Gee 98News

ਸੁਪਰੀਮ ਕੋਰਟ ਨੇ ਮਜੀਠੀਆ ਨੂੰ ਦਿੱਤੀ ਵੱਡੀ ਰਾਹਤ ਤੇ ਪੰਜਾਬ ਸਰਕਾਰ ਨੂੰ ਝਟਕਾ…!

-ਸੁਪਰੀਮ ਕੋਰਟ ਨੇ ਡਰੱਗਜ਼ ਮਾਮਲੇ ਵਿੱਚ ਸੁਣਵਾਈ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਸਬੰਧੀ ਵੱਡਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਮਜੀਠੀਆ ਦੀ ਜਮਾਨਤ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਅਪੀਲ ਖਾਰਜ ਕਰ ਦਿੱਤੀ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਇਹ ਮਾਮਲਾ 2021 ਦੇ ਡਰੱਗ ਤਸਕਰੀ ਕੇਸ ਨਾਲ ਸਬੰਧਤ ਹੈ, ਜਿਸ ਵਿੱਚ ਮਜੀਠੀਆ ਨੂੰ ਪੰਜਾਬ ਪੁਲਿਸ ਨੇ ਨਾਮਜ਼ਦ ਕੀਤਾ ਸੀ। ਇਸ ਮਾਮਲੇ ਵਿੱਚ ਮਜੀਠੀਆ ਨੂੰ ਫਰਵਰੀ 2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਸਤ 2022 ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਮਜੀਠੀਆ ਦੀ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੰਦੇ ਹੋਏ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਵੀ ਸਖ਼ਤ ਆਦੇਸ਼ ਜਾਰੀ ਕੀਤੇ ਹਨ।ਸੁਪਰੀਮ ਕੋਰਟ ਨੇ ਕਿਹਾ ਕਿ ਮਜੀਠੀਆ ਇਸ ਮਾਮਲੇ ਦੀ ਜਾਂਚ ਕਰ ਰਹੀ SIT ਦੇ ਬਾਰੇ ਮੀਡੀਆ ਵਿੱਚ ਕੁਝ ਨਹੀਂ ਬੋਲ ਸਕਦੇ ਤੇ ਉਹ SIT ਦੇ ਮੈਂਬਰਾਂ ਬਾਰੇ ਵੀ ਕੁਝ ਨਹੀਂ ਬੋਲਣਗੇ,SIT ਜਦ ਵੀ ਜਾਂਚ ਲਈ ਬੁਲਾਏਗੀ ਤਾਂ ਮਜੀਠੀਆ ਨੂੰ ਹਾਜ਼ਰ ਹੋਣ ਪਵੇਗਾ। ਜੇਕਰ ਬਿਕਰਮ ਮਜੀਠੀਆ SIT ਦੇ ਨਾਲ ਸਹਿਯੋਗ ਨਹੀਂ ਕਰਨਗੇ ਤਾਂ ਅਦਾਲਤ ਕੋਲ ਉਨ੍ਹਾਂ ਦੀ ਜ਼ਮਾਨਤ ਰੱਦ ਕਰਨ ਤੋਂ ਇਲਾਵਾ ਕੋਈ ਹੱਲ ਨਹੀਂ ਬਚੇਗਾ।

error: Content is protected !!