Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

Nirmal Pandori by Nirmal Pandori
04/02/2025
in ਬਰਨਾਲਾ ਆਸ-ਪਾਸ
Reading Time: 1 min read
A A
0
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,2 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਦੇ ਬਜਟ ਸੈਸ਼ਨ ਵਿੱਚ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਕੰਮ ਕਰਨ ਦੇ ਘੰਟਿਆਂ ਸਬੰਧੀ ਗੁਮਰਾਹਕੁੰਨ ਬਿਆਨਬਾਜ਼ੀ ਕਰਨ ਦੀ ਨਿੰਦਾ ਕਰਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਬਰਨਾਲਾ ਇਕਾਈ ਦੇ ਪ੍ਰਧਾਨ ਬਲਰਾਜ ਕੌਰ, ਜਨਰਲ ਸਕੱਤਰ ਰੁਪਿੰਦਰ ਬਾਵਾ ਅਤੇ ਖਜ਼ਾਨਚੀ ਬਲਜੀਤ ਕੌਰ ਸੇਖਾ ਨੇ ਕਿਹਾ ਕਿ ਵਿਭਾਗ ਦੇ ਮੰਤਰੀ ਬਲਜੀਤ ਕੌਰ ਨੇ ਵਿਧਾਨ ਸਭਾ ‘ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਕੰਮਕਾਜੀ ਸਮੇਂ ਪ੍ਰਤੀ ਗਲਤ ਬਿਆਨਬਾਜੀ ਕਰਕੇ ਜਿੱਥੇ ਸਦਨ ਨੂੰ ਗੁੰਮਰਾਹ ਕੀਤਾ ਉੱਥੇ ਕਈ ਵਰ੍ਹਿਆਂ ਤੋਂ ਨਿਗੂਣੇ ਮਾਣ ਭੱਤੇ ‘ਤੇ ਕੰਮ ਕਰ ਰਹੀਆਂ ਵਰਕਰਾਂ ਤੇ ਹੈਲਪਰਾਂ ਨੂੰ ਵੀ ਨਿਰਾਸ਼ ਕੀਤਾ ਹੈ। ਦੱਸ ਦੇਈਏ ਕਿ ਬਜਟ ਸੈਸ਼ਨ ਦੌਰਾਨ ਬੋਲਦੇ ਹੋਏ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਸੀ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਘੱਟੋ ਘੱਟ ਉਜਰਤ ਨਿਯਮਾਂ ਤਹਿਤ ਨਹੀਂ ਆਉਂਦੀਆਂ ਕਿਉਂਕਿ ਇਹ ਸਿਰਫ ਚਾਰ ਘੰਟੇ ਹੀ ਡਿਊਟੀ ਦੇ ਰਹੀਆਂ ਹਨ ਜਦੋਂ ਕਿ ਘੱਟੋ ਘੱਟ ਉਜਰਤ ਤਹਿਤ ਅੱਠ ਘੰਟੇ ਮੰਨੇ ਜਾਂਦੇ ਹਨ। ਕੈਬਨਿਟ ਮੰਤਰੀ ਦੇ ਇਸ ਬਿਆਨ ‘ਤੇ ਤਿੱਖਾ ਰੋਸ ਪ੍ਰਗਟ ਕਰਦੇ ਹੋਏ ਉਕਤ ਆਗੂਆਂ ਨੇ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਹੁਣ 