Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡ੍ਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਦੋਰਾਹਾ ਨੇ ਬਰਨਾਲਾ ਦੀ ਸੀਨੀਅਰ ਸਿਟੀਜਨ ਸੋਸਾਇਟੀ ਨਾਲ ਕੀਤੀ ਮੀਟਿੰਗ ‌

Nirmal Pandori by Nirmal Pandori
04/05/2025
in ਪੰਜਾਬ
Reading Time: 1 min read
A A
0
ਡ੍ਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਦੋਰਾਹਾ ਨੇ ਬਰਨਾਲਾ ਦੀ ਸੀਨੀਅਰ ਸਿਟੀਜਨ ਸੋਸਾਇਟੀ ਨਾਲ ਕੀਤੀ ਮੀਟਿੰਗ ‌
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,5 ਅਪ੍ਰੈਲ , Gee98 news service

  • ਸੀਨੀਅਰ ਸਿਟੀਜ਼ਨ ਸੁਸਾਇਟੀ (ਰਜਿ.) ਵੱਲੋਂ ਪ੍ਰਧਾਨ ਸ਼੍ਰੀ ਗਿਆਨ ਚੰਦ ਗੋਇਲ ਦੀ ਅਗਵਾਈ ਹੇਠ ਨਗਰ ਕੌਂਸਲ ਬਰਨਾਲਾ ਦੇ ਸਾਹਮਣੇ ਚਿੰਟੂ ਪਾਰਕ ਵਿੱਚ ਦਫਤਰ ਵਿਖੇ ਇੱਕ ਖਾਸ ਬੈਠਕ ਸੱਦੀ ਗਈ।ਜਿਸ ਵਿਚ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ “ਡ੍ਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ” ਦੋਰਾਹਾ (ਜ਼ਿਲ੍ਹਾ ਲੁਧਿਆਣਾ) ਦੇ ਸਹਾਇਕ ਜਨਰਲ ਮੈਨੇਜਰ ਸ਼੍ਰੀ ਵਰਿੰਦਰ ਨੂੰ ਵਿਸ਼ੇਸ਼ ਜਾਗਰੂਕਤਾ ਬੈਠਕ ਦੇ ਲਈ ਉਚੇਚੇ ਤੌਰ ‘ਤੇ ਸੱਦਿਆ ਗਿਆ। ਬੈਠਕ ਦੇ ਦੌਰਾਨ ਗੱਲਬਾਤ ਕਰਦਿਆਂ ਏ.ਜੀ.ਐੱਮ. ਵਰਿੰਦਰ ਨੇ ਦੱਸਿਆ ਕਿ ਅਮਰੀਕਾ ਦੇ ਸਫਲ ਭਾਰਤੀ ਕਾਰੋਬਾਰੀ ਸ੍ਰੀ ਅਨਿਲ ਮੋਂਗਾ ਵੱਲੋਂ ਸਥਾਪਿਤ ਡ੍ਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਦਾ ਮੰਤਵ ਸਮਾਜ ਦੀ ਸੇਵਾ ਕਰਨਾ ਹੈ। ਜਿਸਦੇ ਅਧੀਨ ਦੋਰਾਹਾ ਨਹਿਰ ਦੇ ਕੰਢੇ 14 ਏਕੜ ਵਿੱਚ ਬਣੇ ਆਲੀਸ਼ਾਨ ਸੀਨੀਅਰ ਸਿਟੀਜ਼ਨ ਹੋਮ “ਹੈਵਨਲੀ ਪੈਲੇਸ” ਵਿੱਚ ਬਜ਼ੁਰਗਾਂ ਲਈ ਚੰਗੇ ਪੱਧਰ ਦੀਆਂ ਸਹੂਲਤਾਂ ਮੌਜੂਦ ਹਨ। ਜਿੱਥੇ ਲਗਭਗ ਹਰ ਖੇਤਰ ਨਾਲ ਸਬੰਧਿਤ ਸੀਨੀਅਰ ਸਿਟੀਜ਼ਨਸ, ਸੇਵਾਮੁਕਤ ਅਧਿਕਾਰੀ ਅਤੇ ਬਜ਼ੁਰਗ ਪ੍ਰਵਾਸੀ ਭਾਰਤੀ ਰਹਿੰਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਰਿੰਦਰ ਨੇ ਦੱਸਿਆ ਕਿ ਇਥੇ ਨਾ ਸਿਰਫ ਬਜੁਰਗਾਂ ਦੀ ਸੇਵਾ ਸਗੋਂ ਟਰੱਸਟ ਅਧੀਨ ਚੱਲ ਰਹੇ “ਹੈਵਨਲੀ ਏਂਜਲਸ” ‘ਚ ਅਨਾਥ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਨਾਲ-ਨਾਲ ਪਹਿਲੇ ਦਰਜੇ ਦੀਆਂ ਸੁੱਖ ਸਹੂਲਤਾਂ ਮੁਹਈਆ ਕਰਵਾਈਆਂ ਜਾਂਦੀਆਂ ਹਨ । ਏਨਾ ਹੀ ਨਹੀਂ “ਬ੍ਰਹਮਭੋਗ” ਨਾਂ ਹੇਠ ਰੋਜ਼ਾਨਾ ਹਜ਼ਾਰਾਂ ਲੋੜਵੰਦਾਂ ਨੂੰ ਮੁਫ਼ਤ ਪੌਸ਼ਟਿਕ ਖਾਣਾ ਪ੍ਰਸ਼ਾਦ ਦੇ ਰੂਪ ‘ਚ ਵੰਡਿਆ ਜਾਂਦਾ ਹੈ। ਉਹਨਾਂ ਅੱਗੇ ਦੱਸਿਆ ਕਿ ਜਲਦ ਹੀ ਲੋੜਵੰਦ ਬੇਘਰੇ ਬਜ਼ੁਰਗਾਂ ਲਈ ਵੀ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸਦੀ ਇਮਾਰਤ ਬਣ ਕੇ ਤਿਆਰ ਹੈ । ਇਸ ਦੌਰਾਨ ਬੈਠਕ ‘ਚ ਮੌਜੂਦ ਫੋਰਮ ਦੇ ਸਾਰੇ ਮੈਂਬਰਾਂ ਨੇ ਡ੍ਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਬੈਠਕ ਦੇ ਦੌਰਾਨ ਸੁਸਾਇਟੀ ਦੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਜਿਹਨਾਂ ‘ਚ ਸਰਪਰਸਤ ਜੋਗਿੰਦਰ ਬਾਲ ਸ਼ਰਮਾ, ਜਨਰਲ ਸਕੱਤਰ ਅੰਮ੍ਰਿਤ ਲਾਲ ਸਿੰਗਲਾ, ਸੀਨੀਅਰ ਉਪ ਪ੍ਰਧਾਨ ਅਮਰਜੀਤ ਸਿੰਘ ਭੁੱਲਰ, ਉਹ ਪ੍ਰਧਾਨ ਆਰਪੀ ਸਿੰਗਲਾ, ਜੀ ਸੀ ਸਿੰਗਲਾ, ਵਿਜੈ ਗੋਇਲ, ਪਵਨ ਕੁਮਾਰ ਅਤੇ ਹੋਰ ਸੀਨੀਅਰ ਸਿਟੀਜ਼ਨਸ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
    ਫੋਟੋ ਕੈਪਸ਼ਨ:- ਮੀਟਿੰਗ ਦੌਰਾਨ ਏ.ਜੀ.ਐਮ. ਸ਼੍ਰੀ ਵਰਿੰਦਰ ਦੇ ਨਾਲ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਜੀਸੀ ਗੋਇਲ ਅਤੇ ਹੋਰ ਮੈਂਬਰ ਸਾਹਿਬਾਨ |
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੁਲਿਸ ਨੇ ਫੜੀ ਇੱਕ ਨਕਲੀ ਥਾਣੇਦਾਰਨੀ…ਵੱਡੇ ਅਧਿਕਾਰੀਆਂ ਨੂੰ ਕਰਦੀ ਸੀ ਬਲੈਕਮੇਲ

Next Post

ਕੰਗਿਆਰੀ ਹਰ ਜਗ੍ਹਾ ਹੁੰਦੀ ਹੈ ਪਰ ਇਹ ਚੁਗ ਦਿੱਤੀ ਜਾਵੇਗੀ… ਬਠਿੰਡੇ ਵਾਲੇ IPS ਅਫਸਰ ‘ਤੇ ਬੋਲੇ ਸਪੀਕਰ ਸੰਧਵਾਂ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਕੰਗਿਆਰੀ ਹਰ ਜਗ੍ਹਾ ਹੁੰਦੀ ਹੈ ਪਰ ਇਹ ਚੁਗ ਦਿੱਤੀ ਜਾਵੇਗੀ… ਬਠਿੰਡੇ ਵਾਲੇ IPS ਅਫਸਰ ‘ਤੇ ਬੋਲੇ ਸਪੀਕਰ ਸੰਧਵਾਂ

ਕੰਗਿਆਰੀ ਹਰ ਜਗ੍ਹਾ ਹੁੰਦੀ ਹੈ ਪਰ ਇਹ ਚੁਗ ਦਿੱਤੀ ਜਾਵੇਗੀ… ਬਠਿੰਡੇ ਵਾਲੇ IPS ਅਫਸਰ 'ਤੇ ਬੋਲੇ ਸਪੀਕਰ ਸੰਧਵਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend