Gee 98News

ਭਗਵੰਤ ਮਾਨ ਨੇ ਅਧਿਆਪਕਾਂ ਨੂੰ ਦਿੱਤੀ ਚਿਤਾਵਨੀ…ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ,1 ਅਪ੍ਰੈਲ, Gee98 news service

-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਅਧਿਆਪਕਾਂ ਨੂੰ ਇੱਕ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਅੱਜ ਈਟੀਟੀ ਅਧਿਆਪਕਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਮਾਰੀ ਜਾਂਦੀ ਫਰਲੋ ਪਸੰਦ ਨਹੀਂ ਜੇਕਰ ਕੋਈ ਚੈਕਿੰਗ ਦੌਰਾਨ ਫੜਿਆ ਗਿਆ ਤਾਂ ਸਖ਼ਤ ਕਾਰਵਾਈ ਹੋਵੇਗੀ। ‌ ਮੁੱਖ ਮੰਤਰੀ ਮਾਨ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਸਭ ਪਤਾ ਹੈ, 2-3 ਘੰਟੇ ਦੀ ਫਰਲੋ ਚੱਲਦੀ ਹੈ, ਪਰ ਇਹ ਉਦੋਂ ਤੱਕ ਚੱਲੇਗਾ ਜਿੰਨੀ ਦੇਰ ਤੱਕ ਕੋਈ ਚੈਕਿੰਗ ਨਹੀਂ ਕਰਦਾ। ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਅਧਿਆਪਕਾਂ ਨੂੰ ਕਿਹਾ ਕਿ ਛੁੱਟੀਆਂ ਲੈ ਲਓ, ਪਰ ਫਰਲੋ ਨਹੀਂ। ਮੈਂ ਕਿਸੇ ਵੀ ਸਕੂਲ ਦੀ, ਕਿਸੇ ਵੀ ਸਮੇਂ ਚੈਕਿੰਗ ਕਰ ਸਕਦਾ ਹਾਂ।ਉਨ੍ਹਾਂ ਕਿਹਾ ਕਿ ਮੈਨੂੰ 2-3 ਘੰਟਿਆਂ ਦੀ ਫਰਲੋ ਦਾ ਪੂਰਾ ਪਤਾ ਹੈ, ਜੇਕਰ ਕੋਈ ਚੈਕਿੰਗ ਦੌਰਾਨ ਗੈਰ ਹਾਜ਼ਰ ਪਾਇਆ ਗਿਆ ਤਾਂ ਕਾਰਵਾਈ ਹੋਵੇਗੀ।

error: Content is protected !!