Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਪੱਖ ਇਹ ਵੀ ਸਿੱਖਿਆ ਕ੍ਰਾਂਤੀ ਦਾ….ਸਰਕਾਰੀ ਸਕੂਲਾਂ ‘ਚ ਪਹਿਲਾਂ ਨਾਲੋਂ ਬੱਚਿਆਂ ਦੇ ਦਾਖ਼ਲੇ ਘਟੇ ਨੇ….!

Nirmal Pandori by Nirmal Pandori
05/23/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਵੱਡੇ ਲੀਡਰਾਂ ਦੇ ਪਿੰਡਾਂ ਦੇ ਸਕੂਲਾਂ ‘ਚ ਵੀ ਘੱਟ ਗਏ ਦਾਖ਼ਲੇ

ਬਰਨਾਲਾ, 23,ਮਈ, Gee98 News service

-ਅਨੇਕਾਂ ਯਤਨਾਂ ਦੇ ਬਾਵਜੂਦ ਵੀ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਆਪਣੇ ਬੱਚੇ ਪੜਾਉਣ ਪ੍ਰਤੀ ਲੋਕਾਂ ਦਾ ਰੁਝਾਨ ਵੱਧ ਨਹੀਂ ਰਿਹਾ। ਸਰਕਾਰੀ ਸਕੂਲਾਂ ‘ਚ ਬੱਚਿਆਂ ਦੇ ਦਾਖਲੇ ਵਧਾਉਣ ਲਈ ਸਰਕਾਰ ਨੇ ਮਾਸਟਰਾਂ ਨੂੰ ਪਿੰਡਾਂ ਦੀਆਂ ਗਲੀਆਂ ਵਿੱਚ ਵੀ ਤੋਰ ਦਿੱਤਾ ਪਰ ਇਸ ਦੇ ਬਾਵਜੂਦ ਵੀ ਸਰਕਾਰੀ ਸਕੂਲਾਂ ‘ਚ ਬੱਚਿਆਂ ਦੇ ਦਾਖਲਿਆਂ ਦੇ ਅੰਕੜੇ ਵਧਣ ਦੀ ਬਜਾਏ ਘਟਣ ਦੇ ਅੰਕੜੇ ਸਾਹਮਣੇ ਆ ਰਹੇ ਹਨ। ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਿਤ ਕੁਝ ਪਿੰਡਾਂ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੇ ਦਾਖਲੇ ਪਿਛਲੇ ਸੈਸ਼ਨ ਨਾਲੋਂ ਘਟਣ ਦੇ ਅੰਕੜੇ ਸਿੱਖਿਆ ਕ੍ਰਾਂਤੀ ਦੀ ਪੋਲ ਖੋਲ ਰਹੇ ਹਨ। ‌ ਹੈਰਾਨੀ ਇਸ ਗੱਲ ਦੀ ਵੀ ਹੈ ਕਿ ਹਲਕਾ ਮਹਿਲ ਕਲਾਂ ‘ਚ ਆਪ ਦੇ ਵੱਡੇ ਲੀਡਰਾਂ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੇ ਦਾਖਲੇ ਪਹਿਲਾਂ ਨਾਲੋਂ ਘਟੇ ਹਨ। ‌ ਇਨਾਂ ਅੰਕੜਿਆਂ ਅਨੁਸਾਰ “ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ” ਚ ਸੈਸ਼ਨ 2024-25 ਨਾਲੋਂ ਸੈਸ਼ਨ 2025-26 ਵਿੱਚ 22 ਬੱਚੇ ਘੱਟ ਦਾਖਲ ਹੋਏ ਹਨ। ਦੱਸ ਦੇਈਏ ਕਿ ਪੀਐਮ ਸ੍ਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਵਿਕਾਸ ਅਤੇ ਸਹੂਲਤਾਂ ‘ਤੇ ਕਰੋੜਾਂ ਰੁਪਏ ਦਾ ਬਜਟ ਖਰਚ ਕਰਨ ਦਾ ਪ੍ਰੋਜੈਕਟ ਹੈ ਪਰੰਤੂ ਇਸਦੇ ਬਾਵਜੂਦ ਵੀ ਅਜਿਹੇ ਸਕੂਲਾਂ ਪ੍ਰਤੀ ਲੋਕਾਂ ਦਾ ਰੁਝਾਨ ਨਹੀਂ ਹੈ। ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਗੰਗੋਹਰ ਵਿੱਚ ਇਸ ਵਾਰ ਪਿਛਲੇ ਸੈਸ਼ਨ ਨਾਲੋਂ 16 ਬੱਚੇ ਘੱਟ ਦਾਖਲ ਹੋਏ ਹਨ। ਇਹ ਉਹੀ ਸਕੂਲ ਹੈ ਜਿੱਥੋਂ ਦਾ ਇੱਕ ਅਧਿਆਪਕ ਆਪਣੇ ਸਕੂਲ ‘ਚ ਆਪਣੀ ਵਿਦਿਅਕ ਡਿਊਟੀ ਨੂੰ ਛੱਡ ਕੇ ਹਲਕੇ ਦੇ ਪਿੰਡਾਂ ‘ਚ ਸਿੱਖਿਆ ਕ੍ਰਾਂਤੀ ਦੀ ਮਿਸ਼ਾਲ ਲੈ ਕੇ ਘੁੰਮ ਰਿਹਾ ਪ੍ਰੰਤੂ ਇਸ ਦੇ ਆਪਣੇ ਸਕੂਲ ਵਿੱਚ ਇਸ ਮਿਸ਼ਾਲ ਦੀ ਲੋਅ ਮੱਠੀ ਪੈ ਰਹੀ ਹੈ। ਜੇਕਰ ਘਟੇ ਹੋਏ ਦਾਖਲਿਆਂ ਦੀ ਔਸਤ ਦਰ ਦੀ ਗੱਲ ਕੀਤੀ ਜਾਵੇ ਤਾਂ ਸਰਕਾਰੀ ਮਿਡਲ ਸਕੂਲ ਗੰਗੋਹਰ ਵਿੱਚ ਦਾਖਲੇ ਘਟਣ ਦੀ 32 ਫੀਸਦੀ ਦਰ ਬਾਕੀ ਸਕੂਲਾਂ ਨਾਲੋਂ ਵੱਧ ਹੈ। ਸਰਕਾਰੀ ਹਾਈ ਸਕੂਲ ਭੋਤਨਾ ਵਿੱਚ ਵੀ ਪਿਛਲੇ ਸੈਸ਼ਨ ਨਾਲੋਂ ਇਸ ਵਾਰ 14 ਬੱਚਿਆਂ ਦੀ ਗਿਣਤੀ ਘਟੀ ਹੈ ਅਤੇ ਸਰਕਾਰੀ ਹਾਈ ਸਕੂਲ ਨੰਗਲ ਵਿੱਚ ਵੀ 12 ਬੱਚਿਆਂ ਦੀ ਗਿਣਤੀ ਘਟੀ ਹੈ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਕੈਰੇ ਅਤੇ ਸਰਕਾਰੀ ਹਾਈ ਸਕੂਲ ਗੁਰਮ ਵਿੱਚ ਵੀ ਕਰਮਵਾਰ 11-11 ਬੱਚਿਆਂ ਦੀ ਗਿਣਤੀ ਪਿਛਲੇ ਸੈਸ਼ਨ ਨਾਲੋਂ ਘਟੀ ਹੈ। ਨਵੇਂ ਸੈਸ਼ਨ ਦੇ ਇਹਨਾਂ ਅੰਕੜਿਆਂ ਅਨੁਸਾਰ ਸ਼ਹੀਦ ਸਿਪਾਹੀ ਧਰਮਵੀਰ ਕੁਮਾਰ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ, ਸਰਕਾਰੀ ਮਿਡਲ ਸਕੂਲ ਚੌਹਾਨਕੇ ਕਲਾਂ, ਸਰਕਾਰੀ ਹਾਈ ਸਕੂਲ ਬੀਹਲਾ, ਸਰਕਾਰੀ ਮਿਡਲ ਸਕੂਲ ਪੰਡੋਰੀ, ਸਰਕਾਰੀ ਹਾਈ ਸਕੂਲ ਕੁਰੜ ਵਿੱਚ ਵੀ ਪਿਛਲੇ ਸੈਸ਼ਨ ਨਾਲੋਂ ਬੱਚਿਆਂ ਦੇ ਦਾਖਲਿਆਂ ਦੀ ਗਿਣਤੀ ਘਟੀ ਹੈ।

Gee98 Ads

ਜ਼ਿਕਰਯੋਗ ਹੈ ਕਿ ਸਰਕਾਰੀ ਮਿਡਲ ਸਕੂਲ ਪੰਡੋਰੀ ਹਲਕਾ ਵਿਧਾਇਕ ਦਾ ਜੱਦੀ ਪਿੰਡ ਹੈ, ਜਿੱਥੇ ਛੇਵੀਂ ਕਲਾਸ ਵਿੱਚ ਪਿਛਲੇ ਸੈਸ਼ਨ ਨਾਲੋਂ 9 ਬੱਚੇ ਘੱਟ ਦਾਖਿਲ ਹੋਏ ਹਨ ਭਾਵ ਕਿ ਪਿੰਡ ਵਿੱਚੋਂ ਹੀ ਪੰਜਵੀਂ ਪਾਸ ਕਰਨ ਵਾਲੇ 9 ਬੱਚਿਆਂ ਨੇ ਪਿੰਡ ਦੇ ਸਕੂਲ ਨੂੰ ਪਹਿਲ ਦੇਣ ਦੀ ਬਜਾਏ ਆਸ ਪਾਸ ਦੇ ਪਿੰਡਾਂ ਦੇ ਸਕੂਲਾਂ ਦੀ ਚੋਣ ਕੀਤੀ ਹੈ, ਜਿਸ ਤੋਂ ਸਪੱਸ਼ਟ ਹੈ ਕਿ ਵਿਧਾਇਕ ਸਾਹਿਬ ਦੇ ਆਪਣੇ ਪਿੰਡ ਵਿੱਚ ਹੀ ਸਿੱਖਿਆ ਕ੍ਰਾਂਤੀ ਦੀ ਲੋਅ ਮੱਠੀ ਹੋਣ ਕਾਰਨ ਲੋਕਾਂ ਦਾ ਰੁਝਾਨ ਪਿੰਡ ਦੇ ਸਰਕਾਰੀ ਸਕੂਲ ਵਿੱਚ ਬੱਚੇ ਪੜਾਉਣ ਵੱਲ ਨਹੀਂ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਹ ਉਹ ਸਕੂਲ ਹਨ ਜਿਹਨਾਂ ਵਿੱਚ 2022 ਤੋਂ ਲੈ ਕੇ ਸਰਕਾਰ ਨੇ ਬੁਨਿਆਦੀ ਢਾਂਚੇ ਸਮੇਤ ਹਰ ਤਰ੍ਹਾਂ ਦੇ ਵਿਕਾਸ ‘ਤੇ ਕਰੋੜਾਂ ਰੁਪਏ ਦੀਆਂ ਗਰਾਂਟਾਂ ਖਰਚ ਕੀਤੀਆਂ ਹਨ ਪਰੰਤੂ ਇਸ ਦੇ ਬਾਵਜੂਦ ਵੀ ਲੋਕਾਂ ਦਾ ਰੁਝਾਨ ਇਹਨਾਂ ਸਕੂਲਾਂ ਵੱਲ ਨਹੀਂ ਵਧਿਆ, ਜਿਸ ਦਾ ਇੱਕੋ ਇੱਕ ਕਾਰਨ ਹੈ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਵੱਡੀ ਪੱਧਰ ‘ਤੇ ਖਾਲੀ ਹਨ। ਇਹ ਅੰਕੜੇ ਹਲਕਾ ਮਹਿਲਕਲਾਂ ਨਾਲ ਸੰਬੰਧਿਤ ਕੁਝ ਕੁ ਪਿੰਡਾਂ ਦੇ ਹਨ ਜਦਕਿ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਇਸ ਸੈਸ਼ਨ ਵਿੱਚ ਦਾਖਲ ਹੋਏ ਬੱਚਿਆਂ ਦੇ ਅੰਕੜਿਆਂ ਦੀ ਸੂਚੀ ਪਿਛਲੇ ਸੈਸ਼ਨ ਨਾਲੋਂ ਬਹੁਤੀ ਚੰਗੀ ਨਹੀਂ ਹੈ। ਲੋਕ ਇਹ ਮੰਨ ਰਹੇ ਹਨ ਕਿ ਜੇਕਰ ਸਕੂਲਾਂ ਵਿੱਚ ਅਧਿਆਪਕ ਹੀ ਨਹੀਂ ਤਾਂ ਬਿਨਾਂ ਅਧਿਆਪਕਾਂ ਤੋਂ ਵੱਡੀਆਂ-ਵੱਡੀਆਂ ਨਵੀਆਂ ਬਿਲਡਿੰਗਾਂ ਤੇ ਰੰਗ ਰੋਗਨ ਨਾਲ ਲਿੱਪੇ ਸਕੂਲ ਬੱਚਿਆਂ ਦਾ ਭਵਿੱਖ ਨਹੀਂ ਲਿਖ ਸਕਦੇ। ਸਰਕਾਰ ਸਕੂਲਾਂ ‘ਚ ਵਿਕਾਸ ਕਾਰਜਾਂ ਉਪਰ ਤਾਂ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਪਰੰਤੂ ਸਕੂਲੀ ਸਿੱਖਿਆ ਨਾਲ ਸੰਬੰਧਿਤ ਬੱਚਿਆਂ ਨੂੰ ਸਮੇਂ ਸਿਰ ਕਿਤਾਬਾਂ ਦੇਣੀਆਂ ਅਤੇ ਅਧਿਆਪਕਾਂ ਦੀਆਂ ਸਾਰੀਆਂ ਅਸਾਮੀਆਂ ਭਰਨ ਵੱਲ ਸਰਕਾਰ ਦਾ ਧਿਆਨ ਨਹੀਂ ਜਿਸ ਕਰਕੇ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਰੁਝਾਨ ਘਟ ਰਿਹਾ ਹੈ। ਲੋਕ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਮੰਗ ਰਹੇ ਹਨ ਪਰੰਤੂ ਸਰਕਾਰ ਰੰਗ ਰੋਗਨ ਦੀ ਚਮਕ ਨਾਲ ਲੋਕਾਂ ਨੂੰ ਸਰਕਾਰੀ ਸਕੂਲਾਂ ਵੱਲ ਖਿੱਚ ਰਹੀ ਹੈ। ਬਰਨਾਲਾ ਜ਼ਿਲ੍ਹੇ ‘ਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਸੂਰਤੇ ਹਾਲਾਤ ਇਹ ਹਨ ਕਿ ਜ਼ਿਲ੍ਹੇ ਦੇ ਐਮੀਨੈਂਸ ਸਕੂਲਾਂ ‘ਚ ਵੀ ਵੱਡੀ ਪੱਧਰ ‘ਤੇ ਅਸਾਮੀਆਂ ਖਾਲੀ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

