Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਦਾ ਹੈਰਾਨੀਜਨਕ ਫੈਸਲਾ…ਪੰਜਾਬ ਦੀਆਂ ਸਰਦਾਰੀਆਂ ਗ਼ੈਰ ਪੰਜਾਬੀਆਂ ਦੇ ਹੱਥ….!

Nirmal Pandori by Nirmal Pandori
05/20/2025
in ਪੰਜਾਬ
Reading Time: 1 min read
A A
0
ਭਗਵੰਤ ਮਾਨ ਦਾ ਹੈਰਾਨੀਜਨਕ ਫੈਸਲਾ…ਪੰਜਾਬ ਦੀਆਂ ਸਰਦਾਰੀਆਂ ਗ਼ੈਰ ਪੰਜਾਬੀਆਂ ਦੇ ਹੱਥ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,20 ਮਈ, Gee98 News service

-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮਹੱਤਵਪੂਰਨ ਅਦਾਰਿਆਂ ਦੀਆਂ ਚੇਅਰਮੈਨੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਇੱਕ ਵਾਰ ਫੇਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ‘ਤੇ ਲਿਆ ਹੈ। ‌ ਦਰਅਸਲ ਪੰਜਾਬ ਦੇ ਦੋ ਬਹੁਤ ਹੀ ਮਹੱਤਵਪੂਰਨ ਅਦਾਰਿਆਂ ਦੀ ਚੇਅਰਮੈਨੀ ਯੂਪੀ ਅਤੇ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਦਿੱਤੀ ਗਈ ਹੈ। ਆਪ ਦੇ ਸੀਨੀਅਰ ਆਗੂ ਸੰਦੀਪ ਪਾਠਕ ਦੇ ਸਾਬਕਾ ਪੀਏ ਦੀਪਕ ਚੌਹਾਨ ਨੂੰ ਪੰਜਾਬ ਉਦਯੋਗਿਕ ਵਿਕਾਸ ਬੋਰਡ ਦਾ ਚੇਅਰਮੈਨ ਅਤੇ ਦਿੱਲੀ ਦੀ ਆਪ ਸਕੱਤਰ ਰੀਨਾ ਗੁਪਤਾ ਨੂੰ ਪੰਜਾਬ ਪ੍ਰਦੂਸ਼ਣ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ। ਭਗਵੰਤ ਮਾਨ ਦੀ ਇਸ ਨੀਤੀ ‘ਤੇ ਸਵਾਲ ਉੱਠਣੇ ਸੁਭਾਵਿਕ ਹੀ ਹਨ ਕਿਉਂਕਿ ਇਹ ਦੋਵੇਂ ਅਦਾਰੇ ਪੰਜਾਬ ਦੇ ਮਹੱਤਵਪੂਰਨ ਅਦਾਰਿਆਂ ਵਿੱਚੋਂ ਹਨ ਜਿਨਾਂ ਦੀ ਕਮਾਂਡ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਮੌਕੇ ਹਮੇਸ਼ਾ ਪੰਜਾਬੀ ਦੇ ਹੱਥ ਵਿੱਚ ਹੀ ਰਹੀ ਹੈ। ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਮਹੱਤਵਪੂਰਨ ਅਦਾਰਿਆਂ ਦੀ ਕਮਾਂਡ ਗ਼ੈਰ ਪੰਜਾਬੀ ਦੇ ਹੱਥ ਵਿੱਚ ਦਿੱਤੀ ਗਈ ਹੋਵੇ। ਵਿਰੋਧੀ ਪਾਰਟੀਆਂ ਦੇ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ ਇਸ ਤੋਂ ਵੱਡਾ ਹੋਰ ਸਬੂਤ ਕੋਈ ਹੋ ਨਹੀਂ ਸਕਦਾ ਕਿ ਭਗਵੰਤ ਮਾਨ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਗੇ ਸਿਆਸੀ ਤੌਰ ‘ਤੇ ਪੂਰੀ ਤਰ੍ਹਾਂ ਸਰੈਂਡਰ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਸਮੇਤ ਹੋਰ ਵਿਰੋਧੀ ਆਗੂਆਂ ਨੇ ਭਗਵੰਤ ਮਾਨ ‘ਤੇ ਪੰਜਾਬ ਦਾ ਸਰਮਾਇਆ ਲੁਟਾਉਣ ਦੇ ਦੋਸ਼ ਲਗਾਏ ਹਨ। ਵਿਰੋਧੀ ਆਗੂਆਂ ਦਾ ਕਹਿਣਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਾਰੇ ਉਹ ਕੰਮ ਕੀਤੇ ਜਾਣਗੇ ਜਿਹੜੇ ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਨਹੀਂ ਹੋਏ ਅਤੇ ਹੁਣ ਜਿਹੜੇ ਕੰਮ ਹੋ ਰਹੇ ਹਨ ਇਹ ਉਹੀ ਕੰਮ ਹਨ ਜਿਹਦੇ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਮੌਕੇ ਨਹੀਂ ਹੋਏ ਪ੍ਰੰਤੂ ਇਹ ਸਾਰੇ ਉਹ ਫੈਸਲੇ ਹਨ ਜਿਨਾਂ ਤਹਿਤ ਗ਼ੈਰ ਪੰਜਾਬੀਆਂ ਪੰਜਾਬ ਦੇ ਖਜ਼ਾਨੇ ਵਿੱਚੋਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਵਿਰੋਧੀ ਪਾਰਟੀ ਦੇ ਆਗੂਆਂ ਵੱਲੋਂ ਭਗਵੰਤ ਮਾਨ ਨੂੰ ਰਿਮੋਟ ਕੰਟਰੋਲ ਮੁੱਖ ਮੰਤਰੀ ਵੀ ਕਿਹਾ ਜਾਣ ਲੱਗ ਪਿਆ ਹੈ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਮੌਕੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਦਾ ਢੰਡੋਰਾ ਪਿੱਟਣ ਵਾਲੇ ਆਪ ਆਗੂਆਂ ਵਿੱਚੋਂ ਕੋਈ ਵੀ ਆਪ ਆਗੂ ਇਹਨਾਂ ਫੈਸਲਿਆਂ ‘ਤੇ ਜ਼ੁਬਾਨ ਤੱਕ ਵੀ ਨਹੀਂ ਖੋਲ ਰਿਹਾ ਜਿਸ ਤੋਂ ਸਪੱਸ਼ਟ ਹੈ ਕਿ ਸਿਰਫ ਭਗਵੰਤ ਮਾਨ ਹੀ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਨੇ ਆਪਣੀ ਸਿਆਸੀ ਜ਼ਮੀਰ ਨੂੰ ਕੌਮੀ ਹਾਈਕਮਾਂਡ ਅੱਗੇ ਵੇਚ ਦਿੱਤਾ ਹੈ। ਸਵਾਲ ਇਹ ਵੀ ਉੱਠ ਰਹੇ ਹਨ ਕਿ ਆਮ ਆਦਮੀ ਪਾਰਟੀ ਕੋਲ ਕੋਈ ਪੰਜਾਬੀ ਆਗੂ ਅਜਿਹਾ ਨਹੀਂ ਹੈ ਜੋ ਪੰਜਾਬ ਦੇ ਮਹੱਤਵਪੂਰਨ ਅਦਾਰਿਆਂ ਦੀ ਅਗਵਾਈ ਕਰ ਸਕੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

