ਹੋਣਗੇ ਕਿਉਂਕਿ ਮਾੜੀ ਸਿਹਤ ਨਾਲ ਤਾਂ ਸਟੇਡੀਅਮ ਦੇ ਗਰਾਊਂਡ ਦਾ ਤੁਰ ਕੇ ਵੀ ਚੱਕਰ ਨਹੀਂ ਲਗਾਇਆ ਜਾ ਸਕਦਾ। ਇਹ ਪ੍ਰੋਜੈਕਟ ਰੱਦ ਕਰਨ ਦੇ ਮੁੱਦੇ ‘ਤੇ ਸਰਕਾਰ ‘ਤੇ ਸਵਾਲ ਇਸ ਕਰਕੇ ਵੀ ਉੱਠਣਗੇ ਕਿਉਂਕਿ ਬਰਨਾਲਾ ਦਾ ਸਿਵਲ ਹਸਪਤਾਲ ਮਾੜੀਆਂ ਸਿਹਤ ਸਹੂਲਤਾਂ ਕਰਕੇ ਅਕਸਰ ਚਰਚਾ ਵਿੱਚ ਰਹਿੰਦਾ ਹੈ ਅਤੇ ਰੈਫ਼ਰਲ ਹਸਪਤਾਲ ਹੀ ਬਣਿਆ ਹੋਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕਿਹੜੇ ਵਿਭਾਗ ਵਿੱਚ ਲੋਕਾਂ ਦੀਆਂ ਕਿੰਨੀਆਂ ਅਰਜ਼ੀਆਂ ਲਟਕੀਆਂ ਪਈਆਂ ਨੇ…ਮੁੱਖ ਸਕੱਤਰ ਨੇ ਮੰਗ ਲਈ ਜਾਣਕਾਰੀ

Next Post

ਨੋਟਾਂ ਦੀਆਂ ਬੋਰੀਆਂ ਵਾਲਾ ਜੱਜ ਖੜ ਗਿਆ ਕਟਿਹਰੇ ‘ਚ…ਸੁਪਰੀਮ ਕੋਰਟ ਸਖ਼ਤ…!

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਨੋਟਾਂ ਦੀਆਂ ਬੋਰੀਆਂ ਵਾਲਾ ਜੱਜ ਖੜ ਗਿਆ ਕਟਿਹਰੇ ‘ਚ…ਸੁਪਰੀਮ ਕੋਰਟ ਸਖ਼ਤ…!

ਨੋਟਾਂ ਦੀਆਂ ਬੋਰੀਆਂ ਵਾਲਾ ਜੱਜ ਖੜ ਗਿਆ ਕਟਿਹਰੇ 'ਚ…ਸੁਪਰੀਮ ਕੋਰਟ ਸਖ਼ਤ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend