Gee 98News

ਪ੍ਰਤਾਪ ਸਿੰਘ ਬਾਜਵਾ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰੇ ਪੰਜਾਬ ਪੁਲਿਸ- ਹਾਈਕੋਰਟ

‌-ਪੰਜਾਬ ਵਿਧਾਨ ਸਭਾ ਵਿਚ ਨੇਤਾ ਵਿਰੋਧੀ ਧਿਰ ਅਤੇ ਸੀਨੀਅਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ‘ਤੇ ਦਰਜ ਹੋਈ ਐਫ ਆਈ ਆਰ ਰੱਦ ਕਰਨ ਸਬੰਧੀ ਬਾਜਵਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜ ਪਾਈ। ਬਾਜਵਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਆਰਐਸ ਚੀਮਾ ਨੇ ਹਾਈਕੋਰਟ ਨੂੰ ਦੱਸਿਆ ਕਿ ਇਸ ਮਾਮਲੇ ‘ਚ ਬਾਜਵਾ ਜਾਂਚ ਵਿਚ ਸਹਿਯੋਗ ਦੇ ਰਹੇ ਹਨ, ਪਰ ਪੁਲਿਸ ਉਨ੍ਹਾਂ ਨੂੰ ਵਾਰ-ਵਾਰ ਨੋਟਿਸ ਭੇਜ ਕੇ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਦੇ ਘਰ ਦੇ ਬਾਹਰ 30 ਪੁਲਿਸ ਮੁਲਾਜ਼ਮ ਭੇਜੇ ਗਏ ਹਨ ਤੇ ਕਿਹਾ ਜਾ ਰਿਹਾ ਹੈ ਕਿ ਉਹ ਜਾਂਚ ਵਿਚ ਸ਼ਾਮਲ ਹੋਣ, ਇਹ ਸਾਰਾ ਕੁਝ ਬਿਲਕੁਲ ਗਲਤ ਹੈ।ਹਾਈਕੋਰਟ ਨੇ ਅੱਜ ਇਸ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਬਾਜਵਾ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰੇ। ਕੋਰਟ ਨੇ ਅੰਤਰਿਮ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਪੁਲਿਸ ਜਾਂਚ ਜਾਰੀ ਰੱਖ ਸਕਦੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਹੋਵੇਗੀ। ਬਾਜਵਾ ਵੱਲੋਂ ਦਰਜ ਕੀਤੀ ਗਈ ਪਟੀਸ਼ਨ ‘ਚ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ ਜੋ ਭਾਰਤੀ ਨਿਆਂ ਦੰਡਾਵਲੀ ਦੀ ਧਾਰਾ 353(2) ਅਤੇ 197(1)(ਡੀ) ਦੇ ਤਹਿਤ ਦਰਜ ਕੀਤੀ ਗਈ ਹੈ।

error: Content is protected !!