Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਾਜਵਾ ਖ਼ਿਲਾਫ਼ FIR ਦਰਜ…ਗਰਨੇਡਾਂ ਸਬੰਧੀ ਜਾਣਕਾਰੀ ਪਹਿਲਾਂ ਹੀ ਪੰਜਾਬ ਪੁਲਿਸ ਅਤੇ ਏਜੰਸੀਆਂ ਕੋਲ ਹੈ- ਕਾਂਗਰਸ

Nirmal Pandori by Nirmal Pandori
04/14/2025
in ਪੰਜਾਬ
Reading Time: 1 min read
A A
0
ਬਾਜਵਾ ਖ਼ਿਲਾਫ਼ FIR ਦਰਜ…ਗਰਨੇਡਾਂ ਸਬੰਧੀ ਜਾਣਕਾਰੀ ਪਹਿਲਾਂ ਹੀ ਪੰਜਾਬ ਪੁਲਿਸ ਅਤੇ ਏਜੰਸੀਆਂ ਕੋਲ ਹੈ- ਕਾਂਗਰਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,14 ਅਪ੍ਰੈਲ, Gee98 News service

-ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ FIR ਦਰਜ ਕਰਨ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਦੱਸ ਦੇਈਏ ਕਿ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਪੰਜਾਬ ‘ਚ 50 ਗਰਨੇਡ ਪੁੱਜੇ ਹੋਏ ਹਨ ਜਿਨਾਂ ਵਿੱਚੋਂ 18 ਚੱਲ ਚੁੱਕੇ ਹਨ ਅਤੇ 32 ਅਜੇ ਬਾਕੀ ਹਨ। ਬਾਜਵਾ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਨੂੰ ਬਾਜਵਾ ਤੋਂ ਪੁੱਛਗਿੱਛ ਕਰਨ ਦੇ ਹੁਕਮ ਦਿੱਤੇ ਜਿਸ ਤੋਂ ਬਾਅਦ ਏਆਈਜੀ ਰਵਜੋਤ ਗਰੇਵਾਲ ਦੀ ਅਗਵਾਈ ਹੇਠ ਇੱਕ ਪੁਲਿਸ ਟੀਮ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਸਥਿਤ ਘਰ ਗਈ। ਬਾਜਵਾ ਦੇ ਘਰੋਂ ਬਾਹਰ ਆਉਣ ਤੋਂ ਬਾਅਦ ਪੁਲਿਸ ਅਫ਼ਸਰ ਰਵਜੋਤ ਗਰੇਵਾਲ ਨੇ ਬਿਆਨ ਦਿੱਤਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਸਹਿਯੋਗ ਨਹੀਂ ਕੀਤਾ ਅਤੇ ਗਰਨੇਡਾਂ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਜਿਸ ਤੋਂ ਬਾਅਦ ਬਾਜਵਾ ਦੇ ਖ਼ਿਲਾਫ਼ FIR ਦਰਜ ਕੀਤੀ ਗਈ। ਬਾਜਵਾ ਦੇ ਖ਼ਿਲਾਫ਼ ਪੁਲਿਸ ਕਾਰਵਾਈ ਦਾ ਸੰਕੇਤ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਦੇ ਦਿੱਤਾ ਸੀ ਜਿਸ ਵਿੱਚ ਭਗਵੰਤ ਮਾਨ ਨੇ ਕਿਹਾ ਸੀ ਕਿ ਪ੍ਰਤਾਪ ਸਿੰਘ ਬਾਜਵਾ ਜਾਂ ਤਾਂ ਆਪਣੀ ਜਾਣਕਾਰੀ ਦੇ ਸੂਤਰ ਸਾਂਝੇ ਕਰਨ ਜਾਂ ਫਿਰ ਕਾਰਵਾਈ ਲਈ ਤਿਆਰ ਰਹਿਣ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਹਿ ਦਿੱਤਾ ਸੀ ਕਿ ਉਹ ਆਪਣੇ ਸੂਤਰਾਂ ਬਾਰੇ ਜਾਣਕਾਰੀ ਸਾਂਝੀ ਨਹੀਂ ਕਰਨਗੇ, ਪੰਜਾਬ ਸਰਕਾਰ ਨੇ ਜੋ ਕਾਰਵਾਈ ਕਰਨੀ ਹੈ ਕਰ ਲਵੇ ਜਿਸ ਤੋਂ ਬਾਅਦ ਦੇਰ ਸ਼ਾਮ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਪੰਜਾਬ ਪੁਲਿਸ ਨੇ FIR ਦਰਜ ਕੀਤੀ। ‌ ਬਾਜਵਾ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਨ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਨੂੰ ਆਪਣੀਆਂ ਅਸਫਲਤਾਵਾਂ ‘ਤੇ ਪਰਦਾ ਪਾਉਣ ਦਾ ਇੱਕ ਵੱਡਾ ਹੋਛਾ ਕਦਮ ਦੱਸਿਆ। ਦੂਜੇ ਪਾਸੇ ਇਹ ਵੀ ਧਿਆਨ ਰਹੇ ਕਿ ਜਿਸ ਗੱਲ ਦਾ ਜ਼ਿਕਰ ਪ੍ਰਤਾਪ ਸਿੰਘ ਬਾਜਵਾ ਨੇ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਕੀਤਾ ਉਹ ਸਾਰੀ ਜਾਣਕਾਰੀ ਕੁਝ ਦਿਨ ਪਹਿਲਾਂ ਨੈਸ਼ਨਲ ਅਖਬਾਰਾਂ ਵਿੱਚ ਛਪ ਚੁੱਕੀ ਹੈ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਭਾਜਪਾ ਆਗੂ ਮਨੋਰੰਜਨ ਕਾਲੀਆਂ ਦੇ ਘਰ ‘ਤੇ ਗਰਨੇਡ ਹਮਲਾ ਹੋਣ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਨੇ ਪੰਜਾਬ ਦੀਆਂ ਏਜੰਸੀਆਂ ਨੂੰ ਇਨਪੁੱਟ ਦੇ ਦਿੱਤੀ ਸੀ ਕਿ ਪੰਜਾਬ ‘ਚ ਕੁਝ ਭਾਜਪਾ ਤੇ ਹਿੰਦੂ ਆਗੂਆਂ ‘ਤੇ ਹਮਲਾ ਹੋ ਸਕਦਾ ਹੈ। ਸੂਤਰਾਂ ਅਨੁਸਾਰ ਕੇਂਦਰੀ ਏਜੰਸੀਆਂ ਨੇ ਪੰਜਾਬ ਦੀਆਂ ਏਜੰਸੀਆਂ ਨੂੰ ਪੰਜਾਬ ‘ਚ ਸਰਹੱਦ ਪਾਰ ਤੋਂ ਡਰੋਨ ਰਾਹੀਂ ਗਰਨੇਡਾਂ ਦੀ ਸਪਲਾਈ ਬਾਰੇ ਵੀ ਦੱਸ ਦਿੱਤਾ ਸੀ। ‌ ਪ੍ਰਤਾਪ ਸਿੰਘ ਬਾਜਵਾ ਵੱਲੋਂ ਗਰਨੇਡਾਂ ਸਬੰਧੀ ਗੱਲ ਕਰਨ ਤੋਂ ਬਾਅਦ ਸਮੁੱਚੀ ਆਮ ਆਦਮੀ ਪਾਰਟੀ ਨੇ ਬਾਜਵਾ ਨੂੰ ਘੇਰੇ ਵਿੱਚ ਲਿਆ। ਹੈਰਾਨੀ ਇਸ ਗੱਲ ਦੀ ਹੈ ਕਿ ਮੁੱਖ ਮੰਤਰੀ ਤੋਂ ਲੈ ਕੇ ਸਰਕਾਰ ਦੇ ਕਈ ਮੰਤਰੀਆਂ ਨੇ ਆਪਣੇ ਪੱਧਰ ‘ਤੇ “ਵਿਸ਼ੇਸ਼ ਪ੍ਰੈਸ ਕਾਨਫਰੰਸਾਂ” ਰਾਹੀਂ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਸਾਧਿਆ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਾਂ ਇਥੋਂ ਤੱਕ ਆਖ ਦਿੱਤਾ ਕਿ ਜੇਕਰ ਹੁਣ ਸੂਬੇ ‘ਚ ਕੋਈ ਗਰਨੇਡ ਹਮਲਾ ਹੁੰਦਾ ਹੈ ਤਾਂ ਪ੍ਰਤਾਪ ਸਿੰਘ ਬਾਜਵਾ ਹੀ ਜ਼ਿੰਮੇਵਾਰ ਹੋਣਗੇ।‌ ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਪ੍ਰਤਾਪ ਸਿੰਘ ਬਾਜਵਾ‌ ਦੇ ਖ਼ਿਲਾਫ਼ ਕੀਤੀ ਗਈ ਕਾਰਵਾਈ ਪੰਜਾਬ ਦੇ ਅਸਲ ਮੁੱਦਿਆਂ ਸਬੰਧੀ ਲੋਕਾਂ ਦਾ ਧਿਆਨ ਭਟਕਾਉਣ ਲਈ ਕੀਤੀ ਗਈ ਹੈ ਜਦਕਿ ਸਰਹੱਦ ਪਾਰ ਤੋਂ ਸੂਬੇ ‘ਚ ਗਰਨੇਡਾਂ ਦੀ ਸਪਲਾਈ ਸਬੰਧੀ ਜਾਣਕਾਰੀ ਪੰਜਾਬ ਦੀਆਂ ਏਜੰਸੀਆਂ ਕੋਲ ਪਹਿਲਾਂ ਹੀ ਹੈ। ਇਹਨਾਂ ਵਿੱਚੋਂ ਕੁਝ ਗਰਨੇਡ ਸਮਾਜ ਵਿਰੋਧੀ ਅਨਸਰਾਂ ਵੱਲੋਂ ਵਰਤੇ ਜਾ ਚੁੱਕੇ ਹਨ ਅਤੇ ਕੁਝ ਪੰਜਾਬ ਪੁਲਿਸ ਵੱਲੋਂ ਬਰਾਮਦ ਵੀ ਕੀਤੇ ਜਾ ਰਹੇ ਹਨ ‌ ਅਤੇ ਕਰੀਬ 9 ਤੋਂ 10 ਗਰਨੇਡ ਅਜੇ ਵੀ ਬਾਕੀ ਹਨ ਜਿਨਾਂ ਨੂੰ ਲੱਭਣ ਵਿੱਚ ਪੰਜਾਬ ਪੁਲਿਸ ਸਰਗਰਮੀ ਨਾਲ ਲੱਗੀ ਹੋਈ ਹੈ, ਪ੍ਰੰਤੂ ਫੜੇ ਗਏ ਸਮਾਜ ਵਿਰੋਧੀ ਅਨਸਰਾਂ ਤੋਂ ਇਹਨਾਂ ਗਰਨੇਡਾਂ ਦੀ ਪੰਜਾਬ ਪੁਲਿਸ ਨੂੰ ਕੋਈ ਜਾਣਕਾਰੀ ਨਹੀਂ ਮਿਲੀ। ਦੂਜੇ ਪਾਸੇ ਪੰਜਾਬ ‘ਚ ਗਰਨੇਡ ਹਮਲੇ ਲਗਾਤਾਰ ਹੋ ਰਹੇ ਹਨ ਜਿਸ ਕਰਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਬੈਕਫੁੱਟ ‘ਤੇ ਸੀ ਅਜਿਹੇ ਹਾਲਾਤਾਂ ਵਿੱਚ ਹੀ ਪ੍ਰਤਾਪ ਸਿੰਘ ਬਾਜਵਾ ਦਾ ਗਰਨੇਡਾਂ ਸਬੰਧੀ ਬਿਆਨ ਸਾਹਮਣੇ ਆਇਆ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਗਰਨੇਡ ਹਮਲਿਆਂ ਦਾ ਸਾਰਾ “ਤੋੜਾ” ਹੀ ਬਾਜਵਾ ਦੇ ਸਿਰ ‘ਤੇ ਝਾੜ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੱਚੇ ਤੇਲ ਦੀਆਂ ਕੀਮਤਾਂ ‘ਚ ਰਿਕਾਰਡ ਕਮੀ ਦੇ ਬਾਵਜੂਦ ਵੀ ਤੇਲ ਕੰਪਨੀਆਂ ਵੱਲੋਂ ਖਪਤਕਾਰਾਂ ਦੀ ਸ਼ਰੇਆਮ ਲੁੱਟ ਜਾਰੀ

Next Post

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…40 ਸਾਲਾਂ ਬਾਅਦ ਧੀਆਂ ਨੂੰ ਮਿਲਿਆ ਪਿਤਾ ਦੀ ਜਾਇਦਾਦ ਦਾ ਅਧਿਕਾਰ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਸੁਪਰੀਮ ਕੋਰਟ ‘ਚ ਪੰਜਾਬ ਦੇ ਸਰਕਾਰੀ ਵਕੀਲਾਂ ਨੇ ਮੰਨਿਆ ਕਿ ਸਿੱਧੂ ਮੂਸੇਵਾਲੇ ਦਾ ਕਤਲ ਉਸ ਦੀ ਸੁਰੱਖਿਆ ਘੱਟ ਕਰਨ ਕਰਕੇ ਹੋਇਆ

ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏ…40 ਸਾਲਾਂ ਬਾਅਦ ਧੀਆਂ ਨੂੰ ਮਿਲਿਆ ਪਿਤਾ ਦੀ ਜਾਇਦਾਦ ਦਾ ਅਧਿਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend