Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੋਗਾ ਸੈਕਸ ਸਕੈਂਡਲ ‘ਚ ਇੱਕ SSP, SP ਅਤੇ ਦੋ SHO ਦੋਸ਼ੀ ਕਰਾਰ…4 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

Nirmal Pandori by Nirmal Pandori
03/30/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,30 ਮਾਰਚ, Gee98 news service

-2007 ਵਿੱਚ ਰੌਸ਼ਨੀ ਵਿੱਚ ਆਏ ਮੋਗਾ ਸੈਕਸ ਸਕੈਂਡਲ ਸਬੰਧੀ ਅਦਾਲਤ ਨੇ ਇੱਕ ਵੱਡਾ ਫੈਸਲਾ ਸੁਣਾਇਆ ਹੈ। ਮੋਹਾਲੀ ਦੀ ਵਿਸ਼ੇਸ਼ ਅਦਾਲਤ ਦੇ ਜੱਜ ਰਾਕੇਸ਼ ਕੁਮਾਰ ਨੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਚਾਰ ਸਾਬਕਾ ਪੁਲਿਸ ਅਧਿਕਾਰੀਆਂ ਤਤਕਾਲੀ ਐੱਸ.ਐੱਸ.ਪੀ ਮੋਗਾ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸ.ਪੀ (ਹੈੱਡਕੁਆਟਰ) ਮੋਗਾ ਪਰਮਦੀਪ ਸਿੰਘ ਸੰਧੂ, ਤਤਕਾਲੀ ਐੱਸ. ਐੱਚ. ਓ, ਥਾਣਾ ਸਿਟੀ ਮੋਗਾ ਰਮਨ ਕੁਮਾਰ, ਤਤਕਾਲੀ ਐੱਸ. ਐੱਚ. ਓ, ਪੁਲੀਸ ਸਟੇਸ਼ਨ ਸਿਟੀ ਮੋਗਾ ਇੰਸਪੈਕਟਰ ਅਮਰਜੀਤ ਸਿੰਘ ਨੂੰ ਦੋਸ਼ੀ ਠਹਿਰਾਇਆ ਹੈ ਜਿਨਾਂ ਨੂੰ 4 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ।‌ਇਸ ਮਾਮਲੇ ਵਿੱਚ ਨਾਮਜ਼ਦ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ।‌ ਇਸ ਸੈਕਸ ਸਕੈਂਡਲ ਦੀ ਮਹਿਲਾ ਮੁਲਜ਼ਮ ਮਨਜੀਤ ਕੌਰ ਦੀ ਕੇਸ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ। ਸੀਬੀਆਈ ਅਦਾਲਤ ਨੇ ਸਾਬਕਾ ਪੁਲੀਸ ਅਫ਼ਸਰਾਂ ਦਵਿੰਦਰ ਸਿੰਘ ਗਰਚਾ ਅਤੇ ਪਰਮਦੀਪ ਸਿੰਘ ਸੰਧੂ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀ ਧਾਰਾ ਦਾ ਦੋਸ਼ੀ ਪਾਇਆ ਹੈ, ਜਦੋਂਕਿ ਦੋਵੇਂ ਤੱਤਕਾਲੀ ਐੱਸਐੱਚਓਜ਼ ਰਮਨ ਕੁਮਾਰ ਅਤੇ ਅਮਰਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਐਕਟ ਅਤੇ ਧਾਰਾ 384 ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇੰਸਪੈਕਟਰ ਅਮਰਜੀਤ ਸਿੰਘ ਨੂੰ ਆਈਪੀਸੀ ਦੀ ਧਾਰਾ 511 ਤਹਿਤ ਵੀ ਦੋਸ਼ੀ ਪਾਇਆ ਗਿਆ ਹੈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਕਿ ਦਵਿੰਦਰ ਸਿੰਘ ਗਰਚਾ, ਪਰਮਦੀਪ ਸਿੰਘ ਸੰਧੂ, ਅਮਰਜੀਤ ਸਿੰਘ ਤੇ ਰਮਨ ਕੁਮਾਰ ਨੇ ਸਰਕਾਰੀ ਅਧਿਕਾਰੀ ਹੋਣ ਦੇ ਨਾਤੇ ਅਕਾਲੀ ਆਗੂ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ ਅਤੇ ਹੋਰਾਂ ਨਾਲ ਮਿਲ ਕੇ ਗੈਰਕਾਨੂੰਨੀ ਵਿੱਤੀ ਲਾਭ ਪ੍ਰਾਪਤ ਕਰਨ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਕਥਿਤ ਤੌਰ ‘ਤੇ ਝੂਠੇ ਪਰਚੇ ਦਰਜ ਕੀਤੇ ਅਤੇ ਬੇਕਸੂਰ ਵਿਅਕਤੀਆਂ ਨੂੰ ਇਨ੍ਹਾਂ ਕੇਸਾਂ ਤੋਂ ਬਾਹਰ ਕੱਢਣ ਲਈ ਰਿਸ਼ਵਤਾਂ ਮੰਗੀਆਂ ਸਨ। ਮੋਗਾ ਸੈਕਸ ਕਾਂਡ ਦਾ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੌਰਾਨ ਅਪਰੈਲ 2007 ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਖਬਾਰਾਂ ਵਿੱਚ ਛਪੀਆਂ ਖ਼ਬਰਾਂ ਤੋਂ ਬਾਅਦ ਖੁਦ ਨੋਟਿਸ ਲੈਂਦੇ ਹੋਏ ਇਸ ਦੀ ਜਾਂਚ ਸੀਬੀਆਈ ਦੇ ਹਵਾਲੇ ਕੀਤੀ ਸੀ। ਬੈਂਚ ਨੇ ਆਪਣੇ ਹੁਕਮਾਂ ‘ਚ ਕਿਹਾ ਸੀ ਕਿ ਇਹ ਮਾਮਲਾ ਜੰਮੂ ਸੈਕਸ ਸਕੈਂਡਲ ਤੋਂ ਘੱਟ ਨਹੀਂ ਜਾਪਦਾ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ ਹੈ ਤਾਂ ਜੋ ਸੈਕਸ ਸਕੈਂਡਲ ਵਿੱਚ ਸ਼ਾਮਲ ਸਿਆਸਤਦਾਨਾਂ ਅਤੇ ਭੋਲੇ-ਭਾਲੇ ਲੋਕਾਂ ਤੋਂ ਪੈਸੇ ਵਸੂਲਣ ਵਾਲਿਆਂ ਦਾ ਪਤਾ ਲਾਇਆ ਜਾ ਸਕੇ। ਮੋਗਾ ਸਿਟੀ ਪੁਲੀਸ ਨੇ ਅਪਰੈਲ 2007 ਵਿਚ ਜਗਰਾਓਂ ਨੇੜਲੇ ਪਿੰਡ ਦੀ ਨਾਬਾਲਗ ਲੜਕੀ ਦੀ ਸ਼ਿਕਾਇਤ ਉੱਤੇ ਸਮੂਹਿਕ ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਅਦਾਲਤ ਵਿਚ ਸੀਆਰਪੀਸੀ ਦੀ ਧਾਰਾ 164 ਤਹਿਤ ਦਰਜ ਬਿਆਨਾਂ ਵਿਚ ਕਰੀਬ 50 ਅਣਪਛਾਤੇ ਲੋਕਾਂ ਉੱਤੇ ਜਬਰ-ਜਨਾਹ ਦਾ ਦੋਸ਼ ਲਾਇਆ ਗਿਆ ਸੀ। ਪੁਲੀਸ ਨੇ ਇਸ ਕਾਂਡ ਵਿਚ ਮੋਗਾ ਦੇ ਵੱਡੇ ਕਾਰੋਬਾਰੀਆਂ ਅਤੇ ਸਰਕਾਰੀ ਅਫ਼ਸਰਾਂ ਦੇ ਨਾਮ ਹੋਣ ਦੇ ਦਾਅਵੇ ਕਰਕੇ ਉਨ੍ਹਾਂ ਤੋਂ ਮੋੋਟੀ ਰਕਮ ਹਾਸਲ ਕੀਤੀ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਲੰਮੀ ਸੁਣਵਾਈ ਤੋਂ ਬਾਅਦ ਉਹ ਕਿਤੇ ਫੈਸਲਾ ਸੁਣਾਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਹਫ਼ਤੇ ਦੇ ਚਾਰ ਦਿਨ ਪਿੰਡਾਂ ਵਿੱਚ ਜਾਵੋ,ਪੰਜਾਬ ਸਰਕਾਰ ਦਾ ਡਿਪਟੀ ਕਮਿਸ਼ਨਰਾਂ ਨੂੰ ਹੁਕਮ…!

Next Post

ਪੰਜਾਬ ‘ਚ ਕਾਨੂੰਨੀ ਹਲਚਲ…ਐਡਵੋਕੇਟ ਜਨਰਲ ਦੇ ਅਸਤੀਫ਼ੇ ਦੀ ਚਰਚਾ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਪੰਜਾਬ ‘ਚ ਕਾਨੂੰਨੀ ਹਲਚਲ…ਐਡਵੋਕੇਟ ਜਨਰਲ ਦੇ ਅਸਤੀਫ਼ੇ ਦੀ ਚਰਚਾ

ਪੰਜਾਬ 'ਚ ਕਾਨੂੰਨੀ ਹਲਚਲ…ਐਡਵੋਕੇਟ ਜਨਰਲ ਦੇ ਅਸਤੀਫ਼ੇ ਦੀ ਚਰਚਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend