Skip to main content

Gee 98News

ਪ੍ਰਤਾਪ ਬਾਜਵਾ ਕਾਨੂੰਨੀ ਉਲਝਣਾਂ ‘ਚ ਫਸੇ..ਪੁਲਿਸ ਦੀ ਟੀਮ ਬਾਜਵਾ ਦੇ ਘਰ ਪੁੱਜੀ

-ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਕਾਨੂੰਨੀ ਮੁਸ਼ਕਿਲ ਵਿੱਚ ਫਸ ਸਕਦੇ ਹਨ। ਬਾਜਵਾ ਤੋਂ ਪੁੱਛਗਿੱਛ ਕਰਨ ਦੇ ਲਈ ਪੁਲਿਸ ਦੀ ਇੱਕ ਟੁਕੜੀ ਉਹਨਾਂ ਦੇ ਘਰ ਪੁੱਜੀ। ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਪੰਜਾਬ ‘ਚ ਕੁੱਲ 50 ਗਰਨੇਡ ਆ ਚੁੱਕੇ ਹਨ ਜਿਨਾਂ ਵਿੱਚੋਂ 18 ਫਟ ਚੁੱਕੇ ਹਨ ਅਤੇ 32 ਬਾਕੀ ਹਨ। ਬਾਜਵਾ ਦੇ ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਇਸ ਮਾਮਲੇ ‘ਚ ਤੁਰੰਤ ਬਾਜਵਾ ਤੋਂ ਪੁੱਛਗਿੱਛ ਕਰਨ ਦੇ ਹੁਕਮ ਦਿੱਤੇ ਜਿਸ ਤੋਂ ਬਾਅਦ ਪੁਲਿਸ ਦੀ ਟੀਮ ਬਾਜਵਾ ਦੇ ਘਰ ਪੁੱਜੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਾਜਵਾ ਨੂੰ ਇਹ ਦੱਸਣਾ ਹੋਵੇਗਾ ਕਿ ਇਹ ਗਰਨੇਡ ਪੰਜਾਬ ‘ਚ ਪੁੱਜਣ ਸਬੰਧੀ ਉਹਨਾਂ ਕੋਲ ਸੂਚਨਾ ਕਿੱਥੋਂ ਆਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਪੱਸ਼ਟ ਕਰਨਾ ਹੋਵੇਗਾ ਕਿ ਕੀ ਉਹਨਾਂ ਕੋਲ ਕੋਈ ਪੁਖ਼ਤਾ ਜਾਣਕਾਰੀ ਹੈ ਜਾਂ ਫਿਰ ਉਹਨਾਂ ਨੇ ਸੂਬੇ ‘ਚ ਦਹਿਸ਼ਤ ਫੈਲਾਉਣ ਲਈ ਸਿਰਫ਼ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇਹ ਦਹਿਸ਼ਤ ਫੈਲਾਉਣ ਲਈ ਦਿੱਤਾ ਗਿਆ ਸਿਰਫ਼ ਇੱਕ ਬਿਆਨ ਹੈ ਤਾਂ ਬਾਜਵਾ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

error: Content is protected !!