Skip to main content

Gee 98News

ਸੁਪਰੀਮ ਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ….ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਹੀ ਹੋਵੇਗੀ

-ਸਾਲ 2015 ‘ਚ ਹੋਏ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਸਬੰਧੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦੇ ਹੋਏ ‌ ਪੰਜਾਬ ਸਰਕਾਰ ਦੀ ਸਪੈਸ਼ਲ ਲੀਵ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਸੀ ਜਿਸ ‘ਤੇ ਰੋਕ ਲਗਾਉਣ ਸਬੰਧੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ ਸੀ। ‌ ਸੁਪਰੀਮ ਕੋਰਟ ਨੇ ਹਾਈਕੋਰਟ ਦੇ ਫੈਸਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰਦੇ ਹੋਏ ਸਪੱਸ਼ਟ ਕੀਤਾ ਕਿ ਬਹਿਬਲ ਕਲਾਂ ਗੋਲੀ ਕਾਂਡ ਨੂੰ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕਰਨ ਦਾ ਫੈਸਲਾ ਨਿਆਂਇਕ ਤੌਰ ‘ਤੇ ਸਹੀ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਵਿਸ਼ੇਸ਼ ਛੁੱਟੀ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਨਿਰਪੱਖ ਸੁਣਵਾਈ ਤੇ ਰਾਜਨੀਤਿਕ ਪ੍ਰਭਾਵ ਤੋਂ ਮੁਕਤ ਸੁਣਵਾਈ ਨੂੰ ਯਕੀਨੀ ਬਣਾਉਣ ਲਈ ਕੇਸ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕਰਨ ਦਾ ਹੁਕਮ ਦਿੱਤਾ ਸੀ। ਅਕਤੂਬਰ 2015 ‘ਚ ਫਰੀਦਕੋਟ ਜ਼ਿਲ੍ਹੇ ਦੇ ਬਹਿਬਲ ਕਲਾਂ ਪਿੰਡ ਵਿੱਚ ਹੋਈ ਪੁਲਿਸ ਫਾਇਰਿੰਗ ‘ਚ ਦੋ ਵਿਅਕਤੀ ਮਾਰੇ ਗਏ ਸਨ, ਜਿਸ ਦੀ ਸੁਣਵਾਈ ਫਰੀਦਕੋਟ ਅਦਾਲਤ ਵਿੱਚ ਚੱਲ ਰਹੀ ਸੀ ਪ੍ਰੰਤੂ ਹਾਈਕੋਰਟ ਨੇ ਇਹ ਸੁਣਵਾਈ ਚੰਡੀਗੜ੍ਹ ਤਬਦੀਲ ਕਰ ਦਿੱਤੀ ਸੀ ਅਤੇ ਹੁਣ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਤੋਂ ਬਾਅਦ ਇਹ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਹੀ ਜਾਰੀ ਰਹੇਗੀ।

error: Content is protected !!