Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਵਾਸੀਆਂ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੀਆਂ ਹਦਾਇਤਾਂ ਜਾਰੀ…ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਵੋ

Nirmal Pandori by Nirmal Pandori
05/09/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਅਫਵਾਹਾਂ ਫੈਲਾਉਣ ਵਾਲੇ ਕਾਰਵਾਈ ਦੇ ਘੇਰੇ ‘ਚ ਆ ਸਕਦੇ ਨੇ…!

ਬਰਨਾਲਾ,9 ਮਈ,‌( ਨਿਰਮਲ ਸਿੰਘ ਪੰਡੋਰੀ)-

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਟੀ ਬੈਨਿਥ ਨੇ ਵਰਤਮਾਨ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਲਈ ਕੁਝ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ‌ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦੇ ਹੋਏ ਇਹਨਾਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਲੋਕ ਕਿਸੇ ਘਬਰਾਹਟ ਵਿਚ ਨਾ ਆਉਣ ਪਰ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਅਤੇ ਹਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਈ ਵੀ ਐਮਰਜੈਂਸੀ ਸਥਿਤੀ ਪੈਦਾ ਹੋਣ ਸਬੰਧੀ ਲੋਕਾਂ ਨੂੰ ਜਾਣੂ ਕਰਦਿਆਂ ਕਿਹਾ ਕਿ ਕਿਸੇ ਵੀ ਅਪਾਤ ਸਥਿਤੀ ਪ੍ਰਤੀ ਸੁਚੇਤ ਰਹਿਣ ਲਈ ਕੁਝ ਮੁੱਢਲੇ ਨਿਯਮ ਹਨ ਜਿਨ੍ਹਾਂ ਦਾ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਖ਼ਤਰੇ ਦਾ ਸੰਕੇਤ ਮਿਲੇ ਤਾਂ ਸਭ ਤੋਂ ਪਹਿਲਾਂ ਕਿਸੇ ਇਮਾਰਤ ਦੇ ਅੰਦਰ ਸ਼ਰਨ ਲੈਣੀ ਹੈ। ਜੇਕਰ ਇਮਾਰਤ ਬਹੁਮੰਜ਼ਲੀ ਹੋਵੇ ਤਾਂ ਉਸਦੇ ਹੇਠਲੇ ਤਲ ‘ਤੇ ਆ ਜਾਓ, ਹਰ ਪ੍ਰਕਾਰ ਦੀ ਲਾਈਟ ਬੰਦ ਕਰ ਦਿਓ। ਗੈਸ ਸਿਲੰਡਰ ਦੀ ਸਪਲਾਈ ਵੀ ਵਰਤੋਂ ਨਾ ਹੋਣ ਸਮੇਂ ਬੰਦ ਰੱਖੋ। ਉਹਨਾਂ ਕਿਹਾ ਕਿ ਐਮਰਜੈਂਸੀ ਹਾਲਾਤਾਂ ਵਿੱਚ ਘਰ ਦੇ ਅੰਦਰ ਵੀ ਕਿਸੇ ਕੋਨੇ ਵਿੱਚ ਦੀਵਾਰ ਨਾਲ ਲੁਕੋ,ਖਿੜਕੀ ਵਿੱਚ ਨਾ ਆਓ। ਜਦ ਤੱਕ ਆਮ ਹਾਲਾਤ ਦਾ ਸੰਕੇਤ ਨਹੀਂ ਮਿਲਦਾ ਬਾਹਰ ਨਾ ਨਿਕਲੋ। ਜੇਕਰ ਨੇੜੇ ਇਮਾਰਤ ਨਾ ਹੋਵੇ ਤਾਂ ਕਿਸੇ ਦਰਖੱਤ ਦੀ ਓਟ ਲਈ ਜਾਵੇ। ਜੇਕਰ ਵਾਹਨ ਚਲਾ ਰਹੇ ਹੋ ਤਾਂ ਵਾਹਨ ਸੜਕ ਕਿਨਾਰੇ ਰੋਕ ਉਸਦੀਆਂ ਲਾਈਟਾਂ ਬੰਦ ਕਰਕੇ ਧਰਤੀ ‘ਤੇ ਛਾਤੀ ਦੇ ਭਾਰ ਲੇਟ ਲਵੋ ਅਤੇ ਕੰਨਾਂ ਨੂੰ ਉਂਗਲਾਂ ਨਾਲ ਬੰਦ ਕਰ ਲਵੋ। ਉਨ੍ਹਾਂ ਨੇ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਰਾਤ ਸਮੇਂ ਕੋਈ ਵੀ ਗੈਰਜ਼ਰੂਰੀ ਲਾਈਟ ਨਾ ਜਗਾਈ ਜਾਵੇ ਅਤੇ ਖ਼ਤਰੇ ਸਮੇਂ ਇਨਵਰਟਰ, ਜਨਰੇਟਰ ਸਮੇਤ ਕਿਸੇ ਵੀ ਤਰੀਕੇ ਨਾਲ ਕੋਈ ਰੌਸ਼ਨੀ ਨਹੀਂ ਕਰਨੀ ਹੈ। ਸੌਣ ਸਮੇਂ ਵੀ ਯਕੀਨੀ ਕਰੋ ਕਿ ਘਰ ਦੇ ਬਾਹਰ ਜਾਂ ਅੰਦਰ ਦੀ ਕਿਸੇ ਲਾਈਟ ਦੀ ਰੌਸ਼ਨੀ ਬਾਹਰ ਨਾ ਜਾ ਰਹੀ ਹੋਵੇ ਅਤੇ ਲਾਈਟਾਂ ਬੰਦ ਕਰ ਦਿਓ। ਜੇਕਰ ਘਰਾਂ ਵਿਚ ਸੀਸੀਟੀਵੀ ਕੈਮਰੇ ਲੱਗੇ ਹਨ ਤਾਂ ਉਨ੍ਹਾਂ ‘ਤੇ ਵੀ ਜੇਕਰ ਲਾਈਟ ਲੱਗੀ ਹੈ ਤਾਂ ਉਸਨੂੰ ਵੀ ਬੰਦ ਕਰ ਦਿਓ। ਉਨ੍ਹਾਂ ਨੇ ਕਿਹਾ ਕਿ ਖ਼ਤਰੇ ਸਮੇਂ ਘਰ ਦੇ ਅੰਦਰ ਰਹਿਣਾ ਹੈ ਅਤੇ ਘਬਰਾ ਕੇ ਛੱਤ ਜਾਂ ਬਾਹਰ ਨਹੀਂ ਆਉਣਾ ਹੈ ਅਤੇ ਨਾ ਹੀ ਬਲੈਕ ਆਉਟ ਵੇਲੇ ਵੀਡੀਓਗ੍ਰਾਫੀ ਫੋਟੋਗ੍ਰਾਫੀ ਕਰਨੀ ਹੈ ਕਿਉਂਕਿ ਮੋਬਾਇਲ ਦੀ ਸਕਰੀਨ ਦੀ ਰੌਸ਼ਨੀ ਦੁ਼ਸ਼ਮਣ ਨੂੰ ਤੁਹਾਡੀ ਥਾਂ ਪ੍ਰਗਟ ਕਰ ਸਕਦੀ ਹੈ। ਆਪਣੇ ਫੋਨ ਨੂੰ ਹਮੇਸ਼ਾ ਚਾਰਜ ਰੱਖੋ। ਕਿਸੇ ਵੀ ਮੁਸਕਿਲ ਸਮੇਂ ਐਮਰਜੈਂਸੀ ਹੈਲਪਲਾਈਨ ਨੰਬਰ 112 ‘ਤੇ ਕਾਲ ਕਰ ਸਕਦੇ ਹੋ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਅਧਿਕਾਰਤ ਸੁਨੇਹਿਆਂ ‘ਤੇ ਹੀ ਯਕੀਨ ਕਰੋ, ਨਾ ਆਪ ਕਿਸੇ ਅਫਵਾਹ ‘ਤੇ ਅਮਲ ਕਰੋ ਤੇ ਨਾ ਹੀ ਕੋਈ ਅਫਵਾਹ ਫੈਲਾਓ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਜਾਣਕਾਰੀ ਸੁਚੇਤ ਕਰਨ ਲਈ ਹੈ ਅਤੇ ਕਿਸੇ ਵੀ ਘਬਰਾਹਟ ਵਿਚ ਨਾ ਆਇਆ ਜਾਵੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਨੰਗਲ ਡੈਮ ‘ਤੇ ਆਪ ਵਰਕਰਾਂ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਨੂੰ ਬਣਾਇਆ ਬੰਧਕ

Next Post

ਸਾਵਧਾਨ ! ਯੁੱਧ ਸਬੰਧੀ ਸੋਸ਼ਲ ਮੀਡੀਆ ‘ਤੇ ਪੋਸਟਾਂ ਪਾਉਣ ਮੌਕੇ ਧਿਆਨ ਰੱਖੋ…ਐਵੇਂ ਕੋਈ ਬਾਂਦਰ ਲੰਡਾ ਨਾ ਕਰਵਾ ਲਿਓ….!

Nirmal Pandori

Nirmal Pandori

Related Posts

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਬਰਨਾਲਾ ਆਸ-ਪਾਸ

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

by Nirmal Pandori
02/28/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਸਾਵਧਾਨ ! ਯੁੱਧ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟਾਂ ਪਾਉਣ ਮੌਕੇ ਧਿਆਨ ਰੱਖੋ…ਐਵੇਂ ਕੋਈ ਬਾਂਦਰ ਲੰਡਾ ਨਾ ਕਰਵਾ ਲਿਓ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend