Skip to main content

Gee 98News

ਪਿੰਡ ਰਾਜੀਆ ਵਿੱਚ ਲਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਬਰਨਾਲਾ,16 ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲਾ ਬਰਨਾਲਾ ਦੇ ਪਿੰਡ ਰਾਜੀਆ ਵਿਖੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈੱਡ ਕਰਾਸ ਸੁਸਾਇਟੀ ਸ਼੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲਾ ਰੈੱਡ ਕਰਾਸ ਸੁਸਾਇਟੀ ਤੇ ਸਿਹਤ ਵਿਭਾਗ ਵੱਲੋਂ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਪਿੰਡ ਰਾਜੀਆ ਦੀ ਗ੍ਰਾਮ ਪੰਚਾਇਤ ਅਤੇ ਡੇਰਾ ਸ਼ਿਵ ਸਰ ਰਾਜੀਆ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸਰਵਣ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ 298 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਨਾਂ ਵਿੱਚੋਂ 38 ਮਰੀਜ਼ਾਂ ਦੇ ਆਪਰੇਸ਼ਨ/ਲੈਂਜ਼ ਪਾਏ ਜਾਣਗੇ। ਇਸ ਮੌਕੇ ਸਿਹਤ ਵਿਭਾਗ ਬਰਨਾਲਾ ਤੋਂ ਅੱਖਾਂ ਦੇ ਮਾਹਿਰ ਡਾ. ਇੰਦੂ ਬਾਂਸਲ, ਡਾ. ਅਮੋਲਦੀਪ ਕੌਰ, ਪਿੰਡ ਦੇ ਪੰਚਾਇਤੀ ਨੁਮਾਇੰਦੇ ਆਦਿ ਹਾਜ਼ਰ ਸਨ।

error: Content is protected !!