Gee 98News

ਅਮਰੀਕਾ ਵੱਲੋਂ ਵਿਦਿਆਰਥੀਆਂ ਦੇ ਵੀਜ਼ੇ ਰੱਦ…ਦੇਸ਼ ਛੱਡ ਕੇ ਜਾਣ ਦੇ ਹੁਕਮ

-ਅਮਰੀਕਾ ਵਿੱਚ ਸੱਤਾ ਤਬਦੀਲੀ ਤੋਂ ਬਾਅਦ ਰਾਸ਼ਟਰਪਤੀ ਬਣੇ ਡੋਨਾਲਡ ਟਰੰਪ ਦੇ ਫੈਸਲਿਆਂ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ‌ ਵੱਡੇ ਝਟਕੇ ਦਿੱਤੇ ਹਨ।‌ ਅਮਰੀਕਾ ਵੱਲੋਂ ਲਏ ਇੱਕ ਤਾਜ਼ਾ ਫੈਸਲੇ ਵਿੱਚ ‌ ਉਥੋਂ ਦੀਆਂ ਤਿੰਨ ਵੱਡੀਆਂ ਵਿਦਿਅਕ ਸੰਸਥਾਵਾਂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ ਅਤੇ ਉਹਨਾਂ ਨੂੰ ਦੇਸ਼ ਛੱਡ ਕੇ ਜਾਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਹ ਉਹ ਅੰਤਰਰਾਸ਼ਟਰੀ ਵਿਦਿਆਰਥੀ ਹਨ ਜਿਹੜੇ ਛੋਟੇ ਮੋਟੇ ਜੁਰਮਾਂ ‘ਚ ਸ਼ਾਮਿਲ ਹਨ ਅਤੇ ਇਨਾਂ ਜੁਰਮਾਂ ਦੇ ਕਾਰਨ ਹੀ ਉਹਨਾਂ ਦੇ ਵੀਜ਼ੇ ਰੱਦ ਕੀਤੇ ਗਏ ਹਨ। ਇਨ੍ਹਾਂ ‘ਚ ਸਟੈਨਫੋਰਡ ਯੂਨੀਵਰਸਿਟੀ, ਕੈਲੀਫੋਰਨੀਆ ਯੂਨੀਵਰਸਿਟੀ ਅਤੇ ਮੈਸੇਚਿਉਸੇਟਸ ਐਮਹਰਸਟ ਯੂਨੀਵਰਸਿਟੀ ਦੇ ਵਿਦਿਆਰਥੀ ਸ਼ਾਮਲ ਹਨ। ਉਨ੍ਹਾਂ ਨੂੰ ਖੁਦ ਹੀ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਦੇ ਵੀਜ਼ੇ ਛੋਟੇ-ਮੋਟੇ ਅਪਰਾਧਾਂ ਕਾਰਨ ਰੱਦ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਹੱਲ ਪਹਿਲਾਂ ਹੀ ਹੋ ਚੁੱਕਾ ਸੀ। ਇਸ ਪੂਰੀ ਘਟਨਾ ਨੇ ਭਾਰਤੀ ਵਿਦਿਆਰਥੀਆਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ।

error: Content is protected !!