4 ਘੰਟੇ ਹੀ ਕੰਮ ਕਰਨਗੇ ਅਤੇ ਚਾਰ ਘੰਟੇ ਤੋਂ ਬਾਅਦ ਵਿਭਾਗ ਦਾ ਕੋਈ ਅਧਿਕਾਰੀ ਉਹਨਾਂ ਤੋਂ ਰਿਪੋਰਟ ਨਹੀਂ ਮੰਗੇਗਾ। ਉਕਤ ਆਗੂਆਂ ਨੇ ਕੈਬਨਿਟ ਮੰਤਰੀ ਨੂੰ ਯਾਦ ਕਰਵਾਇਆ ਕਿ ਪੋਸ਼ਣ ਟਰੈਕਰ ‘ਤੇ ਆਂਗਨਵਾੜੀ ਵਰਕਰਾਂ ਨੂੰ ਸੈਂਟਰਾਂ ਵਿੱਚੋਂ ਘਰ ਜਾ ਕੇ ਦੇਰ ਰਾਤ ਤੱਕ ਰਿਪੋਰਟਾਂ ਭੇਜਣੀਆਂ ਪੈਂਦੀਆਂ ਹਨ ਅਤੇ ਇਸ ਤੋਂ ਇਲਾਵਾ ਆਪਣੀ ਡਿਊਟੀ ਤੋਂ ਬਿਨਾਂ ਹੋਰ ਵਿਭਾਗਾਂ ਦੇ ਸਰਵੇ ਦੇ ਕੰਮ ਵੀ ਆਂਗਣਵਾੜੀ ਵਰਕਰਾਂ ਤੋਂ ਕਰਵਾਏ ਜਾਂਦੇ ਹਨ ਜਿਹੜੇ ਕਿ ਉਹਨਾਂ ਨੂੰ ਲੋਕਾਂ ਦੇ ਘਰਾਂ ਵਿੱਚ ਜਾ ਕੇ ਸਾਰਾ ਸਾਰਾ ਦਿਨ ਕਰਨੇ ਪੈਂਦੇ ਹਨ। ਉਕਤ ਆਗੂਆਂ ਨੇ ਕਿਹਾ ਕਿ ਆਮ ਆਦਮੀ ਦੇ ਨਾਮ ‘ਤੇ ਮੌਜੂਦਾ ਸਰਕਾਰ ਹੋਂਦ ਵਿੱਚ ਆਈ ਪਰੰਤੂ ਇਸ ਦਾ ਬਜਟ ਆਮ ਆਦਮੀ ਲਈ ਨਹੀਂ ਹੈ। ਆਗੂਆਂ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਘੱਟੋ ਘੱਟ ਉਜਰਤ ਦੇਣ ਦੇ ਹੁਕਮਾਂ ਦੀਆਂ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਸਰਕਾਰ ਲਈ ਇਸ ਤੋਂ ਵੱਡੀ ਹੋਰ ਸ਼ਰਮ ਦੀ ਕੋਈ ਗੱਲ ਨਹੀਂ ਕਿ 50 ਵਰ੍ਹੇ ਤੋਂ ਵਰਕਰ ਅਤੇ ਹੈਲਪਰ ਸਿਰਫ ਮਾਣ ਭੱਤੇ ‘ਤੇ ਹੀ ਕੰਮ ਕਰ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਯੂਨੀਵਰਸਿਟੀ ‘ਚ ENTRY ਸਬੰਧੀ ਨਵੇਂ ਹੁਕਮ ਜਾਰੀ

Next Post

ਅਹਿਮ ਖ਼ਬਰ…PGI ਚੰਡੀਗੜ੍ਹ ‘ਚ ਅਪਰੇਸ਼ਨ ਕਰਨ ਦਾ ਸਮਾਂ ਬਦਲਿਆ..ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਅਹਿਮ ਖ਼ਬਰ…PGI ਚੰਡੀਗੜ੍ਹ ‘ਚ ਅਪਰੇਸ਼ਨ ਕਰਨ ਦਾ ਸਮਾਂ ਬਦਲਿਆ..ਪੜ੍ਹੋ ਖ਼ਬਰ

ਅਹਿਮ ਖ਼ਬਰ…PGI ਚੰਡੀਗੜ੍ਹ 'ਚ ਅਪਰੇਸ਼ਨ ਕਰਨ ਦਾ ਸਮਾਂ ਬਦਲਿਆ..ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend