Gee 98News

ਪੰਜਾਬ ‘ਚ ਕੋਈ ਪ੍ਰੋਟੋਕਾਲ ਹੈ…? ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਪੰਜਾਬ ਰਾਜ ਮੰਡੀ ਬੋਰਡ ਦੇ ਇੱਕ ਅਧਿਕਾਰੀ ਜਤਿੰਦਰ ਭੰਗੂ ਵੱਲੋਂ ਧਮਕੀ ਦੇਣ ਦੇ ਮਾਮਲੇ ਸਬੰਧੀ ਦਾਇਰ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤਰ੍ਹਾਂ ਨੇ ਹਾਈਕੋਰਟ ਨੇ ਪੰਜਾਬ ਸਰਕਾਰ ‘ਤੇ ਸਖ਼ਤ ਟਿੱਪਣੀਆਂ ਕਰਦੇ ਹੋਏ ਕਿਹਾ ਕਿ “ਇਹ ਇੱਕ ਗੰਭੀਰ ਮਾਮਲਾ ਹੈ, ਇੱਕ ਸਰਕਾਰੀ ਅਧਿਕਾਰੀ ਇਸ ਤਰ੍ਹਾਂ ਜਾਨੋਂ ਮਾਰਨ ਦੀਆਂ ਧਮਕੀਆਂ ਕਿਵੇਂ ਦੇ ਸਕਦਾ ਹੈ ? ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਤੁਸੀਂ ਹੁਣ ਤੱਕ ਕੀ ਕੀਤਾ ਹੈ…? ਧਮਕਾਉਣ ਵਾਲਾ ਵਿਅਕਤੀ ਇੱਕ ਸਰਕਾਰੀ ਅਧਿਕਾਰੀ ਹੈ..? ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਜਤਿੰਦਰ ਭੰਗੂ ਨੇ ਅਰਸ਼ਦੀਪ ਸਿੰਘ ਕਲੇਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ ਜਿਸ ਸਬੰਧੀ ਇੱਕ ਆਡੀਓ ਵੀ ਵਾਇਰਲ ਹੋਈ ਸੀ। ਇਸ ਸਬੰਧੀ ਸ਼ਿਕਾਇਤ ਦੇ ਬਾਵਜੂਦ ਵੀ ਜਤਿੰਦਰ ਭੰਗੂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਤੋਂ ਬਾਅਦ ਅਰਸ਼ਦੀਪ ਸਿੰਘ ਕਲੇਰ ਨੇ ਇਹ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਤੇਜ ਸਿੰਘ ਨਰੂਲਾ ਐਡਵੋਕੇਟ ਅਤੇ ਸੀਨੀਅਰ ਐਡਵੋਕੇਟ ਆਰ.ਐਸ. ਚੀਮਾ ਰਾਹੀਂ ਦਾਇਰ ਕੀਤੀ ਗਈ ਹੈ, ਜਿਸ ਵਿੱਚ ਡੀ.ਐਸ. ਸੋਬਤੀ ਐਡਵੋਕੇਟ, ਐਡਵੋਕੇਟ ਅਰਸ਼ਦੀਪ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਪੇਸ਼ ਹੋਏ ਹਨ।
ਹਾਈਕੋਰਟ ਨੇ ਸਰਕਾਰ ਨੂੰ ਝਾੜ ਪਾਉਂਦਿਆਂ ਪੁੱਛਿਆ, ਕੀ ਪੰਜਾਬ ਵਿੱਚ ਕੋਈ ਪ੍ਰੋਟੋਕੋਲ ਹੈ..?? ਇਹ ਬਹੁਤ ਗੰਭੀਰ ਮੁੱਦਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਸਾਰੇ ਨੁਕਤਿਆਂ ਬਾਰੇ ਅਗਲੀ ਸੁਣਵਾਈ ਤੱਕ ਵਿਸਤ੍ਰਿਤ ਹਲਫ਼ਨਾਮਾ ਦਾਇਰ ਕਰਨ ਦਾ ਹੁਕਮ ਦਿੱਤਾ ਹੈ। ਅਰਸ਼ਦੀਪ ਕਲੇਰ ਨੇ ਮੰਗ ਕੀਤੀ ਹੈ ਕਿ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਜਤਿੰਦਰ ਭੰਗੂ ਵੱਲੋਂ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ਲਈ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ ਅਤੇ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਨਿਰਪੱਖ ਜਾਂਚ ਏਜੰਸੀ ਤੋਂ ਕਰਵਾਈ ਜਾਵੇ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹੁਣ ਤੱਕ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਨਹੀਂ ਕੀਤੀ ਹੈ, ਇਹ ਸਪੱਸ਼ਟ ਹੈ ਕਿ ਇਹ ਸਭ ਕੁਝ ਸਰਕਾਰ ਦੇ ਇਸ਼ਾਰੇ ‘ਤੇ ਕੀਤਾ ਗਿਆ ਹੈ, ਅਜਿਹੀ ਸਥਿਤੀ ਵਿੱਚ ਪੰਜਾਬ ਪੁਲਿਸ ਦੀ ਬਜਾਏ ਇਸ ਮਾਮਲੇ ਦੀ ਜਾਂਚ ਸੀਬੀਆਈ ਜਾਂ ਕਿਸੇ ਨਿਰਪੱਖ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਜਿਸ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Gee98 Ads
error: Content is protected !!