Gee 98News

6 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਪਹਿਲੀ ਜਮਾਤ ਵਿੱਚ ਦਾਖ਼ਲ ਨਾ ਕਰੋ- ਹਾਈਕੋਰਟ ਦਾ ਹੁਕਮ

ਛੋਟੀ ਉਮਰ ਦੇ ਬੱਚਿਆਂ ਨੂੰ ਸਕੂਲ ਭੇਜਣ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ। ਹਾਈ ਕੋਰਟ ਨੇ ਸਕੂਲੀ ਬੱਚਿਆਂ ਦੇ ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਘੱਟੋ-ਘੱਟ ਉਮਰ 6 ਸਾਲ ਤੈਅ ਕੀਤੀ ਹੈ। ਇਸ ਸਬੰਧੀ ਇੱਕ ਮਾਮਲਾ ਹਰਿਆਣਾ ਤੋਂ ਹਾਈ ਕੋਰਟ ਦੇ ਸਾਹਮਣੇ ਆਇਆ ਸੀ। ਉੱਚ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਨਿਯਮਾਂ ਵਿੱਚ ਉਸ ਵਿਵਸਥਾ ਵਿੱਚ ਸੋਧ ਕਰੇ ਜੋ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪਹਿਲੀ ਜਮਾਤ ਵਿੱਚ ਦਾਖ਼ਲੇ ਦੀ ਇਜਾਜ਼ਤ ਦਿੰਦਾ ਹੈ। ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਮੁਫਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਨਿਯਮ, 2011, ਜੋ ਕਿ 5 ਤੋਂ 6 ਸਾਲ ਦੇ ਬੱਚਿਆਂ ਨੂੰ ਪਹਿਲੀ ਜਮਾਤ ਵਿੱਚ ਦਾਖਲਾ ਦੇਣ ਦੀ ਆਗਿਆ ਦਿੰਦਾ ਹੈ, ਇਹ ਵਿਵਸਥਾ 2009 ਦੇ ਸਿੱਖਿਆ ਅਧਿਕਾਰ ਕਾਨੂੰਨ ਅਤੇ 2020 ਦੀ ਰਾਸ਼ਟਰੀ ਸਿੱਖਿਆ ਨੀਤੀ ਦੇ ਉਲਟ ਹੈ। ਹਾਈਕੋਰਟ ਨੇ ਕਿਹਾ ਕਿ ਪਹਿਲੀ ਜਮਾਤ ਦੇ ਦਾਖਲੇ ਲਈ ਘੱਟੋ-ਘੱਟ ਉਮਰ 6 ਸਾਲ ਹੋਣੀ ਚਾਹੀਦੀ ਹੈ।

Gee98 Ads
error: Content is protected !!