Gee 98News

ਵੱਡੀ ਕਾਰਵਾਈ…ਪੰਜਾਬ ਸਰਕਾਰ ਵੱਲੋਂ 14 ਨਾਇਬ ਤਹਿਸੀਲਦਾਰ ਅਤੇ ਤਹਿਸੀਲਦਾਰ ਮੁਅੱਤਲ

-ਪੰਜਾਬ ਸਰਕਾਰ ਨੇ ਸੂਬੇ ਦੇ ਮਾਲ ਅਧਿਕਾਰੀਆਂ ਦੇ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸਿਜ਼ 1970 ਦੇ ਨਿਯਮ 8 ਅਧੀਨ ਵੱਡੀ ਕਾਰਵਾਈ ਹੇਠ 14 ਤਹਿਸੀਲਦਾਰਾਂ/ਨਾਇਬ-ਤਹਿਸੀਲਦਾਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਕਾਰ ਨੇ ਗੁਰਮੁਖ ਸਿੰਘ ਤਹਿਸੀਲਦਾਰ ਬਾਘਾਪੁਰਾਣਾ, ਭੀਮ ਸੇਨ ਨਾਇਬ ਤਹਿਸੀਲਦਾਰ ਬਾਘਾਪੁਰਾਣਾ, ਅਮਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਸਮਾਲਸਰ, ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ ਧਰਮਕੋਟ, ਹਮੀਸ਼ ਕੁਮਾਰ ਨਾਇਬ ਤਹਿਸੀਲਦਾਰ ਬੱਧਨੀ ਕਲਾਂ, ਸੁਖਵਿੰਦਰ ਤਹਿਸੀਲਦਾਰ ਸਿੰਘ ਨਿਹਾਲ ਸਿੰਘ ਵਾਲਾ, ਰਜਿੰਦਰ ਸਿੰਘ ਤਹਿਸੀਲਦਾਰ ਗੁਰੂਹਰਸਹਾਏ, ਵਾਧੂ ਚਾਰਜ ਫਿਰੋਜ਼ਪੁਰ ਜਗਤਾਰ ਸਿੰਘ ਨਾਇਬ ਤਹਿਸੀਲਦਾਰ, ਜਤਿੰਦਰਪਾਲ ਸਿੰਘ ਤਹਿਸੀਲਦਾਰ ਮਲੋਟ ਵਾਧੂ ਚਾਰਜ ਸ੍ਰੀ ਮੁਕਤਸਰ ਸਾਹਿਬ, ਰਣਜੀਤ ਸਿੰਘ ਖਹਿਰਾ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ, ਪਰਮਿੰਦਰ ਸਿੰਘ ਤਹਿਸੀਲਦਾਰ ਬਰੀਵਾਲਾ, ਕੰਵਲਦੀਪ ਸਿੰਘ ਬਰਾੜ ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਾ ਅਗਰਵਾਲ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਦੋਦਾ ਸ੍ਰੀ ਮੁਕਤਸਰ ਨੂੰ ਤੁਰੰਤ ਪ੍ਰਭਾਵ ਨਾਲ ਮੁਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

error: Content is protected !!