Skip to main content

Gee 98News

ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ…ਜੇਲ੍ਹ ਤੋਂ ਆਉਣਗੇ ਬਾਹਰ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਬਾਅਦ ਜਾਇਦਾਦ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਸਾਧੂ ਸਿੰਘ ਧਰਮਸੋਤ ਇਸ ਸਮੇਂ ਨਾਭਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।ਧਰਮਸੋਤ ਨੂੰ ਜਨਵਰੀ ਵਿੱਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ‘ਤੇ ਦੋਸ਼ ਹੈ ਕਿ ਜਦੋਂ ਉਹ ਮਾਰਚ 2016 ਤੋਂ ਮਾਰਚ 2022 ਤੱਕ ਜੰਗਲਾਤ ਮੰਤਰੀ ਸਨ, ਉਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 2.37 ਕਰੋੜ ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ।

error: Content is protected !!