Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਕੂਲਾਂ ਨੂੰ ਸਿਆਸੀ ਮਾਹੌਲ ‘ਚ ਰੰਗਣਾ ਖਤਰਨਾਕ ਰੁਝਾਨ… ਅਧਿਆਪਕ ਜਥੇਬੰਦੀਆਂ ਦੀ ਚੁੱਪ ‘ਤੇ ਵੀ ਉੱਠਣਗੇ ਸਵਾਲ

Nirmal Pandori by Nirmal Pandori
04/10/2025
in ਪੰਜਾਬ
Reading Time: 1 min read
A A
0
ਸਕੂਲਾਂ ਨੂੰ ਸਿਆਸੀ ਮਾਹੌਲ ‘ਚ ਰੰਗਣਾ ਖਤਰਨਾਕ ਰੁਝਾਨ… ਅਧਿਆਪਕ ਜਥੇਬੰਦੀਆਂ ਦੀ ਚੁੱਪ ‘ਤੇ ਵੀ ਉੱਠਣਗੇ ਸਵਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਿਨਾਂ ਕਿਤਾਬਾਂ ਵਰਦੀਆਂ ਤੋਂ ਲਿਆਂਦੀ ਜਾ ਰਹੀ ਹੈ ਸਿੱਖਿਆ ਕ੍ਰਾਂਤੀ

ਚੰਡੀਗੜ੍ਹ,10 ਅਪ੍ਰੈਲ, Gee98 News service

ਦਿੱਲੀ ‘ਚ ਫੇਲ ਹੋਏ ਸਿੱਖਿਆ ਮਾਡਲ ਨੂੰ ਪੰਜਾਬ ‘ਚ ਲਾਗੂ ਕਰਨ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕੁਝ ਅਜਿਹੇ ਹੈਰਾਨੀਜਨਕ ਪ੍ਰੋਜੈਕਟ ਬਣਾਏ ਹਨ ਜਿਨਾਂ ‘ਤੇ ਪੰਜਾਬ ਦੇ ਖਜ਼ਾਨੇ ਦਾ ਕਰੋੜਾਂ ਰੁਪਏ ਖਰਚ ਕੀਤਾ ਜਾਵੇਗਾ। ਮਨੀਸ਼ ਸਿਸੋਦੀਆ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਪੰਜਾਬ ਸਰਕਾਰ ਨੇ ਸਕੂਲਾਂ ‘ਚ ਚਲਾਈ ਜਾਣ ਵਾਲੀ ਆਪਣੀ ਇਸ ਮੁਹਿੰਮ ਨੂੰ ਪੰਜਾਬ ਸਿੱਖਿਆ ਕ੍ਰਾਂਤੀ ਦਾ ਨਾਮ ਦਿੱਤਾ ਹੈ। ਪੰਜਾਬ ਸਰਕਾਰ ਲੱਗਭੱਗ 2000 ਕਰੋੜ ਰੁਪਏ ਖਰਚ ਕਰਕੇ ਪੰਜਾਬ ਦੇ ਸਕੂਲਾਂ ‘ਚ 2022 ਤੋਂ ਲੈ ਕੇ ਹੁਣ ਤੱਕ ਕੀਤੇ ਛੋਟੇ ਮੋਟੇ ਕੰਮਾਂ ਦੇ ਉਦਘਾਟਨੀ ਪੱਥਰ ਰੱਖਣ ਲਈ ਸਕੂਲਾਂ ‘ਚ ਵੱਡੇ ਸਮਾਗਮ ਕਰਵਾ ਰਹੀ ਹੈ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਜੇਕਰ ਕਿਸੇ ਸਕੂਲ ਵਿੱਚ ਦੋ ਜਾਂ ਦੋ ਤੋਂ ਵੱਧ ਵਿਕਾਸ ਦੇ ਕੰਮ ਹੋਏ ਹਨ ਤਾਂ ਉਹਨਾਂ ਲਈ ਵੱਖੋ ਵੱਖਰੇ ਉਦਘਾਟਨੀ ਪੱਥਰ ਰੱਖੇ ਜਾ ਰਹੇ ਹਨ । ਸਕੂਲਾਂ ਦੇ ਵਿਹੜੇ ‘ਚ ਇਹਨਾਂ ਚਮਕਦੇ ਹੋਏ ਉਦਘਾਟਨੀ ਪੱਥਰਾਂ ਅਤੇ ਸਕੂਲਾਂ ਦੀਆਂ ਕੰਧਾਂ ਕਮਰਿਆਂ ਨੂੰ ਲਿਪਾਪੋਚੀ ਕਰਕੇ ਪੰਜਾਬ ਸਰਕਾਰ ਸੂਬੇ ‘ਚ ਸਿੱਖਿਆ ਕ੍ਰਾਂਤੀ ਦੇ ਸੁਪਨੇ ਵੇਖ ਰਹੀ ਹੈ। ਆਪਣੇ ਸਿੱਖਿਆ ਕ੍ਰਾਂਤੀ ਦੀ ਮੁਹਿੰਮ ਦੌਰਾਨ ਸਰਕਾਰ ਨੇ ਅਧਿਆਪਕਾਂ ਨੂੰ ਆਪਣੇ ਆਈਟੀ ਵਿੰਗ ਦੇ ਮੁੱਖ ਪ੍ਰਚਾਰਕ ਬਣਾ ਰੱਖਿਆ ਹੈ। ਅਧਿਆਪਕਾਂ ਨੂੰ ਸਕੂਲਾਂ ਵਿੱਚ ਕੀਤੇ ਜਾਣ ਵਾਲੀ ਹਰ ਛੋਟੀ ਵੱਡੀ ਐਕਟੀਵਿਟੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਆਪਣੀਆਂ ਇਹਨਾਂ ਪੋਸਟਾਂ ਨੂੰ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਟੈਗ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਅਧਿਆਪਕਾਂ ਨੂੰ ਇਹਨਾਂ ਸਮਾਗਮਾਂ ‘ਚ ਮਾਪਿਆਂ ਅਤੇ ਆਮ ਲੋਕਾਂ ਦੇ ਵੱਡੇ ਇਕੱਠ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸਰਕਾਰ ਲਈ ਇਹ ਮਜ਼ਾਕ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਸਕੂਲਾਂ ‘ਚ ਪਖ਼ਾਨਿਆਂ ਤੱਕ ਦੇ ਉਦਘਾਟਨ ਕੀਤੇ ਜਾ ਰਹੇ ਹਨ। ‌ ਇਸ ਦੌਰਾਨ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਉਨੇ ਪੈਸੇ ਪਖ਼ਾਨਿਆਂ ਉੱਪਰ ਨਹੀਂ ਲਗਾਏ ਜਿੰਨੇ ਉਹਨਾਂ ਦੇ ਉਦਘਾਟਨ ਮੌਕੇ ਸਮਾਗਮ ‘ਤੇ ਲਗਾਏ ਜਾ ਰਹੇ ਹਨ। ਵਿਰੋਧੀ ਪਾਰਟੀਆਂ ਦੇ ਵੱਡੇ ਆਗੂਆਂ ਵੱਲੋਂ ਇਹਨਾਂ ਪਖ਼ਾਨਿਆਂ ਦੇ ਉਦਘਾਟਨੀ ਪੱਥਰਾਂ ਦੀਆਂ ਤਸਵੀਰਾਂ ਆਪਣੇ ਪੇਜਾਂ ‘ਤੇ ਸ਼ੇਅਰ ਕਰਕੇ ਸਰਕਾਰ ਦੀ ਸੋਚ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਦੂਜੇ ਪਾਸੇ ਜਮੀਨੀ ਪੱਧਰ ‘ਤੇ ਹਾਲਾਤ ਇਹ ਹਨ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਜੇ ਤੱਕ ਬੱਚਿਆਂ ਨੂੰ ਕਿਤਾਬਾਂ ਅਤੇ ਵਰਦੀਆਂ ਨਹੀਂ ਦਿੱਤੀਆਂ ਗਈਆਂ। ਸਰਕਾਰ ਇਸ ਪੱਖ ਨੂੰ ਪੂਰੀ ਤਰ੍ਹਾਂ ਜਾਣ ਕੇ ਵੀ ਅੱਖੋਂ ਪਰੋਖੇ ਕਰ ਰਹੀ ਹੈ ਕਿ ਬਿਨਾਂ ਕਿਤਾਬਾਂ ਤੋਂ ਬੱਚੇ ਸਕੂਲਾਂ ਵਿੱਚ ਕੀ ਸਿੱਖਣਗੇ। ਕੁਝ ਸਕੂਲਾਂ ਦੇ ਅਧਿਆਪਕਾਂ ਨੇ ਦੱਸਿਆ ਕਿ ਬੱਚਿਆਂ ਨੂੰ ਕਿਤਾਬਾਂ ਮਿਲਣ ਦੀ ਅਜੇ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ ਬੱਚਿਆਂ ਲਈ ਵਰਦੀਆਂ ਖਰੀਦਣ ਲਈ ਸਰਕਾਰ ਮੈਨੇਜਮੈਂਟ ਕਮੇਟੀਆਂ ਦੀ ਬਜਾਏ ਜ਼ਿਲ੍ਹਾ ਹੈਡਕੁਆਰਟਰ ‘ਤੇ ਕਮੇਟੀਆਂ ‌ ਬਣਾ ਕੇ ਵਰਦੀਆਂ ਖਰੀਦਣ ਤੇ ਅੜੀ ਹੋਈ ਹੈ। ਇਮਾਨਦਾਰੀ ਦਾ ਮਖੌਟਾ ਪਾ ਕੇ ਭ੍ਰਿਸ਼ਟਾਚਾਰ ਦੇ ਖਿਲਾਫ਼ ਮੁਹਿੰਮ ਸ਼ੁਰੂ ਕਰਨ ਵਾਲੀ ਆਪ ਸਰਕਾਰ ਇਸ ਪਾਸੇ ਤੋਂ ਅੱਖਾਂ ਬੰਦ ਕਰਕੇ ਬੈਠੀ ਹੈ ਕਿ ਵਰਦੀਆਂ ਦੀ ਖਰੀਦ ਵਿੱਚ ਜ਼ਿਲ੍ਹਾ ਪੱਧਰ ‘ਤੇ ਕਮਿਸ਼ਨ ਦੇ ਰੂਪ ‘ਚ ਵੱਡੀ ਘਪਲੇਬਾਜ਼ੀ ਹੋ ਰਹੀ ਹੈ। ਬੱਚਿਆਂ ਨੂੰ ਵਰਦੀਆਂ ਬਿਨਾਂ ਸਾਈਜ਼ ਤੋਂ ਬੇਢੰਗੀਆਂ ਬਣਾ ਕੇ ਦਿੱਤੀਆਂ ਜਾ ਰਹੀਆਂ ਹਨ ਅਤੇ ਪੈਂਟਾਂ ਦੇ ਰੂਪ ‘ਚ ਪਜਾਮੀਆਂ ਨਾਲ ਹੀ ਡੰਗ ਸਾਰਨਾ ਪੈ ਰਿਹਾ ਹੈ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਆਪਣੀਆਂ ਤਰੱਕੀਆਂ ਤੇ ਤਨਖਾਹਾਂ ਲਈ ਸੰਘਰਸ਼ ਕਰਨ ਵਾਲੀਆਂ ਅਧਿਆਪਕ ਜਥੇਬੰਦੀਆਂ ਸਰਕਾਰੀ ਸਕੂਲਾਂ ਦੇ ਜ਼ਮੀਨੀ ਹਾਲਾਤਾਂ ‘ਤੇ ਚੁੱਪ ਕਿਉਂ ਹਨ।‌ ਇੱਕ ਪਾਸੇ ਅਧਿਆਪਕ ਜਥੇਬੰਦੀਆਂ ਪੰਜਾਬ ਸਰਕਾਰ ਦੀਆਂ ਸਿੱਖਿਆ ਨੀਤੀਆਂ ਨੂੰ ਛੱਜ ‘ਚ ਪਾ ਕੇ ਸੱਟ ਰਹੀਆਂ ਹਨ ਪ੍ਰੰਤੂ ਦੂਜੇ ਪਾਸੇ ਸੂਬੇ ਦੀਆਂ ਸਿੱਖਿਆ ਸੰਸਥਾਵਾਂ ਦੇ ਵਿੱਦਿਅਕ ਮਾਹੌਲ ਨੂੰ ਖਰਾਬ ਕਰਨ ਵਾਲੇ ਪ੍ਰੋਜੈਕਟਾਂ ਨੂੰ ਹੂਬਹੂ ਲਾਗੂ ਕਰਨ ਕਰਕੇ ਸਿੱਧੇ ਅਸਿੱਧੇ ਰੂਪ ‘ਚ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਨੀਤੀ ਦਾ ਦੀਵਾਲਾ ਕੱਢਣ ‘ਚ ਭਾਈਵਾਲ ਬਣ ਰਹੀਆਂ ਹਨ। ਸੂਬੇ ਦੇ ਸਰਕਾਰੀ ਸਕੂਲਾਂ ਨੂੰ ਪੂਰੀ ਤਰ੍ਹਾਂ ਸਿਆਸੀ ਮਾਹੌਲ ਵਿੱਚ ਰੰਗਿਆ ਜਾ ਰਿਹਾ ਅਤੇ ਕਦੇ ਕਦੇ ਇਉਂ ਲੱਗ ਰਿਹੈ ਕਿ ਅਧਿਆਪਕ ਅਜਿਹੇ ਮਾਹੌਲ ‘ਚ ਵਿਚਰਦੇ ਹੋਏ ਅਧਿਆਪਕ ਹੀ ਨਹੀਂ ਸਗੋਂ ਇੱਕ ਸਿਆਸੀ ਪਾਰਟੀ ਦੇ ਵਰਕਰ ਵਜੋਂ ਵਿਚਰ ਰਹੇ ਹਨ। ਸਰਕਾਰ ਭਾਵੇਂ ਕਿਸੇ ਵੀ ਪਾਰਟੀ ਦੀ ਹੋਵੇ ਸੱਤਾ ਦੀ ਦੁਰਵਰਤੋ ਕਰਕੇ ਸਿਆਸੀ ਪਾਰਟੀਆਂ ਆਪਣੇ ਸਿਆਸੀ ਹਿੱਤਾਂ ਦੀ ਖ਼ਾਤਰ ਵਿੰਗੇ ਟੇਢੇ ਪ੍ਰੋਜੈਕਟ ਉਲੀਕਦੀਆਂ ਰਹੀਆਂ ਹਨ ਪਰ ਉਹਨਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਭੂਮਿਕਾ ਨਿਭਾਉਣ ਵਾਲੇ ਵੀ ਨਿਕਲਣ ਵਾਲੇ ਨਤੀਜਿਆਂ ਤੋਂ ਸੁਰਖਰੂ ਨਹੀਂ ਹੋ ਸਕਦੇ। ਸਿੱਖਿਆ ਦੇ ਖੇਤਰ ‘ਚ ਪੰਜਾਬ ਦੇ ਪੱਛੜਨ ਦਾ ਜੇਕਰ ਸਮੇਂ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ ਤਾਂ ਅਧਿਆਪਕ ਜਥੇਬੰਦੀਆਂ ਅਤੇ ਪੰਜਾਬ, ਪੰਜਾਬੀ ਦੀਆਂ ਹਿਤੈਸ਼ੀ ਜਥੇਬੰਦੀਆਂ ਦੀ ਚੁੱਪ ‘ਤੇ ਵੀ ਸਵਾਲ ਖੜੇ ਹੋਣਗੇ ਅਤੇ ਇਹਨਾਂ ਸਵਾਲਾਂ ਤੋਂ ਬੱਚਿਆਂ ਦੇ ਮਾਪੇ ਵੀ ਨਹੀਂ ਬਚ ਸਕਣਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

MLA ਚੇਤਨ ਸਿਉਂ ਦੀ ਅਕਲ ਨੂੰ ਚੇਤੰਨ ਕਰਨ ਲਈ ਅਧਿਆਪਕਾਂ ਨੇ ਦਿੱਤਾ ਅਲਟੀਮੇਟਮ

Next Post

ਪਿੰਡ ਵਿੱਚ ਦੋ ਧਿਰਾਂ ਦੇ ਝਗੜੇ ਦੀ ਸੂਚਨਾ ਤੋਂ ਬਾਅਦ ਮੌਕੇ ‘ਤੇ ਪੁੱਜੇ ਸਬ ਇੰਸਪੈਕਟਰ ਵੀ ਗੋਲੀ ਲੱਗਣ ਨਾਲ ਮੌਤ ‌

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਪਿੰਡ ਵਿੱਚ ਦੋ ਧਿਰਾਂ ਦੇ ਝਗੜੇ ਦੀ ਸੂਚਨਾ ਤੋਂ ਬਾਅਦ ਮੌਕੇ ‘ਤੇ ਪੁੱਜੇ ਸਬ ਇੰਸਪੈਕਟਰ ਵੀ ਗੋਲੀ ਲੱਗਣ ਨਾਲ ਮੌਤ ‌

ਪਿੰਡ ਵਿੱਚ ਦੋ ਧਿਰਾਂ ਦੇ ਝਗੜੇ ਦੀ ਸੂਚਨਾ ਤੋਂ ਬਾਅਦ ਮੌਕੇ 'ਤੇ ਪੁੱਜੇ ਸਬ ਇੰਸਪੈਕਟਰ ਵੀ ਗੋਲੀ ਲੱਗਣ ਨਾਲ ਮੌਤ ‌

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend