Gee 98News

ਬਾਰਵੀਂ ਦੇ ਨਤੀਜੇ ‘ਚ ਬਰਨਾਲਾ ਦੀ ਵਿਦਿਆਰਥਣ ਨੇ ਪੰਜਾਬ ‘ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਰਨਾਲਾ ,14 ਮਈ, ਨਿਰਮਲ ਸਿੰਘ ਪੰਡੋਰੀ-

-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰਵੀਂ ਕਲਾਸ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਨਤੀਜੇ ਵਿੱਚ ਬਰਨਾਲਾ ਸ਼ਹਿਰ ਦੀ ਇੱਕ ਲੜਕੀ ਨੇ ਸੂਬੇ ਚੋਂ ਪਹਿਲਾ ਸਥਾਨ ਪ੍ਰਾਪਤ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ‌ ਐਲਾਨੇ ਨਤੀਜੇ ਮੁਤਾਬਕ ਬਰਨਾਲਾ ਦੇ ਸਰਵ ਹਿਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਿਰ ਦੀ ਵਿਦਿਆਰਥਣ ਹਰਸੀਰਤ ਕੌਰ ਪੁੱਤਰੀ ਸਿਮਰਦੀਪ ਸਿੰਘ ਨੇ 100 ਫੀਸਦੀ (500/500) ਅੰਕ ਪ੍ਰਾਪਤ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਕਲਾਸ ਦੇ ਨਤੀਜੇ ‘ਚੋਂ ਪੰਜਾਬ ‘ਚੋਂ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ ਜਦ ਕਿ ਐਸਐਸ ਮੈਮੋਰੀਅਲ ਸੀਨੀਅਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ ਜ਼ਿਲ੍ਹਾ ਫਿਰੋਜ਼ਪੁਰ ਦੀ ਮਨਵੀਰ ਕੌਰ ਨੇ ਦੂਜਾ ਅਤੇ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਭੀਖੀ ਜ਼ਿਲ੍ਹਾ ਮਾਨਸਾ ਦੀ ਵਿਦਿਆਰਥਣ ਅਰਸ਼ ਨੇ ਤੀਜਾ ਸਥਾਨ ਪ੍ਰਾਪਤ ਕੀਤਾ

error: Content is protected !!