Gee 98News

News update…ਕਰਨਲ ਬਾਠ ਦੀ ਕੁੱਟਮਾਰ ਮਾਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮ ਨਾਭੇ ਵਾਲੇ ਮੁਕਾਬਲੇ ਵੀ ਸ਼ਾਮਿਲ ਸਨ

-ਪਟਿਆਲਾ ਵਿਖੇ ਫੌਜ ਦੇ ਇੱਕ ਕਰਨਲ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਸ਼ਾਮਿਲ ਪੁਲਿਸ ਮੁਲਾਜ਼ਮ 13 ਮਾਰਚ ਨੂੰ ਪਿੰਡ ਮਾਡੌਰ ਵਿਖੇ ਹੋਏ ਪੁਲਿਸ ਮੁਕਾਬਲੇ ਨਾਲ ਵੀ ਜੁੜੇ ਹੋਏ ਹਨ। ‌ਕਰਨਲ ਬਾਠ ਕੁੱਟਮਾਰ ਮਾਮਲੇ ਵਿੱਚ ਸ਼ਾਮਿਲ ਅੱਠ ਪੁਲਿਸ ਮੁਲਾਜ਼ਮ ਇੱਕ ਬੱਚੇ ਨੂੰ ਅਗਵਾ ਕਰਕੇ ਲਿਜਾ ਰਹੇ ਅਗਵਾਕਾਰਾਂ ਦੇ ਪੁਲਿਸ ਮੁਕਾਬਲੇ ਵਿੱਚ ਵੀ ਸ਼ਾਮਿਲ ਸਨ। ਕਰਨਲ ਬਾਠ ਦੀ ਕੁੱਟਮਾਰ ਦੇ ਮਾਮਲੇ ਦੀ ਪੜ੍ਹਤਾਲ ਦੌਰਾਨ ਇਹ ਮੁਲਾਜ਼ਮ ਮੁਅੱਤਲ ਕਰ ਦਿੱਤੇ ਗਏ ਸਨ। ‌ ਜ਼ਿਕਰਯੋਗ ਹੈ ਕਿ ਪੁਲਿਸ ਦੇ ਦੱਸਣ ਅਨੁਸਾਰ 13 ਮਾਰਚ ਨੂੰ ਇੱਕ ਬੱਚੇ ਨੂੰ ਅਗਵਾ ਕਰਕੇ ਲਿਜਾ ਰਹੇ ਅਗਵਾਕਾਰਾਂ ਦੇ ਨਾਲ ਪੁਲਿਸ ਦੀ ਇੱਕ ਟੀਮ ਦਾ ਮੁਕਾਬਲਾ ਹੋਇਆ ਸੀ ਜਿਸ ਵਿੱਚ ਇੱਕ ਅਗਵਾਕਾਰ ਜਸਪ੍ਰੀਤ ਸਿੰਘ ਪੁਲਿਸ ਦੀ ਗੋਲੀ ਲੱਗਣ ਕਾਰਨ ਮਾਰਿਆ ਗਿਆ ਸੀ। ‌ ਪੁਲਿਸ ਵਿਭਾਗ ਨੇ ਅਗਵਾਕਾਰਾਂ ਦੇ ਹੱਥੋਂ ਬੱਚੇ ਨੂੰ ਸਹੀ ਸਲਾਮਤ ਬਚਾਉਣ ਵਾਲੀ ਪੁਲਿਸ ਟੀਮ ਲਈ ਇਨਾਮਾਂ ਦਾ ਐਲਾਨ ਵੀ ਕੀਤਾ ਸੀ। ਪੁਲਿਸ ਦੇ ਦੱਸਣ ਅਨੁਸਾਰ ਇਸ ਮੁਕਾਬਲੇ ਵਿੱਚ ਜਸਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ ਅਸੀਂ ਉਸਦੇ ਇੱਕ ਸਾਥੀ ਹਰਪ੍ਰੀਤ ਸਿੰਘ ਨੂੰ ਜਦ ‌ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ ਤਾਂ ਉਸਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਕਾਰਵਾਈ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਵੱਜੀ ਸੀ। ਅਗਵਾਕਾਰ ਜਸਪ੍ਰੀਤ ਸਿੰਘ ਨੂੰ ਪੁਲਿਸ ਮੁਕਾਬਲੇ ਵਿੱਚ ਢੇਰ ਕਰਕੇ ਬੱਚੇ ਨੂੰ ਅਗਵਾਕਾਰਾਂ ਹੱਥੋ ਸਹੀ ਸਲਾਮਤ ਬਚਾਉਣ ਵਾਲੀ ਇਸ ਟੀਮ ਵਿੱਚ ਕਰਨਲ ਬਾਠ ਦੀ ਕੁੱਟਮਾਰ ਦੇ ਮਾਮਲੇ ‘ਚ ਦੋਸ਼ੀ ਠਹਿਰਾਏ ਗਏ 12 ਪੁਲਿਸ ਮੁਲਾਜ਼ਮਾਂ ਵਿੱਚੋਂ ਅੱਠ ਮੁਲਾਜ਼ਮ ਸ਼ਾਮਲ ਸਨ ਜਿਨਾਂ ਵਿੱਚੋਂ ਤਿੰਨ ਇੰਸਪੈਕਟਰ ਵੀ ਹਨ। ਦੂਜੇ ਪਾਸੇ ਵਕੀਲਾਂ ਦੀ ਜਥੇਬੰਦੀ ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਨੇ ਆਪਣੇ ਪੱਧਰ ‘ਤੇ ਇਸ ਪੁਲਿਸ ਮੁਕਾਬਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੈਮੋਕਰੇਟਿਕ ਲਾਇਰਜ਼ ਐਸੋਸੀਏਸ਼ਨ ਨੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਜਸਪ੍ਰੀਤ ਅਤੇ ਉਹਦੇ ਸਾਥੀ ਹਰਪ੍ਰੀਤ ਸਿੰਘ ਦੇ ਪਿੰਡਾਂ ਦਾ ਦੌਰਾ ਕੀਤਾ ‌ ਅਤੇ ਅਤੇ ਉਸ ਸਥਾਨ ਦਾ ਦੌਰਾ ਵੀ ਕੀਤਾ ਜਿੱਥੇ ਪੁਲਿਸ ਵੱਲੋਂ ਮੁਕਾਬਲਾ ਦਿਖਾਇਆ ਗਿਆ ਸੀ। ਦੂਜੇ ਪਾਸੇ ਇਹ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ ਕਿ ਬੱਚੇ ਨੂੰ ਅਗਵਾ ਕਰਨ ਵਾਲੇ ਮੁਲਜ਼ਮਾਂ ਦੇ ਖ਼ਿਲਾਫ਼ ਪਹਿਲਾਂ ਕੋਈ ਵੀ ਮਾਮਲਾ ਦਰਜ ਨਹੀਂ ਹੈ।ਨਾਭਾ ਦੇ ਐਸਡੀਐਮ ਵੱਲੋਂ ਵੀ ਇਸ ਪੁਲਿਸ ਮੁਕਾਬਲੇ ਦੀ ਜਾਂਚ ਕੀਤੀ ਜਾ ਰਹੀ ਹੈ। ‌ ਵਕੀਲਾਂ ਦੀ ਜਥੇਬੰਦੀ ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਨੇ ਕਿਹਾ ਕਿ ਜਲਦੀ ਹੀ ਇਸ ਪੁਲਿਸ ਮੁਕਾਬਲੇ ਦੀ ਤੱਥ ਖੋਜ ਰਿਪੋਰਟ ਪੇਸ਼ ਕੀਤੀ ਜਾਵੇਗੀ। ਬੱਚੇ ਦੇ ਅਗਵਾਕਾਰਾਂ ਨਾਲ ਹੋਇਆ ਪੁਲਿਸ ਮੁਕਾਬਲਾ ਅਤੇ ਪਟਿਆਲਾ ਵਿਖੇ ਕਰਨਲ ਬਾਠ ਦੀ ਕੁੱਟਮਾਰ ਦੇ ਮਾਮਲੇ ਦੀਆਂ ਦੋਵੇਂ ਘਟਨਾਵਾਂ ਪੰਜਾਬ ਸਰਕਾਰ ਲਈ ਸਿਰਦਰਦੀ ਬਣੀਆਂ ਹੋਈਆਂ ਹਨ।

error: Content is protected !!