Skip to main content

Gee 98News

ਰਿਸ਼ਵਤਖ਼ੋਰੀ…ਨਾਇਬ ਤਹਿਸੀਲਦਾਰ ਤੇ ਪਟਵਾਰੀ ਦੀ ਜੋੜੀ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

-ਰਿਸ਼ਵਤ ਦੇ ਪੈਸੇ ਆਪਸ ਵਿੱਚ ਵੰਡ ਕੇ ਜੇਬ ‘ਚ ਪਾਉਂਦੇ ਹੋਏ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਵਿਜੀਲੈਂਸ ਦੀ ਟੀਮ ਨੇ ਦਬੋਚ ਲਿਆ। ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਦੱਸਣ ਅਨੁਸਾਰ ਬਠਿੰਡਾ ਜ਼ਿਲ੍ਹੇ ‘ਚ ਪੈਂਦੇ ਕੋਟਗੁਰੂਕੇ ਵਿਖੇ ਤਾਇਨਾਤ ਨਿਰਮਲ ਸਿੰਘ ਨਾਇਬ ਤਹਿਸੀਲਦਾਰ ਸੰਗਤ ਮੰਡੀ ਅਤੇ ਗੁਰਤੇਜ ਸਿੰਘ ਵਾਸੀ ਪਟਵਾਰੀ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਡੀਐਸਪੀ ਵਿਜੀਲੈਂਸ ਨੇ ਦੱਸਿਆ ਕਿ ਬਠਿੰਡਾ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੇ ਜਮੀਨ ਦੇ ਇੰਤਕਾਲ ਬਦਲੇ ਇੱਕ ਵਿਅਕਤੀ ਤੋਂ 8 ਹਜ਼ਾਰ ਰੁਪਏ ਰਿਸ਼ਵਤ ਮੰਗ ਕੇ ਸੌਦਾ ਤੈਅ ਕੀਤਾ ਸੀ। ਸੀ, ਪਹਿਲਾਂ ਉਸ ਨੇ 5000 ਦਿੱਤੇ, ਜੋ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੇ ਆਪਸ ਵਿੱਚ ਵੰਡ ਕੇ ਆਪਣੀਆਂ ਜੇਬਾਂ ਵਿੱਚ ਪਾ ਲਏ, ਜਿਸ ਤੋਂ ਬਾਅਦ ਵਿਜੀਲੈਂਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਏ ਨਾਇਬ ਤਹਿਸੀਲਦਾਰ ਦੀ ਸੇਵਾਮੁਕਤੀ ਵੀ ਨੇੜੇ ਹੀ ਹੈ। ਨਾਇਬ ਤਹਿਸੀਲਦਾਰ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਗਏ। ਫਿਲਹਾਲ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਵਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਉਸ ਦੇ ਪਲਾਟ ਦੀ ਗਿਰਦਾਵਰੀ (ਇੰਤਕਾਲ) ਕਰਵਾਉਣ ਲਈ 10000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8000 ਰੁਪਏ ਵਿੱਚ ਹੋਇਆ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਦੋਵੇਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ।

error: Content is protected !!