06/16/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਸ਼ੇਰਪੁਰ ਸਬ ਤਹਿਸੀਲ ‘ਚ ਤਾਇਨਾਤ ਇੱਕ ਕਾਨੂੰਗੋ ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ

Next Post

ਆਖ਼ਰ ! ਮਿਲ ਹੀ ਗਿਆ ਪੰਜਾਬੀ ਯੂਨੀਵਰਸਿਟੀ ਨੂੰ ਪੱਕਾ ਉਪ ਚਾਂਸਲਰ…ਪ੍ਰੋਫੈਸਰ ਜਗਦੀਪ ਸਿੰਘ ਦੀ ਹੋਈ ਨਿਯੁਕਤੀ

Nirmal Pandori

Nirmal Pandori

Related Posts

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
…ਉਤਰ ਗਈ ਸਾਧ ਸ਼ੰਕਰਾਨੰਦ ਦੀ ਭੂਰੀ…ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!
ਪੰਜਾਬ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

by Nirmal Pandori
06/16/2025
ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ
ਪੰਜਾਬ

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

by Nirmal Pandori
06/16/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਹਾਈਕੋਰਟ ਨੇ ਰੁੱਖ ਲਗਾਉਣ ਦੀ ਸ਼ਰਤ ‘ਤੇ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ

by Nirmal Pandori
06/15/2025
Load More
Next Post
ਆਖ਼ਰ ! ਮਿਲ ਹੀ ਗਿਆ ਪੰਜਾਬੀ ਯੂਨੀਵਰਸਿਟੀ ਨੂੰ ਪੱਕਾ ਉਪ ਚਾਂਸਲਰ…ਪ੍ਰੋਫੈਸਰ ਜਗਦੀਪ ਸਿੰਘ ਦੀ ਹੋਈ ਨਿਯੁਕਤੀ

ਆਖ਼ਰ ! ਮਿਲ ਹੀ ਗਿਆ ਪੰਜਾਬੀ ਯੂਨੀਵਰਸਿਟੀ ਨੂੰ ਪੱਕਾ ਉਪ ਚਾਂਸਲਰ…ਪ੍ਰੋਫੈਸਰ ਜਗਦੀਪ ਸਿੰਘ ਦੀ ਹੋਈ ਨਿਯੁਕਤੀ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਭੂਰੀ ਵਾਲੇ ਸੰਤ ਸ਼ੰਕਰਾਨੰਦ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ…..!

ਬੈਂਕ ਮੈਨੇਜਰ ਨੇ ਪਤਨੀ ਦੇ ਨਜਾਇਜ਼ ਸਬੰਧਾਂ ਕਾਰਨ ਕੀਤੀ ਆਤਮਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend