Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਖਿਆ ਕ੍ਰਾਂਤੀ…ਸਕੂਲ ਕਮੇਟੀਆਂ ‘ਚ ਆਪਣੇ “ਖਾਸ ਬੰਦੇ” ਫਿੱਟ ਕਰਨ ਲਈ ਕੀਤੀ ਨਿਯਮਾਂ ‘ਚ ਸੋਧ

Nirmal Pandori by Nirmal Pandori
05/03/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਕੂਲਾਂ ਦੀ ਹਰ ਗਤੀਵਿਧੀ ‘ਚ ਸੱਤਾਧਾਰੀਆਂ ਦੀ ਹੋਵੇਗੀ ਸਿੱਧੀ ਦਖਲਅੰਦਾਜ਼ੀ

ਚੰਡੀਗੜ੍ਹ,3 ਮਈ, Gee98 News service

-ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ‘ਚ ਬਣਨ ਵਾਲੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰ ਬਣਾਉਣ ਸਬੰਧੀ ਨਿਯਮਾਂ ‘ਚ ਬਦਲਾਅ ਕਰ ਦਿੱਤਾ ਹੈ। ਸਰਕਾਰ ਵੱਲੋਂ ਇਸ ਸਬੰਧੀ ਪਹਿਲਾਂ ਬਣੇ ਨਿਯਮਾਂ ‘ਚ ਸੋਧ ਕੀਤੀ ਗਈ ਹੈ ਅਤੇ ਇਹਨਾਂ ਸੋਧਾਂ ਨੂੰ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਵੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਸਿੱਖਿਆ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ‌ਨਵੇਂ ਨੋਟੀਫਿਕੇਸ਼ਨ ਅਨੁਸਾਰ, ਹੁਣ ਸਕੂਲ ਪ੍ਰਬੰਧਨ ਕਮੇਟੀ (SMC) ਵਿੱਚ ਕੁੱਲ 16 ਮੈਂਬਰ ਹੋਣਗੇ। ਇਨ੍ਹਾਂ ਵਿੱਚੋਂ 12 ਮੈਂਬਰ ਸਬੰਧਿਤ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਵਿੱਚੋਂ ਹੋਣਗੇ, ਜਿਨ੍ਹਾਂ ਵਿੱਚੋਂ ਘੱਟੋ-ਘੱਟ 50 ਪ੍ਰਤੀਸ਼ਤ ਔਰਤਾਂ ਹੋਣਗੀਆਂ। ਇਸ ਤੋਂ ਇਲਾਵਾ ਕਮੇਟੀ ਵਿੱਚ ਸਬੰਧਿਤ ਸਕੂਲ ਦੇ ਪ੍ਰਿੰਸੀਪਲ, ਮੁੱਖ ਅਧਿਆਪਕ ਜਾਂ ਸਭ ਤੋਂ ਸੀਨੀਅਰ ਅਧਿਆਪਕ (ਜਿੱਥੇ ਕੋਈ ਪ੍ਰਿੰਸੀਪਲ ਜਾਂ ਮੁੱਖ ਅਧਿਆਪਕ ਨਹੀਂ ਹੈ), ਇੱਕ ਅਧਿਆਪਕ‌ ਅਤੇ ਇੱਕ ਖੇਤਰੀ ਚੁਣਿਆ ਹੋਇਆ ਜਨਤਕ ਪ੍ਰਤੀਨਿਧੀ ਜਾਂ ਉਸਦੇ ਦੁਆਰਾ ਨਾਮਜ਼ਦ ਵਿਅਕਤੀ ਅਤੇ ਇੱਕ ਸਿੱਖਿਆ ਕਰਮਚਾਰੀ (ਘੱਟੋ-ਘੱਟ 12ਵੀਂ ਪਾਸ ਅਤੇ ਸਿੱਖਿਆ ਦੇ ਖੇਤਰ ਵਿੱਚ ਦਿਲਚਸਪੀ ਰੱਖਣ ਵਾਲਾ ਵਿਅਕਤੀ) ਵੀ ਸ਼ਾਮਲ ਹੋਣਗੇ।

Gee98 Ads

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਬਦਲੇ ਹੋਏ ਨਿਯਮਾਂ ਦਾ ਇੱਕ ਪੱਖ ਇਹ ਵੀ ਸਾਹਮਣੇ ਆ ਰਿਹਾ ਕਿ ਹੁਣ ਸੱਤਾਧਾਰੀਆਂ ਵੱਲੋਂ ਆਪਣੇ “ਖਾਸ” ਵਿਅਕਤੀ ਇਹਨਾਂ ਕਮੇਟੀਆਂ ਵਿੱਚ “ਫਿੱਟ” ਕੀਤੇ ਜਾਣਗੇ ਭਾਵੇਂ ਕਿ ਉਹਨਾਂ ਦਾ ਬੱਚਾ ਸਕੂਲ ਵਿੱਚ ਨਾ ਵੀ ਪੜਦਾ ਹੋਵੇ, ਜਿਵੇਂ ਪਹਿਲਾਂ ਇਹਨਾਂ ਕਮੇਟੀਆਂ ਵਿੱਚ ਸਿੱਖਿਆ ਸ਼ਾਸਤਰੀ ਦੇ ਤੌਰ ‘ਤੇ ਪਿੰਡ ਦੇ ਇੱਕ ਸੇਵਾਮੁਕਤ ਅਧਿਆਪਕ ਨੂੰ ਲਿਆ ਜਾਂਦਾ ਸੀ ਪ੍ਰੰਤੂ ਹੁਣ ਸੇਵਾਮੁਕਤ ਅਧਿਆਪਕ ਦੀ ਥਾਂ ‘ਤੇ ਪਿੰਡ ਦੇ ਕਿਸੇ ਬਾਰਵੀਂ ਪਾਸ ਨੌਜਵਾਨ ਨੂੰ ਵੀ ਇਸ ਕਮੇਟੀ ਦਾ ਮੈਂਬਰ ਬਣਾਇਆ ਜਾ ਸਕਦਾ ਹੈ। ਹੁਣ ਇਹ ਕੋਈ ਬਹਿਸ ਦੀ ਗੱਲ ਨਹੀਂ ਕਿ ਇਹ ਨੌਜਵਾਨ ਸੱਤਾਧਾਰੀਆਂ ਦੀ ਬੁੱਕਲ ਦਾ ਬੰਦਾ ਹੀ ਹੋਵੇਗਾ ਜਿਸ ਦੀ ਤਰੀਕੇ ਨਾਲ ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਘੁਸਪੈਠ ਕਰਵਾ ਦਿੱਤੀ ਗਈ ਹੈ। ਨਵੇਂ ਨਿਯਮਾਂ ਅਨੁਸਾਰ ਚੋਰਮੋਰੀ ਰਾਹੀਂ ਸੱਤਾਧਾਰੀਆਂ ਵੱਲੋਂ ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਫਿੱਟ ਕੀਤੇ ਗਏ ਇਸ ਖਾਸ ਮੈਂਬਰ ਨੂੰ ਭਾਵੇਂ ਵੋਟ ਪਾਉਣ ਦਾ ਅਧਿਕਾਰ ਨਹੀਂ ਹੋਵੇਗਾ ਤੇ ਨਾ ਹੀ ਉਹ ਵਾਈਸ ਚੇਅਰਮੈਨ ਜਾਂ ਚੇਅਰਮੈਨ ਬਣ ਸਕੇਗਾ ਪ੍ਰੰਤੂ ਕਿਉਂਕਿ ਉਹ ਸੱਤਾਧਾਰੀਆਂ ਦੀ ਪਸੰਦ ਹੋਵੇਗਾ ਇਸ ਲਈ ਸਕੂਲ ਦੀ ਹਰ ਗਤੀਵਿਧੀ ਸੱਤਾਧਾਰੀਆਂ ਤੱਕ ਪੁੱਜਦੀ ਰਹੇਗੀ ਅਤੇ ਜੇਕਰ ਸੱਤਾਧਾਰੀਆਂ ਨੂੰ ਲੱਗੇਗਾ ਕਿ ਸਕੂਲ ‘ਚ ਕਿਸੇ ਵੱਡੀ ਗਰਾਂਟ ਨਾਲ ਕੀਤਾ ਜਾ ਰਿਹਾ ਕੰਮ ਉਹਨਾਂ ਦੀ ਪਸੰਦ ਦੇ ਮੁਤਾਬਕ ਨਹੀਂ ਹੋ ਰਿਹਾ ਤਾਂ ਫਿਰ ਹਲਕੇ ਦੇ ਨੇਤਾ ਜੀ ਮੁੱਖ ਅਧਿਆਪਕ ਨੂੰ ਸਿੱਖਿਆ ਕਰਮਚਾਰੀ ਦੀ ਗੱਲ ਸੁਣਨ ਦੀ ਹਦਾਇਤ ਦੇਣਗੇ।

ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਵਿੱਚ ਨਿਯਮਾਂ ਦੀ ਸੋਧ ਨੂੰ ਸੱਤਾਧਾਰੀਆਂ ਵੱਲੋਂ ਸਿੱਧੇ ਤੌਰ ‘ਤੇ ਸਕੂਲ ਦੀ ਹਰ ਗਤੀਵਿਧੀ ਵਿੱਚ ਦਖਲਅੰਦਾਜ਼ੀ ਦਾ ਦਰਵਾਜ਼ਾ ਮੰਨਿਆ ਜਾ ਰਿਹਾ ਜਿਸ ਨੂੰ ਚੈਲੇੰਜ ਨਹੀਂ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਮੈਨੇਜਮੈਂਟ ਕਮੇਟੀ ਦਾ ਮੈਂਬਰ ਇਹ ਸਿੱਖਿਆ ਕਰਮਚਾਰੀ ਹਲਕੇ ਦੇ ਨੇਤਾ ਜੀ ਦਾ ਖਾਸਮ ਖਾਸ ਪਿੰਡ ਦਾ ਸਰਪੰਚ ਵੀ ਹੋ ਸਕਦਾ ਹੈ, ਜਿਸ ਦੇ ਜਰੀਏ ਸਕੂਲ ਦੀ ਹਰ ਗਤੀਵਿਧੀ ਵਿੱਚ ਨੇਤਾ ਜੀ ਦੀ ਸਿੱਧੀ ਦਖਲਅੰਦਾਜ਼ੀ ਹੋਵੇਗੀ। ‌ਦੂਜੇ ਪਾਸੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਨਿਯਮਾਂ ‘ਚ ਸੋਧ ਸਮੇਂ ਪਿੰਡ ਵਿੱਚ ਵੱਸਦੇ ਸੁਤੰਤਰਤਾ ਸੈਨਾਨੀਆ ਅਤੇ ਲੰਮਾ ਸਮਾਂ ਸਰਹੱਦਾਂ ‘ਤੇ ਦੇਸ਼ ਦੀ ਰਾਖੀ ਕਰਨ ਵਾਲੇ ਸੇਵਾ ਮੁਕਤ ਫੌਜੀਆਂ ਨੂੰ ਇੱਕ ਵਾਰ ਫੇਰ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਉੰਝ ਤਾਂ ਭਾਵੇਂ ਸਿੱਖਿਆ ਵਿਭਾਗ ਵੱਲੋਂ ਪਾਰਦਰਸ਼ਤਾ ਦੇ ਨਾਮ ‘ਤੇ ਇਹਨਾਂ ਸਕੂਲ ਮੈਨੇਜਮੈਂਟ ਕਮੇਟੀਆਂ ਦਾ ਗਠਨ ਕੀਤਾ ਜਾਂਦਾ ਹੈ ਪਰੰਤੂ ਸੱਚਾਈ ਇਹੋ ਹੈ ਕਿ ਪਿਛਲੇ ਸਮੇਂ ਦੌਰਾਨ ਸਕੂਲ ਕਮੇਟੀਆਂ ਦੇ ਗਠਨ ਵਿੱਚ ਮਾਪਿਆਂ ਦੇ ਪੱਖ ਤੋਂ ਸਿਰਫ਼ ਜਾਬਤਾ ਹੀ ਪੂਰਾ ਕੀਤਾ ਜਾਂਦਾ ਭਾਵ ਕਿ ਪੜੇ ਲਿਖੇ ਮਾਪਿਆਂ ਨੂੰ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰ ਬਣਾਉਣ ਦੀ ਬਜਾਏ ਘੱਟ ਪੜੇ ਲਿਖੇ ਤੇ ਅਨਪੜ੍ਹ ਮਾਪਿਆਂ ਨੂੰ ਵੀ ਮੈਂਬਰ ਬਣਾਇਆ ਜਾਂਦਾ ਹੈ ਤਾਂ ਜੋ ਸਕੂਲ ਵਿੱਚ ਸਰਕਾਰੀ ਗਰਾਂਟਾਂ ਨਾਲ ਕੀਤੇ ਜਾਣ ਵਾਲੇ ਕੰਮਾਂ ਵਿੱਚ ਮਾਪਿਆਂ ਵੱਲੋਂ ਕੋਈ ਬਹੁਤੀ ਦਖਲਅੰਦਾਜ਼ੀ ਜਾਂ ਪੁੱਛਗਿੱਛ ਨਾ ਕੀਤੀ ਜਾਵੇ। ਨਿਯਮਾਂ ਅਨੁਸਾਰ ਇਸ ਸਕੂਲ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਭਾਵੇਂ ਬੱਚਿਆਂ ਦੇ ਮਾਪਿਆਂ ਵਿੱਚੋਂ ਹੀ ਬਣਨਾ ਜ਼ਰੂਰੀ ਹੈ ਪ੍ਰੰਤੂ ਕਈ ਵਾਰ ਇਹ ਵੀ ਸਾਹਮਣੇ ਆਇਆ ਕਿ ਸਕੂਲ ਮੁਖੀ ਦੀ ਮਿਲੀਭੁਗਤ ਦੇ ਨਾਲ ਪਿੰਡ ਵਿੱਚ ਕਈ ਅਸਰਰਸੂਖ ਵਾਲੇ ਬੰਦੇ ਵੀ ਚੇਅਰਮੈਨ ਬਣ ਜਾਂਦੇ ਹਨ।‌‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਬਕਾ MLA ਦਾ ਮੁੰਡਾ ਤੇ ਨੂੰਹ, ਨਗਰ ਕੌਂਸਲ ਦੀ EO ਅਤੇ ਹੋਰਾਂ ਨੇ ਕੀਤੀ ਕਰੋੜਾਂ ਦੀ ਘਪਲੇਬਾਜ਼ੀ…ਮੁਕੱਦਮਾ ਦਰਜ…ਤਿੰਨ ਗ੍ਰਿਫ਼ਤਾਰ

Next Post

ਸਮੂਹਿਕ ਬਲਾਤਕਾਰ ਵਿੱਚ ਸਜ਼ਾ ਸਾਰਿਆਂ ਨੂੰ ਮਿਲੇਗੀ…ਭਾਵੇਂ ਇੱਕ ਜਣੇ ਨੇ ਹੀ ਕੀਤਾ ਹੋਵੇ ਬਲਾਤਕਾਰ-ਸੁਪਰੀਮ ਕੋਰਟ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਸੁਪਰੀਮ ਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ….ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਹੀ ਹੋਵੇਗੀ

ਸਮੂਹਿਕ ਬਲਾਤਕਾਰ ਵਿੱਚ ਸਜ਼ਾ ਸਾਰਿਆਂ ਨੂੰ ਮਿਲੇਗੀ…ਭਾਵੇਂ ਇੱਕ ਜਣੇ ਨੇ ਹੀ ਕੀਤਾ ਹੋਵੇ ਬਲਾਤਕਾਰ-ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend