Gee 98News

ਮਹਿਲ ਕਲਾਂ ਦੇ ਨੌਜਵਾਨ ਦੀ ਮਨੀਲਾ ਵਿਖੇ ਸੜਕ ਹਾਦਸੇ ਦਰਦਨਾਕ ਮੌਤ

-ਬਰਨਾਲਾ ਦੇ ਮਹਿਲ ਕਲਾਂ ਕਸਬੇ ਨਾਲ ਸੰਬੰਧਿਤ ਇੱਕ ਨੌਜਵਾਨ ਦੀ ਮਨੀਲਾ ਵਿਖੇ ਇੱਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ। ਇੱਕ ਬਾਈਕ ਤੇ ਬੱਸ ਟੱਕਰ ਵਿੱਚ ਮਹਿਲ ਕਲਾਂ ਕਸਬੇ ਦੇ ਰਹਿਣ ਵਾਲੇ ਨੌਜਵਾਨ ਜੀਵਨਜੋਤ ਸਿੰਘ ਦੀ ਮੌਤ ਹੋ ਗਈ। ‌ਪ੍ਰਾਪਤ ਜਾਣਕਾਰੀ ਅਨੁਸਾਰ ਜੀਵਨਜੋਤ ਸਿੰਘ ਰੁਜ਼ਗਾਰ ਲਈ ਕਰੀਬ ਦੋ ਸਾਲ ਪਹਿਲਾਂ ਮਨੀਲਾ ਗਿਆ ਸੀ। ਜੀਵਨਜੋਤ ਆਪਣੇ ਮਾਤਾ ਪਿਤਾ ਦਾ ਇਕਲੌਤਾ ਬੇਟਾ ਸੀ, ਕਰੀਬ 12 ਸਾਲ ਉਸ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਅਤੇ ਹੁਣ ਉਸ ਦੀ ਮਾਤਾ ਪਿੱਛੇ ਇਕੱਲੀ ਹੀ ਰਹਿ ਗਈ ਹੈ, ਜਿਸ ਨੂੰ ਇਕਲੌਤੇ ਬੇਟੇ ਦੀ ਮੌਤ ਨੇ ਬੁਰੀ ਤਰ੍ਹਾਂ ਝੰਜੋੜ ਦਿੱਤਾ ਹੈ ਅਤੇ ਉਸਦਾ ਰੋ ਰੋ ਕੇ ਬੁਰਾ ਹਾਲ ਹੈ। ‌ ਮਹਿਲ ਕਲਾਂ ਸੋਡੇ ਦੇ ਸਰਪੰਚ ਸਰਬਜੀਤ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੀਵਨਜੋਤ ਸਿੰਘ ਦੀ ਮ੍ਰਿਤਕ ਦੇਹ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।

Gee98 Ads
error: Content is protected !!