Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨੰਗਲ ਡੈਮ ‘ਤੇ ਆਪ ਵਰਕਰਾਂ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਨੂੰ ਬਣਾਇਆ ਬੰਧਕ

Nirmal Pandori by Nirmal Pandori
05/08/2025
in ਪੰਜਾਬ
Reading Time: 1 min read
A A
0
ਨੰਗਲ ਡੈਮ ‘ਤੇ ਆਪ ਵਰਕਰਾਂ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਨੂੰ ਬਣਾਇਆ ਬੰਧਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਡੈਮ ਦੇ ਇੱਕ ਅਧਿਕਾਰੀ ਨੇ ਜਬਰਦਸਤੀ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੀ ਕੀਤੀ ਸੀ ਕੋਸ਼ਿਸ਼

ਚੰਡੀਗੜ੍ਹ,8 ਮਈ, Gee98 News service

-ਪੰਜਾਬ ਦੇ ਨੰਗਲ ਡੈਮ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਨੰਗਲ ਡੈਮ ‘ਤੇ ਪੁੱਜੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬੰਦੀ ਬਣਾ ਲਿਆ ਹੈ। ‌ ਇਸ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਐਡਵੋਕੇਟ ਜਨਰਲ ਮਨਜਿੰਦਰਜੀਤ ਸਿੰਘ ਬੇਦੀ ਦੇ ਨਾਲ ਨੰਗਲ ਡੈਮ ‘ਤੇ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਇੱਕ ਅਧਿਕਾਰੀ ਨੇ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ, ਜਿਸ ਤੋਂ ਬਾਅਦ ਅੱਜ ਪੰਜਾਬ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਵੀ ਨੰਗਲ ਡੈਮ ਪਹੁੰਚੇ ਪਰੰਤੂ ਉਹਨਾਂ ਨੂੰ ਡੈਮ ‘ਤੇ ਨਹੀਂ ਜਾਣ ਦਿੱਤਾ ਗਿਆ ਜਿਸ ਤੋਂ ਬਾਅਦ ਉਹ ਸਤਲੁਜ ਭਵਨ ਵਿੱਚ ਗਏ, ਜਿੱਥੇ ਮੁੱਖ ਗੇਟ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਸਮਰਥਕਾਂ ਨਾਲ ਪੁੱਜੇ ਤੇ ਉਹਨਾਂ ਨੇ ਮੁੱਖ ਗੇਟ ਨੂੰ ਜਿੰਦਰਾ ਲਗਾ ਦਿੱਤਾ। ਦੱਸ ਦੇਈਏ ਕਿ ਬੀਤੇ ਕੱਲ੍ਹ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਪੰਜਾਬ ਸਰਕਾਰ ਜਾਂ ਪੰਜਾਬ ਪੁਲਿਸ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਕੰਮਕਾਜ ਵਿੱਚ ਦਖਲ ਨਹੀਂ ਦੇ ਸਕਦੀ। ‌ ਹਾਈਕੋਰਟ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਕਾਨੂੰਨੀ ਦਾਇਰੇ ਵਿੱਚ ਰਹਿ ਕੇ ਡੈਮ ਦੀ ਸੁਰੱਖਿਆ ਤਾਂ ਕਰ ਸਕਦੀ ਹੈ ਪ੍ਰੰਤੂ ਡੈਮ ਦੇ ਸੰਚਾਲਨ ਪ੍ਰਕਿਰਿਆ ਵਿੱਚ ਕੋਈ ਦਖਲ ਅੰਦਾਜ਼ੀ ਨਹੀਂ ਕਰ ਸਕਦੀ। ਦੂਜੇ ਪਾਸੇ ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀ ਵਿਵਾਦ ਸਬੰਧੀ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਅੱਜ ਨੰਗਲ ਡੈਮ ‘ਤੇ ਪੈਦਾ ਹੋਏ ਹਾਲਾਤਾਂ ਦੇ ਮੱਦੇ ਨਜ਼ਰ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਚ ਸ਼ਬਦੀ ਜੰਗ ਫੇਰ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕੱਲ੍ਹ ਹੀ ਸੁਪਰੀਮ ਕੋਰਟ ਵਿੱਚ ਜਾਣਾ ਚਾਹੀਦਾ ਸੀ। ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸੁਰਖੀਆਂ ਬਟੋਰਨ ਦਾ ਇੰਤਜ਼ਾਰ ਨਹੀਂ ਕਰਨਾ ਚਾਹੀਦਾ ਸੀ। ਉਹਨਾਂ ਕਿਹਾ ਕਿ ਮੀਡੀਆ ਰਾਹੀਂ ਬਿਆਨ ਦੇ ਕੇ ਪੰਜਾਬ ਦੇ ਪਾਣੀ ਦੀ ਰੱਖਿਆ ਨਹੀਂ ਕੀਤੀ ਜਾ ਸਕਦੀ। ਰਾਜਾ ਵੜਿੰਗ ਨੇ ਕਿਹਾ ਕਿ ਕਾਨੂੰਨੀ ਦੇਰੀ, ਖਰਾਬ ਯੋਜਨਾ ਅਤੇ ਲਾਪਰਵਾਹੀ ਨੇ ਪੰਜਾਬ ਦੇ ਹਿੱਤਾਂ ‘ਤੇ ਚੋਟ ਮਾਰੀ ਹੈ। ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਿਖਾਵੇ ਲਈ ਬੀਬੀਐਮਬੀ ਦੇ ਕੋਲ ਜਾਂਦੇ ਹਨ ਪਰੰਤੂ ਕਾਨੂੰਨੀ ਦਾਅ ਪੇਚਾਂ ਵਾਲੇ ਪਾਸੇ ਨਹੀਂ ਜਾ ਰਹੇ। ‌ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਅਧਿਕਾਰਾਂ ਲਈ ਲੜਨ ਤੋਂ ਡਰਦੇ ਹਨ ਸਿਰਫ ਨਾਟਕ ਕਰ ਰਹੇ ਹਨ। ਦੂਜੇ ਪਾਸੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਡੈਮ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਪਾਣੀ ਛੱਡਣ ਦੇ ਯਤਨ ਨੂੰ ਸਫਲਤਾ ਪੂਰਵਕ ਰੋਕ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਸੰਬੰਧੀ ਕੋਈ ਸੌਦੇਬਾਜ਼ੀ ਮਨਜ਼ੂਰ ਨਹੀਂ ਹੈ। ਬਹਰਹਾਲ! ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਪਾਣੀ ਦੇ ਵਿਵਾਦ ਦੇ ਹਾਲਾਤ ਤਣਾਅਪੂਰਵਕ ਬਣੇ ਹੋਏ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਹਰਿਆਣਾ ਨੂੰ ਪਾਣੀ ਬੰਦ ਕਰਨ ਦੇ ਮਾਮਲੇ ‘ਤੇ ਹਾਈ ਕੋਰਟ ਦੀਆਂ ਤਲਖ਼ ਟਿੱਪਣੀਆਂ….!

Next Post

ਬਰਨਾਲਾ ਵਾਸੀਆਂ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੀਆਂ ਹਦਾਇਤਾਂ ਜਾਰੀ…ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਵੋ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਬਰਨਾਲਾ ਵਾਸੀਆਂ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੀਆਂ ਹਦਾਇਤਾਂ ਜਾਰੀ…ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਵੋ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend