Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਸਲ ਵਿੱਚ ਗੱਲ ਇਹ ਹੈ ਕਿ…ਵਿਜੀਲੈਂਸ ਚੀਫ਼ ਦੀ ਮੁਅੱਤਲੀ ਦੇ ਪਰਦੇ ਪਿਛਲੀ ਕਹਾਣੀ ਕੁਝ ਹੋਰ ਹੀ ਹੈ….!

Nirmal Pandori by Nirmal Pandori
04/26/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਅਪ੍ਰੈਲ, Gee98 News service

-ਪੰਜਾਬ ਰਾਜ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਸਮੇਤ ਵਿਜੀਲੈਂਸ ਦੇ ਚੋਟੀ ਦੇ ਅਫ਼ਸਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਸੂਬੇ ਦੀ ਅਫਸਰਸ਼ਾਹੀ ‘ਚ ਹਲਚਲ ਮੱਚੀ ਹੋਈ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਕਿਸੇ ਚੋਟੀ ਦੇ ਅਫ਼ਸਰ ਦੇ ਖ਼ਿਲਾਫ਼ ਮੁਅੱਤਲੀ ਦੀ ਕਾਰਵਾਈ ਕੀਤੀ ਹੋਵੇ। ਉੰਝ ਕਹਿਣ ਨੂੰ ਤਾਂ ਭਾਵੇਂ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਸੁਰਿੰਦਰਪਾਲ ਸਿੰਘ ਪਰਮਾਰ, ਵਿਜੀਲੈਂਸ ਜਲੰਧਰ ਦੇ ਐਸਐਸਪੀ ਹਰਪ੍ਰੀਤ ਸਿੰਘ ਅਤੇ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਦੇ ਏਆਈਜੀ ਸਵਰਨਦੀਪ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਅਤੇ ਦੁਰਵਿਹਾਰ ਦੇ ਦੋਸ਼ਾਂ ਹੇਠ ਮੁਅੱਤਲ ਕੀਤਾ ਗਿਆ ਪ੍ਰੰਤੂ ਪਰਦੇ ਪਿਛਲੀ ਕਹਾਣੀ ਕੁਝ ਹੋਰ ਹੀ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਦਿਨੀਂ ਰੀਜਨਲ ਟਰਾਂਸਪੋਰਟ ਅਥਾਰਟੀ ਅਤੇ ਡੀਟੀਓਜ਼ ਦੇ ਦਫਤਰਾਂ ‘ਤੇ ਛਾਪੇਮਾਰੀ ਕੀਤੀ ਗਈ ਜਿੱਥੋਂ ਕੁਝ ਰਿਕਾਰਡ ਵਿਜੀਲੈਂਸ ਦੀਆਂ ਟੀਮਾਂ ਨੇ ਆਪਣੇ ਕਬਜ਼ੇ ਵਿੱਚ ਲਿਆ ਸੀ। ‌ ਦਰਅਸਲ ਸੂਬੇ ‘ਚ ਡਰਾਈਵਿੰਗ ਲਾਇਸੈਂਸ ਬਣਾਉਣ ਦੇ ਮਾਮਲੇ ‘ਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪੰਜਾਬ ਸਰਕਾਰ ਨੂੰ ਮਿਲ ਰਹੀਆਂ ਸਨ ਜਿਸ ਤੋਂ ਬਾਅਦ ਵਿਜੀਲੈਂਸ ਦੀਆਂ ਟੀਮਾਂ ਨੇ ਛਾਪਾਮਾਰੀ ਕੀਤੀ ਅਤੇ ਇਸ ਛਾਪਾਮਾਰੀ ਦੌਰਾਨ ਕਬਜ਼ੇ ਵਿੱਚ ਲਏ ਰਿਕਾਰਡ ਤੋਂ ਸਾਹਮਣੇ ਆਇਆ ਕਿ ਟਰਾਂਸਪੋਰਟ ਅਧਿਕਾਰੀਆਂ ਵੱਲੋਂ ਬਣਾਏ ਜਾ ਰਹੇ ਡਰਾਈਵਿੰਗ ਲਾਇਸੈਂਸਾਂ ‘ਚ ਵੱਡਾ ਭ੍ਰਿਸ਼ਟਾਚਾਰ ਹੋਇਆ ਹੈ। ਸਾਰੇ ਰਿਕਾਰਡ ਦੀ ਜਾਂਚ ਪੜ੍ਹਤਾਲ ਤੋਂ ਬਾਅਦ ਵਿਜੀਲੈਂਸ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਸ਼ਾਮਿਲ ਕੁਝ ਵੱਡੇ ਅਫ਼ਸਰਾਂ ਦੀ ਇੱਕ ਸੂਚੀ ਤਿਆਰ ਕੀਤੀ, ਇਹ ਸੂਚੀ ਅਤੀ ਗੁਪਤ ਤਰੀਕੇ ਨਾਲ ਤਿਆਰ ਕੀਤੀ ਗਈ ਸੀ ਪ੍ਰੰਤੂ ਕਿਸੇ ਤਰ੍ਹਾਂ ਇਹ ਸੂਚੀ ਲੀਕ ਹੋ ਗਈ ਜਿਸ ਤੋਂ ਬਾਅਦ ਸੂਚੀ ਵਿੱਚ ਸ਼ਾਮਿਲ ਵੱਡੇ ਅਫਸਰਾਂ ਨੂੰ ਵੀ ਹੱਥਾਂ ਪੈਰਾਂ ਦੀ ਪਈ ਅਤੇ ਉਹਨਾਂ ਨੇ ਇਸ ਸੂਚੀ ਵਿੱਚੋਂ ਆਪਣਾ ਨਾਮ ਕਢਵਾਉਣ ਲਈ ਚਾਰਾਜੋਈ ਕੀਤੀ, ਫਿਰ ਇਸੇ ਚਾਰਾਜੋਈ ਦੀ ਭਿਣਕ ਪੰਜਾਬ ਸਰਕਾਰ ਤੱਕ ਪੁੱਜੀ ਜਿਸ ਤੋਂ ਬਾਅਦ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਅਤੇ ਹੋਰ ਅਫਸਰਾਂ ਦੇ ਖ਼ਿਲਾਫ਼ ਮੁਅੱਤਲੀ ਦੀ ਕਾਰਵਾਈ ਸਾਹਮਣੇ ਆਈ। ਸੁਰਿੰਦਰਪਾਲ ਸਿੰਘ ਪਰਮਾਰ ਦੇ ਖ਼ਿਲਾਫ਼ ਮੁਅੱਤਲੀ ਦੀ ਕਾਰਵਾਈ ਇਸ ਕਰਕੇ ਵੀ ਚਰਚਾ ਵਿੱਚ ਹੈ ਕਿਉਂਕਿ ਸੁਰਿੰਦਰਪਾਲ ਸਿੰਘ ਪਰਿਵਾਰ ਬੇਅਦਬੀ ਦੇ ਕੇਸਾਂ ਲਈ ਬਣੀ ਵਿਸ਼ੇਸ਼ ਜਾਂਚ ਟੀਮ ਦੇ ਵੀ ਮੁਖੀ ਸਨ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪਰਮਾਰ ਵੱਲੋਂ ਕੁਝ ਦਿਨ ਪਹਿਲਾਂ ਹੀ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਬੇਅਦਬੀ ਦੇ ਕੇਸਾਂ ਸੰਬੰਧੀ ਬਣੀ ਵਿਸ਼ੇਸ਼ ਜਾਂਚ ਟੀਮ ਦਾ ਕੰਮ ਛੱਡਣ ਦੀ ਇੱਛਾ ਪ੍ਰਗਟ ਕੀਤੀ ਗਈ ਸੀ ਪਰਮਾਰ ਦੇ ਇਸ ਪੱਤਰ ਸਬੰਧੀ ਵੀ ਅਜੇ ਰਾਜ ਸਰਕਾਰ ਨੇ ਕੋਈ ਫੈਸਲਾ ਨਹੀਂ ਲਿਆ ਸੀ ਪ੍ਰੰਤੂ ਇਸੇ ਦੌਰਾਨ ਪਰਮਾਰ ਨੂੰ ਸਰਕਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਰਾਜ ਸਰਕਾਰ ਨੂੰ ਵਿਸ਼ੇਸ਼ ਜਾਂਚ ਟੀਮ ਦਾ ਵੀ ਨਵਾਂ ਮੁਖੀ ਲਗਾਉਣਾ ਹੋਵੇਗਾ। ‌ ਦੱਸ ਦੇਈਏ ਕਿ ਐਸਪੀਐਸ ਪਰਮਾਰ ਦਾ ਸ਼ੁਰੂ ਤੋਂ ਹੀ ਵਿਵਾਦਾਂ ਨਾਲ ਵਾਹ ਵਾਸਤਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਨਾਲਾ ਵਿਖੇ ਐਸਪੀ ਹੁੰਦੇ ਹੋਏ ਉਹਨਾਂ ਨੂੰ ਧਾਰਾ 311 ਹੇਠ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ ਅਤੇ ਫਿਰ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਉਹ ਕਈ ਸਾਲਾਂ ਬਾਅਦ ਬਹਾਲ ਹੋਏ ਸਨ। ‌ ਚਰਚਾ ਕਿਤੇ ਕਿਤੇ ਇਹ ਵੀ ਸਾਹਮਣੇ ਆ ਰਹੀ ਹੈ ਕਿ ਪਰਮਾਰ ਬਤੌਰ ਵਿਜੀਲੈਂਸ ਬਿਊਰੋ ਦੇ ਮੁਖੀ ਆਪ ਦੀ ਦਿੱਲੀ ਟੀਮ ਦੀ ਪਸੰਦ ਸਨ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾ ਚਾਹੁੰਦੇ ਹੋਏ ਵੀ ਉਹਨਾਂ ਨੂੰ ਵਿਜੀਲੈਂਸ ਦਾ ਮੁਖੀ ਲਗਾਇਆ ਗਿਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਹਿਲ ਕਲਾਂ ਦੇ ਵਿਧਾਇਕ ਦੀ ਤਸਵੀਰ ‘ਤੇ ਕਾਲਾ ਰੰਗ ਲਗਾਉਣ ਦੀ ਘਟਨਾ ਨੇ ਛੇੜੀ ਨਵੀਂ ਚਰਚਾ…!

Next Post

ਮੁਲਾਜ਼ਮਾਂ ਲਈ ਅਹਿਮ ਖ਼ਬਰ…ਇੱਕ ਸਾਲ ਤੱਕ ਡਿਊਟੀ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਮੁਲਾਜ਼ਮਾਂ ਲਈ ਅਹਿਮ ਖ਼ਬਰ…ਇੱਕ ਸਾਲ ਤੱਕ ਡਿਊਟੀ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ

ਮੁਲਾਜ਼ਮਾਂ ਲਈ ਅਹਿਮ ਖ਼ਬਰ…ਇੱਕ ਸਾਲ ਤੱਕ ਡਿਊਟੀ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend