Gee 98News

ਅਮਰੀਕਾ ਦੇ ਸਰਪੈਂਚ ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਝਟਕਾ

-ਅਮਰੀਕਾ ਦਾ ਰਾਸ਼ਟਰਪਤੀ ਬਣਨ ਤੋਂ ਬਾਅਦ ਡੋਨਾਲਡ ਟਰੰਪ ਜ਼ਬਰਦਸਤ ਮੂਡ ‘ਚ ਹੈ। ਟਰੰਪ ਵੱਲੋਂ ਇੱਕ ਤੋਂ ਬਾਅਦ ਇੱਕ ਅਜਿਹੇ ਫੈਸਲੇ ਕੀਤੇ ਜਾ ਰਹੇ ਹਨ ਜਿਨਾਂ ਦਾ ਅਸਰ ਸਮੁੱਚੀ ਦੁਨੀਆਂ ਦੇ ਮੁਲਕਾਂ ‘ਤੇ ਪੈ ਰਿਹਾ ਹੈ। ਟਰੰਪ ਨੂੰ ਅਮਰੀਕਾ ਦੀ ਦੂਜੀ ਵਾਰ ਮਿਲੀ ਸਰਪੰਚੀ ਕਈ ਮੁਲਕਾਂ ਦੀ ਅਰਥ ਵਿਵਸਥਾ ਨੂੰ ਪ੍ਰਭਾਵਿਤ ਕਰ ਰਹੀ ਹੈ। ਹੁਣ ਅਮਰੀਕਾ ਨੇ ਉਥੇ ਰਹਿ ਰਹੇ ਵਿਦੇਸ਼ੀਆਂ ਨੂੰ ਇੱਕ ਹੋਰ ਵੱਡਾ ਝਟਕਾ ਦਿੰਦੇ ਹੋਏ 5 ਫੀਸਦੀ ਵਾਧੂ ਟੈਕਸ ਥੋਪ ਦਿੱਤਾ ਹੈ। ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਸਣੇ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਪੈਸੇ ਟ੍ਰਾਂਸਫਰ ਕਰਨ ‘ਤੇ ਪੰਜ ਫੀਸਦੀ ਦਾ ਵਾਧੂ ਟੈਕਸ ਦੇਣਾ ਪਵੇਗਾ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਤੇ ਹੋਰ ਵਿਦੇਸ਼ੀ ਨਾਗਰਿਕਾਂ ਨੂੰ ਵਾਧੂ ਵਿੱਤੀ ਬੋਝ ਝੱਲਣਾ ਪਵੇਗਾ। ਰਾਸ਼ਟਰਪਤੀ ਟਰੰਪ ਨੇ ਇਸ ਬਿੱਲ ਦਾ ਨਾਮ “ਦਾ ਵਨ ਬਿਗ ਬਿਊਟੀਫੁੱਲ ਬਿੱਲ” ਰੱਖਿਆ ਹੈ। ਜੇਕਰ ਅਮਰੀਕਾ ‘ਚ ਰਹਿ ਰਹੇ ਭਾਰਤੀਆਂ ਦੇ ਅੰਕੜੇ ‘ਤੇ ਨਜ਼ਰ ਮਾਰੀ ਜਾਵੇ ਤਾਂ ਇਹ ਅੰਕੜੇ ਦਰਸਾਉਂਦੇ ਹਨ ਕਿ ਟਰੰਪ ਸਰਕਾਰ ਦਾ ਇਹ ਫੈਸਲਾ ਲੱਖਾਂ ਭਾਰਤੀਆਂ ਨੂੰ ਪ੍ਰਭਾਵਿਤ ਕਰੇਗਾ, ਅੰਕੜਿਆਂ ਅਨੁਸਾਰ ਇਸ ਵੇਲੇ ਅਮਰੀਕਾ ‘ਚ ਲੱਗਭੱਗ 45 ਲੱਖ ਭਾਰਤੀ ਰਹਿ ਰਹੇ ਹਨ ਜਿਨਾਂ ਵੱਲੋਂ ਭਾਰਤ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰ ਰਿਸ਼ਤੇਦਾਰਾਂ ਨੂੰ ਕਰੋੜਾਂ ਅਰਬਾਂ ਰੁਪਏ ਭੇਜੇ ਜਾਂਦੇ ਹਨ।

error: Content is protected !!