03/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਤੇ ਕੇਂਦਰ ਆਹਮੋ ਸਾਹਮਣੇ…ਸੀਐਮ ਭਗਵੰਤ ਮਾਨ ਨੇ ਦੇਤਾ ਜਵਾਬ…ਨਹੀਂ ਮੰਨਾਂਗੇ ਕੇਂਦਰ ਦਾ ਫੈਸਲਾ….!

Next Post

CIA ਇੰਚਾਰਜ ਸਮੇਤ ਚਾਰ ਪੁਲਿਸ ਵਾਲੇ ਨਸ਼ਾ ਤਸਕਰ ਨੂੰ ਹਿਰਾਸਤ ਵਿੱਚੋਂ ਭਜਾਉਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ

Nirmal Pandori

Nirmal Pandori

Related Posts

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਬਰਨਾਲਾ ਆਸ-ਪਾਸ

ਸੜਕ ਹਾਦਸੇ ਵਿੱਚ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ

by Nirmal Pandori
02/28/2026
Load More
Next Post
ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਨੌਜਵਾਨ ਨਾਬਾਲਿਗ ਨਾਲ ਛੇੜਛਾੜ ਦੇ ਮਾਮਲੇ ‘ਚ ਪੋਕਸੋ ਐਕਟ ਤਹਿਤ ਗ੍ਰਿਫ਼ਤਾਰ

CIA ਇੰਚਾਰਜ ਸਮੇਤ ਚਾਰ ਪੁਲਿਸ ਵਾਲੇ ਨਸ਼ਾ ਤਸਕਰ ਨੂੰ ਹਿਰਾਸਤ ਵਿੱਚੋਂ ਭਜਾਉਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend