Gee 98News

ਸੁਖਬੀਰ ਬਾਦਲ ਤੇ ਰਾਜਾ ਵੜਿੰਗ ਨੇ ਵੀ ਭਗਵੰਤ ਮਾਨ ਦੇ ਸਟੈਂਡ ਦੀ ਕੀਤੀ ਹਮਾਇਤ

-ਪਾਣੀ ਦੀ ਵੰਡ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਵਿਚਕਾਰ ਤਣਾਅ ਹੋਰ ਗਹਿਰਾ ਹੁੰਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਨੰਗਲ ਸਥਿਤ ਭਾਗੜਾ ਡੈਮ ‘ਤੇ ਪੁਲਿਸ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਡੈਮ ਦੇ ਕੰਟਰੋਲ ਰੂਮ ਦੀ ਚਾਬੀ ਵੀ ਪੰਜਾਬ ਪੁਲਿਸ ਨੇ ਆਪਣੇ ਕੋਲ ਲੈ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਡੈਮ ‘ਤੇ ਪਹੁੰਚ ਕੇ ਅਧਿਕਾਰੀਆਂ ਤੋਂ ਸਥਿਤੀ ਦੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮਾਮਲੇ ‘ਚ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਨੇ ਮੀਟਿੰਗ ਕੀਤੀ ਜਿਸ ਵਿੱਚ ਅਰਵਿੰਦ ਕੇਜਰੀਵਾਲ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ‌ਦੂਜੇ ਪਾਸੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਲਈ ਇੱਕ ਵੱਡੀ ਖ਼ਬਰ ਇਹ ਵੀ ਹੈ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਕਾਂਗਰਸ ਦੇ ਸ਼੍ਰੋਮਣੀ ਅਕਾਲੀ ਦਲ ਨੇ ਪਾਣੀ ਦੇ ਮਾਮਲੇ ‘ਤੇ ਪੰਜਾਬ ਸਰਕਾਰ ਦੀ ਪੂਰੀ ਹਮਾਇਤ ਕੀਤੀ ਹੈ। ‍ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ 10 ਵਜੇ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦੀ ਇੱਕ ਮੀਟਿੰਗ ਬੁਲਾਈ ਗਈ ਹੈ ਅਤੇ ਸੋਮਵਾਰ ਨੂੰ ਇਸ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਵੀ ਬੁਲਾਇਆ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨਾਲ ਖੜਨਗੇ।

Gee98 Ads
error: Content is protected !!