Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੋਲ ਪੰਡੋਰੀ ਦੇ….ਪੁਲਿਸ ਦੇ ਛੋਟੇ ਮੁਲਾਜ਼ਮ ਵੀ ਬੰਦੇ ਈਂ ਹੁੰਦੇ ਨੇ…!

Nirmal Pandori by Nirmal Pandori
04/19/2025
in ਪੰਜਾਬ
Reading Time: 1 min read
A A
0
ਬੋਲ ਪੰਡੋਰੀ ਦੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬੋਲ ਪੰਡੋਰੀ ਦੇ….ਪੁਲਿਸ ਦੇ ਛੋਟੇ ਮੁਲਾਜ਼ਮ ਵੀ ਬੰਦੇ ਈਂ ਹੁੰਦੇ ਨੇ…!

-ਜਦੋਂ ਵੀ ਕਿਧਰੇ ਕੋਈ ਵੱਡੀ ਸਮਾਜਿਕ ਘਟਨਾ ਵਾਪਰਦੀ ਹੈ ਜਾਂ ਕਿਸੇ ਦੇ ਪਰਿਵਾਰ ਦੇ ਵਿੱਚ ਕੋਈ ਵੱਡਾ ਝਗੜਾ ਹੋ ਜਾਂਦਾ ਹੈ ਤਾਂ ਹਰ ਕੋਈ ਤੁਰੰਤ ਪੰਜਾਬ ਪੁਲਿਸ ਕੋਲ ਭੱਜਦਾ ਹੈ। ਹਰ ਪੀੜ੍ਹਤ ਵਿਅਕਤੀ ਨੂੰ ਪੰਜਾਬ ਪੁਲਿਸ ਤੋਂ ਹਮੇਸ਼ਾ ਇਨਸਾਫ਼ ਦੀ ਉਮੀਦ ਰਹਿੰਦੀ ਹੈ ਪ੍ਰੰਤੂ ਕਈ ਵਾਰ ਇਨਸਾਫ਼ ‘ਚ ਹੋਈ ਦੇਰੀ ਲਈ ਲੋਕ ਪੰਜਾਬ ਪੁਲਿਸ ਨੂੰ ਭੰਡਣਾ ਸ਼ੁਰੂ ਕਰ ਦਿੰਦੇ ਹਨ। ਅਜੋਕੇ ਦੌਰ ਦੇ ਹਾਲਾਤ ਕੁਝ ਅਜਿਹੇ ਬਣ ਚੁੱਕੇ ਨੇ ਕਿ ਲੋਕ ਆਪਣੀ ਹਰ ਸਮੱਸਿਆ ਲਈ ਪੰਜਾਬ ਪੁਲਿਸ ਨੂੰ ਹੀ ਜ਼ਿੰਮੇਵਾਰ ਸਮਝਣ ਲੱਗ ਪਏ ਹਨ, ਇਥੋਂ ਤੱਕ ਕਿ ਕੁਝ ਅਜਿਹੇ ਸਿਵਲ ਮਹਿਕਮੇ,ਜਿਨਾਂ ਦਾ ਪੰਜਾਬ ਪੁਲਿਸ ਨਾਲ ਕੋਈ ਦੂਰ ਨੇੜੇ ਦਾ ਸੰਬੰਧ ਨਹੀਂ ਉਹਨਾਂ ਦੀਆਂ ਸਮੱਸਿਆਵਾਂ ਪ੍ਰਤੀ ਵੀ ਲੋਕ ਪੰਜਾਬ ਪੁਲਿਸ ਨੂੰ ਹੀ ਜ਼ਿੰਮੇਵਾਰ ਮੰਨਦੇ ਹਨ। ਦੂਜੇ ਪਾਸੇ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਰੈਂਕ ਤੋਂ ਲੈ ਕੇ ਹੇਠਲੇ ਰੈਂਕ ਤੱਕ ਪੁਲਿਸ ਮੁਲਾਜ਼ਮਾਂ ਦੀਆਂ ਕੁਝ ਅਜਿਹੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਨਾਂ ਨੂੰ ਉਹ ਕਿਸੇ ਨੂੰ ਦੱਸ ਵੀ ਨਹੀਂ ਸਕਦੇ ਅਤੇ ਰੋ ਵੀ ਨਹੀਂ ਸਕਦੇ। ਪੰਜਾਬ ਪੁਲਿਸ ਦੇ ਇਹਨਾਂ ਹੇਠਲੇ ਮੁਲਾਜ਼ਮਾਂ ਦੀ ਸਭ ਤੋਂ ਵੱਡੀ ਸਮੱਸਿਆ ਪੁਲਿਸ ਥਾਣਿਆਂ ਵਿੱਚ ਮੁਲਾਜ਼ਮਾਂ ਦੀ ਘਾਟ ਨਾਲ ਸੰਬੰਧਿਤ ਹੈ ਜਿਸ ਕਰਕੇ ਇਹਨਾਂ ਪੁਲਿਸ ਮੁਲਾਜ਼ਮਾਂ ਨੂੰ 24-24 ਘੰਟੇ ਦੀ ਡਿਊਟੀ ਵੀ ਕਰਨੀ ਪੈਂਦੀ ਹੈ। ਇਹ ਵੀ ਕੌੜੀ ਸੱਚਾਈ ਹੈ ਕਿ ਕਈ ਕਈ ਘੰਟੇ ਪੁਲਿਸ ਨਾਕੇ ਅਤੇ ਵੀਆਈਪੀ ਰੂਟ ਦੀ ਡਿਊਟੀ ‘ਤੇ ਖੜੇ ਰਹਿਣ ਕਾਰਨ ਇਹ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮ ਅਨੇਕਾਂ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਚੁੱਕੇ ਹਨ। ਤਰਾਸਦੀ ਇਹ ਵੀ ਹੈ ਕਿ ਪੁਲਿਸ ਦੇ ਉੱਚ ਅਧਿਕਾਰੀ ਇਹਨਾਂ ਪੁਲਿਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਜਾਣਦੇ ਹੋਏ ਵੀ ਅੱਖੋਂ ਪਰੋਖੇ ਕਰ ਰਹੇ ਹਨ। ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਆਪਣਾ ਦੁਖੜਾ ਰੋਂਦੇ ਹੋਏ ਦੱਸਿਆ ਕਿ ਉਸਨੇ ਆਪਣੀ 18 ਸਾਲ ਦੀ ਨੌਕਰੀ ਦੌਰਾਨ ਸਿਰਫ਼ ਇੱਕ ਵਾਰ ਦਿਵਾਲੀ ਦਾ ਤਿਉਹਾਰ ਆਪਣੇ ਬੱਚਿਆਂ ਵਿੱਚ ਮਨਾਇਆ ਹੈ। ਇਹ ਸਿਰਫ਼ ਇੱਕ ਮਿਸਾਲ ਹੈ, ਅਜਿਹੀਆਂ ਬਹੁਤ ਸਾਰੀਆਂ ਹੋਰ ਉਦਾਹਰਨਾਂ ਹਨ ਜਿੱਥੇ ਪੰਜਾਬ ਪੁਲਿਸ ਦੇ ਹੇਠਲੇ ਪੱਧਰ ਦੇ ਮੁਲਾਜ਼ਮਾਂ ਨੂੰ ਆਪਣੇ ਪਰਿਵਾਰਕ ਅਤੇ ਕਰੀਬੀਆਂ ਦੇ ਸਮਾਗਮ ਛੱਡ ਕੇ ਡਿਊਟੀ ਨੂੰ ਪਹਿਲ ਦੇਣੀ ਪੈਂਦੀ ਹੈ, ਜਿਸ ਦਾ ਇੱਕੋ ਇੱਕ ਕਾਰਨ ਥਾਣਿਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਘਾਟ ਹੀ ਹੈ। ਇਹਨਾਂ ਮੁਲਾਜ਼ਮਾਂ ਦੀ ਨੌਕਰੀ ਨਾਲ ਜੁੜੀ ਇੱਕ ਸਭ ਤੋਂ ਵੱਡੀ ਤਰਾਸਦੀ ਇਹੋ ਹੈ ਕਿ ਇਹ ਪੁਲਿਸ ਮੁਲਾਜ਼ਮ ਆਪਣੀਆਂ ਸਮੱਸਿਆ ਸਬੰਧੀ ਰੋਸ ਪ੍ਰਦਰਸ਼ਨ ਵੀ ਨਹੀਂ ਕਰ ਸਕਦੇ, ਰੋਸ ਪ੍ਰਦਰਸ਼ਨ ਤਾਂ ਦੂਰ ਦੀ ਗੱਲ ਸਗੋਂ ਪੁਲਿਸ ਮੁਲਾਜ਼ਮ ਆਪਣੀ ਸਮੱਸਿਆ ਸਬੰਧੀ ਆਪਣੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਨਹੀਂ ਦੇ ਸਕਦੇ। ਪੁਲਿਸ ਫੋਰਸ ਨਾਲ ਜੁੜਿਆ ਇੱਕ “ਅਨੁਸ਼ਾਸਨ” ਸ਼ਬਦ ਇਹਨਾਂ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੇ ਸਾਰੇ ਗਿਲੇ ਸ਼ਿਕਵਿਆਂ ਨੂੰ ਦੱਬ ਕੇ ਰੱਖਦਾ ਹੈ। ਇੰਸਪੈਕਟਰ ਰੈਂਕ ਤੋਂ ਲੈ ਕੇ ਹੇਠਲੇ ਰੈਂਕ ਤੱਕ ਇਹ ਪੁਲਿਸ ਮੁਲਾਜ਼ਮ ਭਾਵੇਂ ਆਪਣੀ ਸਮੱਸਿਆ ਕਿਸੇ ਨਾਲ ਸਾਂਝੀ ਨਹੀਂ ਕਰ ਸਕਦੇ, ਆਪਣਾ ਦੁਖੜਾ ਕਿਸੇ ਕੋਲੇ ਰੋ ਵੀ ਨਹੀਂ ਸਕਦੇ ਪ੍ਰੰਤੂ ਇਹਨਾਂ ਕੋਲੇ ਇੱਕੋ ਇੱਕ ਹੱਲ ਹੈ ਕਿ ਇਹ ਪੁਲਿਸ ਮੁਲਾਜ਼ਮ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਜ਼ਰੂਰ ਲੈ ਸਕਦੇ ਹਨ। ‌ ਜੀ ਹਾਂ ! ਤੁਸੀਂ ਇਹ ਸੱਚ ਸੁਣਿਐ ਕਿ ਲੋੜ ਤੋਂ ਜ਼ਿਆਦਾ ਡਿਊਟੀ ਦੇ ਭਾਰ ਕਾਰਨ ਅਤੇ ਪੰਜਾਬ ਪੁਲਿਸ ਦੇ ਕੰਮ ਵਿੱਚ ਲੋੜ ਤੋਂ ਵੱਧ ਸਿਆਸੀ ਦਖਲਅੰਦਾਜ਼ੀ ਕਾਰਨ ਪੁਲਿਸ ਮੁਲਾਜ਼ਮ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਰਹੇ ਹਨ। ਜੇਕਰ ਇਕੱਲੇ ਬਰਨਾਲਾ ਜ਼ਿਲ੍ਹੇ ਦੀ ਗੱਲ ਕਰੀ ਜਾਵੇ ਤਾਂ ਬਰਨਾਲਾ ‘ਚ 5 ਤੋਂ 7 ਪੁਲਿਸ ਮੁਲਾਜ਼ਮ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲਈ ਅਪਲਾਈ ਕਰ ਰਹੇ ਹਨ। ਇਹ ਅੰਕੜੇ ਹੈਰਾਨੀਜਨਕ ਹੀ ਨਹੀਂ ਸਗੋਂ ਚਿੰਤਾਜਨਕ ਵੀ ਹਨ ਕਿ ਪੰਜਾਬ ਪੁਲਿਸ ਵਿੱਚ ਭਰਤੀ ਘੱਟ ਹੋ ਰਹੀ ਹੈ ਅਤੇ ਸੇਵਾਮੁਕਤੀ ਦੇ ਅੰਕੜੇ ਭਰਤੀ ਦੇ ਅੰਕੜਿਆਂ ਨਾਲੋਂ ਵੱਧਦੇ ਜਾ ਰਹੇ ਹਨ। ਪੁਲਿਸ ਥਾਣਿਆਂ ਵਿੱਚ ਮੁਲਾਜ਼ਮਾਂ ਦੀ ਘਾਟ ਦਾ ਇੱਕ ਮੁੱਖ ਕਾਰਨ ਇਹ ਵੀ ਹੈ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਆਪਣੇ ਨਾਲ ਲੋੜ ਤੋਂ ਵੱਧ ਗੰਨਮੈਨ ਨਿਯੁਕਤ ਕੀਤੇ ਹੋਏ ਹਨ ਅਤੇ ਆਪਣੇ ਘਰਾਂ ਵਿੱਚ ਵੀ ਪੁਲਿਸ ਮੁਲਾਜ਼ਮਾਂ ਨੂੰ ਕੰਮ ਕਰਨ ‘ਤੇ ਰੱਖਿਆ ਹੋਇਆ ਹੈ। ਇਸੇ ਤਰ੍ਹਾਂ ਸਿਆਸੀ ਨੇਤਾਵਾਂ ਅਤੇ ਹੋਰ ਵੀਆਈਪੀ ਆਗੂਆਂ ਨੇ ਗੰਨਮੈਨ ਅਤੇ ਆਪਣੇ ਘਰਾਂ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਬਿਨਾਂ ਮਤਲਬ ਤੋਂ ਆਪਣੀ ਸ਼ਾਨੋ ਸ਼ੌਕਤ ‘ਚ ਵਾਧਾ ਕਰਨ ਲਈ ਰੱਖਿਆ ਹੋਇਆ ਹੈ। ਇਨਾਂ ਸਿਆਸੀ ਨੇਤਾਵਾਂ ਅਤੇ ਵੱਡੇ ਪੁਲਿਸ ਅਧਿਕਾਰੀਆਂ ਦੇ ਬੱਚਿਆਂ ਨੂੰ ਸਕੂਲ ਛੱਡਣ ਅਤੇ ਲਿਆਉਣ ਤੋਂ ਇਲਾਵਾ ਪਰਿਵਾਰ ਦੀਆਂ ਔਰਤਾਂ ਨੂੰ ਸ਼ਾਪਿੰਗ ਕਰਵਾਉਣ ਦੀ ਜ਼ਿੰਮੇਵਾਰੀ ਵੀ ਪੁਲਿਸ ਮੁਲਾਜ਼ਮਾਂ ਕੋਲ ਹੀ ਹੈ। ਇੱਕ ਪਾਸੇ ਪੰਜਾਬ ਪੁਲਿਸ ਨੂੰ ਅਤਿ ਆਧੁਨਿਕ ਹਥਿਆਰਾਂ ਨਾਲ ਲੈੱਸ ਕੀਤਾ ਜਾ ਰਿਹਾ ਅਤੇ ਨਵੇਂ ਮਾਡਲਾਂ ਦੀਆਂ ਪੁਲਿਸ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ ਪ੍ਰੰਤੂ ਦੂਜੇ ਪਾਸੇ ਪੁਲਿਸ ਮੁਲਾਜ਼ਮਾਂ ਦੀਆਂ ਬੇਲੋੜੀਆਂ ਅਤੇ ਲੰਮੀਆਂ ਡਿਊਟੀਆਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਅਜਿਹੇ ਹਾਲਾਤਾਂ ਵਿੱਚ ਸਵਾਲ ਉੱਠ ਰਹੇ ਹਨ ਕਿ ਕੀ ਸਿਰਫ਼ ਅਤਿ ਆਧੁਨਿਕ ਹਥਿਆਰਾਂ ਅਤੇ ਨਵੇਂ ਮਾਡਲਾਂ ਦੀਆਂ ਗੱਡੀਆਂ ਨਾਲ ਪੁਲਿਸ ਸੁਧਾਰ ਦੀ ਨੀਤੀ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕਦਾ ਹੈ ? ਇਸ ਕੌੜੇ ਸੱਚ ਨੂੰ ਵੀ ਸਭ ਕੁਝ ਜਾਣਦੇ ਹੋਏ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਕਿ ਜਿਹੜੇ ਪੁਲਿਸ ਮੁਲਾਜ਼ਮਾਂ ਦੀਆਂ ਆਪਣੀਆਂ ਅਨੇਕਾਂ ਤਰ੍ਹਾਂ ਦੀਆਂ ਸਮੱਸਿਆਵਾਂ ਹਨ, ਉਹ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਸਬੰਧੀ ਕਿੰਨੀ ਕੁ ਇਮਾਨਦਾਰੀ ਨਾਲ ਕੰਮ ਕਰ ਸਕਣਗੇ ? ਜੇਕਰ ਸਮਾਂ ਰਹਿੰਦੇ ਇੰਸਪੈਕਟਰ ਰੈਂਕ ਤੋਂ ਲੈ ਕੇ ਹੇਠਲੇ ਰੈਂਕ ਤੱਕ ਇਹਨਾਂ ਪੁਲਿਸ ਮੁਲਾਜ਼ਮਾਂ ਦੀ ਲੋੜ ਤੋਂ ਜ਼ਿਆਦਾ ਡਿਊਟੀ ਅਤੇ ਇਹਨਾਂ ਦੀਆਂ ਕੁਝ ਘਰੇਲੂ ਤੇ ਨਿੱਜੀ ਸਮੱਸਿਆਵਾਂ ਵੱਲ ਸਰਕਾਰਾਂ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਧਿਆਨ ਨਾਲ ਦਿੱਤਾ ਤਾਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਦੇ ਅੰਕੜੇ ਪੁਲਿਸ ਵਿੱਚ ਸੁਧਾਰਾਂ ਦੇ ਦਾਅਵਿਆਂ ਦੀ ਫੂਕ ਕੱਢ ਦੇਣਗੇ। ਆਪਣੀਆਂ ਸਮੱਸਿਆਵਾਂ ਤੋਂ ਦੁਖੀ ਇੱਕ ਏਐਸਆਈ ਨੇ ਭਾਵਪੂਰਤ ਟਿੱਪਣੀ ਕੀਤੀ ਕਿ “ਇਹਨਾਂ ਨੂੰ ਕੋਈ ਦੱਸੇ ਕਿ ਪੁਲਿਸ ਦੇ ਛੋਟੇ ਮੁਲਾਜ਼ਮ ਵੀ ਬੰਦੇ ਈਂ ਹੁੰਦੇ ਨੇ…!”


ਨਿਰਮਲ ਸਿੰਘ ਪੰਡੋਰੀ, ਪੱਤਰਕਾਰ
94170-33033

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਹਿਲ ਕਲਾਂ ਦੇ ਨੌਜਵਾਨ ਦੀ ਮਨੀਲਾ ਵਿਖੇ ਸੜਕ ਹਾਦਸੇ ਦਰਦਨਾਕ ਮੌਤ

Next Post

…ਈਟੀਟੀ 5994 ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜੇ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
…ਈਟੀਟੀ 5994 ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜੇ

…ਈਟੀਟੀ 5994 ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend