Gee 98News

ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਮੰਤਰੀ ਧਾਲੀਵਾਲ ਦੇ ਖ਼ਿਲਾਫ਼ ਹਾਈਕੋਰਟ ਚ ਕੀਤੀ ਪਟੀਸ਼ਨ ਦਾਇਰ

-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਜਵਾਬਤਲਬੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਇਮਾਨ ਸਿੰਘ ਮਾਨ ਦੀ ਇੱਕ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਮੁੱਖ ਮੰਤਰੀ ਅਤੇ ਮੰਤਰੀ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਇਮਾਨ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਉੱਪਰ ਸਿਮਰਨਜੀਤ ਸਿੰਘ ਮਾਨ ਅਤੇ ਉਹਨਾਂ ਖ਼ਿਲਾਫ਼ ਝੂਠੇ ਦੋਸ਼ ਲਗਾਉਣ ਦਾ ਦੋਸ਼ ਲਗਾਉਂਦੇ ਹੋਏ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ। ਇਮਾਨ ਸਿੰਘ ਮਾਨ ਦਾ ਦਾਅਵਾ ਹੈ ਕਿ ਮੋਹਾਲੀ ਦੇ ਮਾਜਰੀ ਤਹਿਸੀਲ ‘ਚ 125 ਏਕੜ ਪੰਚਾਇਤੀ ਜ਼ਮੀਨ ਹੜੱਪਣ ਦੇ ਝੂਠੇ ਦੋਸ਼ ਲਗਾਏ ਗਏ ਜਦ ਕਿ ਉਹਨਾਂ ਕੋਲ ਸਿਰਫ਼ ਛੋਟੀ ਵੱਡੀ ਨੰਗਲ ਵਿੱਚ 5 ਵਿੱਘਾ ਅਤੇ 14 ਬਿਸਵਾ ਜ਼ਮੀਨ ਹੀ ਹੈ। ਹਾਈਕੋਰਟ ਤੋਂ ਪਹਿਲਾਂ ਇਮਾਨ ਸਿੰਘ ਮਾਨ ਦੀ ਪਟੀਸ਼ਨ ਚੰਡੀਗੜ੍ਹ ਦੇ ਜ਼ਿਲ੍ਹਾ ਅਦਾਲਤ ਨੇ ਜੁਲਾਈ 2024 ‘ਚ ਖਾਰਜ ਕਰ ਦਿੱਤੀ ਸੀ ਜਿਸ ਦੇ ਖ਼ਿਲਾਫ਼ ਉਹਨਾਂ ਹਾਈਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ, ਜਿਸ ‘ਤੇ ਸੁਣਵਾਈ ਕਰਦੇ ਹੋਏ ਮਾਨਯੋਗ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਨੋਟਿਸ ਜਾਰੀ 3 ਮਈ ਤੱਕ ਜਵਾਬ ਤਲਬ ਕੀਤਾ ਹੈ।

Gee98 Ads
error: Content is protected !!